US Trade deal ਕਾਰਨ ਅਮਰੀਕਾ ਨੂੰ ਡੇਅਰੀ ਉਤਪਾਦ, ਖੰਡ ਤੇ ਬਾਜਰੇ 'ਚ ਲੱਗਦੀ ਡਿਊਟੀ 'ਤੇ ਰਿਆਇਤ ਨਹੀਂ ਦਿੱਤੀ: ਗੋਇਲ
Published : Feb 7, 2026, 6:05 pm IST
Updated : Feb 7, 2026, 6:05 pm IST
SHARE ARTICLE
US did not give concession on duty on dairy products, sugar and millet due to US trade deal: Goyal
US did not give concession on duty on dairy products, sugar and millet due to US trade deal: Goyal

ਵਾਸ਼ਿੰਗਟਨ ਭਾਰਤੀ ਵਸਤਾਂ 'ਤੇ ਲੱਗਣ ਵਾਲਾ ਦਰਾਮਦ ਟੈਕਸ ਘਟਾ ਦੇਵੇਗਾ

ਨਵੀ ਦਿੱਲੀ: ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਕਹਿਣਾ ਹੈ ਕਿ ਅਮਰੀਕਾ ਨਾਲ ਵਪਾਰ ਸਮਝੌਤੇ ਨਾਲ ਕਿਸਾਨਾਂ, ਛੋਟੀ ਸਨਅਤ, ਦਸਤਕਾਰੀ ਆਦਿ ਦਾ ਕੰਮ ਕਰਨ ਵਾਲਿਆਂ ਦੇ ਹਿੱਤਾਂ ਨੂੰ ਕਿਸੇ ਵੀ ਤਰ੍ਹਾਂ ਨੁਕਸਾਨ ਨਹੀਂ ਹੋਵੇਗਾ। ਭਾਰਤ ਨੇ ਅਮਰੀਕਾ ਨੂੰ ਕਿਸੇ ਵੀ ਡੇਅਰੀ ਉਤਪਾਦ, ਖੰਡ, ਬਾਜਰੇ ’ਤੇ ਡਿਊਟੀ ਵਿਚ ਕੋਈ ਰਿਆਇਤ ਨਹੀਂ ਦਿੱਤੀ।

ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਸ ਸਮਝੌਤੇ ਨਾਲ ਵਾਸ਼ਿੰਗਟਨ ਭਾਰਤੀ ਵਸਤਾਂ ’ਤੇ ਲੱਗਣ ਵਾਲਾ ਦਰਾਮਦ ਟੈਕਸ ਘਟਾ ਦੇਵੇਗਾ। ਇਸ ਕਾਰਨ ਅਮਰੀਕਾ ਵੱਲੋਂ ਲਗਾਇਆ ਗਿਆ ਟੈਰਿਫ ਘੱਟ ਕੇ 18 ਫੀਸਦੀ ਰਹਿ ਗਿਆ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅਮਰੀਕਾ ਨਾਲ ਅੰਤਰਿਮ ਵਪਾਰ ਸਮਝੌਤਾ ਕਿਸਾਨਾਂ ਅਤੇ ਉੱਦਮੀਆਂ ਲਈ ਨਵੇਂ ਮੌਕੇ ਖੋਲ੍ਹਦਿਆਂ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰੇਗਾ ਅਤੇ ਔਰਤਾਂ ਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਮਜ਼ਬੂਤ ਸਬੰਧਾਂ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਧੰਨਵਾਦ ਕੀਤਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement