ਬਿਜਲੀ ਖਪਤਵਾਰਾਂ ਲਈ ਵੱਡਾ ਐਲਾਨ, ਸੰਭਲ ਜਾਓ ਨਹੀਂ ਤਾਂ ਫ਼ਿਰ… 
Published : Dec 7, 2019, 5:18 pm IST
Updated : Dec 7, 2019, 5:18 pm IST
SHARE ARTICLE
Electricity Consumers
Electricity Consumers

ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ‘ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਹੈ। ਹੁਣ ਸਮੇਂ ‘ਤੇ ਬਿੱਲ ਦਾ ਭੁਗਤਾਨ ਕਰਨਾ ਜ਼ਰੂਰੀ ਹੋਵੇਗਾ

ਪੰਜਾਬ- ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ‘ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਹੈ। ਹੁਣ ਸਮੇਂ ‘ਤੇ ਬਿੱਲ ਦਾ ਭੁਗਤਾਨ ਕਰਨਾ ਜ਼ਰੂਰੀ ਹੋਵੇਗਾ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੇ ਨਾਲ ਹੀ ਪਾਵਰਕਾਮ ਨੇ ਹੁਣ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਸਬੰਧੀ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Electricity consumers punjab patialaElectricity consumers 

ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ ‘ਤੇ ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟਣ ਦੀ ਚਲਾਈ ਮੁਹਿੰਮ ਤਹਿਤ ਵੀਰਵਾਰ ਅਤੇ ਸ਼ੁੱਕਰਵਾਰ ਨੂੰ 20 ਕੁਨੈਕਸ਼ਨ ਕੱਟ ਦਿੱਤੇ ਗਏ, ਉੱਥੇ ਹੀ ਪਾਵਰਕਾਮ ਦਾ ਸਖ਼ਤ ਰੁਖ ਦੇਖਦਿਆਂ ਕਾਰਵਾਈ ਤੋਂ ਬਚਣ ਲਈ ਕਈ ਡਿਫਾਲਟਰਾਂ ਨੇ ਸਿਰਫ਼ 2 ਦਿਨਾਂ ਅੰਦਰ 25 ਲੱਖ ਰੁਪਏ ਜਮ੍ਹਾ ਵੀ ਕਰਵਾ ਦਿੱਤੇ।

Electricity BillElectricity 

ਪਾਵਰਕਾਮ ਦੇ ਉੱਚ ਅਧਿਕਾਰੀਆਂ ਨੇ ਪਹਿਲੇ ਪੜਾਅ ‘ਚ ਹੁਸ਼ਿਆਰਪੁਰ ਸਰਕਲ ਅਧੀਨ ਕੁੱਲ 85 ਡਿਫਾਲਟਰਾਂ ਦੀ ਪਛਾਣ ਕੀਤੀ ਹੈ, ਜਿਸ ਵੱਲ ਪਾਵਰਕਾਮ ਦਾ ਕਰੀਬ 4 ਕਰੋੜ ਰੁਪਏ ਬਿਜਲੀ ਬਿੱਲਾਂ ਦਾ ਬਕਾਇਆ ਹੈ।  ਪਾਵਰਕਾਮ ਨੇ ਸਰਕਾਰੀ ਮਹਿਕਮਿਆਂ ਵੱਲ ਬਕਾਇਆ ਕਰੀਬ 16 ਕਰੋੜ ਰੁਪਏ ਵਸੂਲਣ ਲਈ ਕਾਰਵਾਈ ਨਹੀਂ ਆਰੰਭੀ, ਸਗੋਂ ਘਰੇਲੂ ਅਤੇ ਵਪਾਰਕ ਬਿਜਲੀ ਖਪਤਕਾਰਾਂ ਕੋਲੋਂ ਭਾਰੀ ਰਾਸ਼ੀ ਵਸੂਲਣ ਲਈ ਕਾਰਵਾਈ ਸ਼ੁਰੂ ਕੀਤੀ ਹੈ।

 

ਸਿਰਫ਼ 2 ਦਿਨਾਂ ‘ਚ ਹੁਸ਼ਿਆਰਪੁਰ ਸ਼ਹਿਰ ਦੇ 12 ਅਤੇ ਨਾਲ ਲੱਗਦੇ ਸਬ-ਅਰਬਨ ਡਿਵੀਜ਼ਨ ‘ਚ 8 ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਅਜਿਹੇ ਖਪਤਕਾਰਾਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ, ਜੋ ਕੁਨੈਕਸ਼ਨ ਕੱਟਣ ਤੋਂ ਬਾਅਦ ਵੀ ਬਿਜਲੀ ਦੀ ਵਰਤੋਂ ਕਰਦੇ ਫੜੇ ਜਾਣਗੇ। ਅਜਿਹੇ ਖਪਤਕਾਰਾਂ ਖਿਲਾਫ਼ ਕਾਰਵਾਈ ਕਰ ਕੇ ਭਾਰੀ ਜੁਰਮਾਨਾ ਕੀਤਾ ਜਾਵੇਗਾ।

ElectricityElectricity

ਪਾਵਰਕਾਮ ਵੱਲੋਂ ਸਾਰੇ ਸਰਕਲਾਂ ਵਿਚ ਤਾਇਨਾਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਡਿਫਾਲਟਰਾਂ ਕੋਲੋਂ ਬਿਜਲੀ ਬਿੱਲਾਂ ਦੀ ਅਦਾਇਗੀ ਸਬੰਧੀ ਸਖਤੀ ਕੀਤੀ ਜਾਵੇ। ਉੱਚ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਸਾਫ ਤੌਰ ‘ਤੇ ਨਿਰਦੇਸ਼ ਦਿੱਤਾ ਹੈ ਕਿ ਹਰੇਕ ਮਹੀਨੇ ਦੇ ਸ਼ੁਰੂ ਵਿਚ ਅਜਿਹੇ ਖਪਤਕਾਰਾਂ ਦੀ ਸੂਚੀ ਬਣਾਈ ਜਾਵੇਗੀ, ਜਿਨ੍ਹਾਂ ਨੇ ਬਿੱਲ ਨਹੀਂ ਭਰਿਆ ਤਾਂ ਕਿ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਕੱਟਿਆ ਜਾ ਸਕੇ।

Electricity wiresElectricity

ਸੰਪਰਕ ਕਰਨ ‘ਤੇ ਹੁਸ਼ਿਆਰਪੁਰ ਪਾਵਰਕਾਮ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਪਰਵਿੰਦਰ ਸਿੰਘ ਖਾਂਬਾ ਨੇ ਦੱਸਿਆ ਕਿ ਕਿਸੇ ਖ਼ਪਤਕਾਰ ਨੂੰ ਜੇਕਰ ਬਿਜਲੀ ਦਾ ਬਿੱਲ ਸਮੇਂ ‘ਤੇ ਨਹੀਂ ਮਿਲ ਰਿਹਾ ਜਾਂ ਮੀਟਰ ਰੀਡਿੰਗ ਨਹੀਂ ਹੋ ਰਹੀ ਜਾਂ ਬਿੱਲ ਵਿਚ ਕਿਸੇ ਤਰ੍ਹਾਂ ਦੀ ਖਾਮੀ ਹੈ ਤਾਂ ਉਹ ਟੋਲ ਫ੍ਰੀ ਨੰਬਰ ਜਾਂ ਆਪਣੇ ਨਜ਼ਦੀਕੀ ਬਿਜਲੀ ਦਫ਼ਤਰ ਤੋਂ ਜਾਣਕਾਰੀ ਲੈ ਸਕਦਾ ਹੈ।

ElectricityElectricity

ਉੱਚ ਅਧਿਕਾਰੀਆਂ ਦੇ ਨਿਰਦੇਸ਼ ‘ਤੇ ਪਾਵਰਕਾਮ ਵੱਲੋਂ ਹੁਣ ਹਰੇਕ ਮਹੀਨੇ ਦੇ ਸ਼ੁਰੂ ਵਿਚ ਅਜਿਹੇ ਖਪਤਕਾਰਾਂ ਦੀ ਸੂਚੀ ਬਣਾਈ ਜਾਵੇਗੀ, ਜਿਨ੍ਹਾਂ ਨੇ ਬਿੱਲ ਨਹੀਂ ਭਰਿਆ ਤਾਂ ਕਿ ਉਨ੍ਹਾਂ ਦਾ ਕੁਨੈਕਸ਼ਨ ਕੱਟਿਆ ਜਾ ਸਕੇ। ਕੁਨੈਕਸ਼ਨ ਕੱਟਣ ਦੀ ਕਾਰਵਾਈ ਤੋਂ ਬਚਣ ਲਈ ਖਪਤਕਾਰ ਸਮੇਂ ‘ਤੇ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ।


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement