ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਡਿੱਗ ਕੇ ਹੁਣ ਤਕ ਦੇ ਸੱਭ ਤੋਂ ਹੇਠਲੇ ਪੱਧਰ ’ਤੇ ਪੁੱਜਾ
Published : Jan 8, 2025, 9:45 pm IST
Updated : Jan 8, 2025, 9:45 pm IST
SHARE ARTICLE
Rupee vs Dollar Price
Rupee vs Dollar Price

85.87 ਰੁਪਏ ਪ੍ਰਤੀ ਡਾਲਰ ਹੋਈ ਕੀਮਤ

ਮੁੰਬਈ : ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਬੁਧਵਾਰ ਨੂੰ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ ’ਚ ਡਿੱਗ ਕੇ 85.87 ਦੇ ਸੱਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਦੇ ਵਿਚਕਾਰ ਰੁਪਏ ’ਚ ਗਿਰਾਵਟ ਆਈ। 

ਵਿਦੇਸ਼ੀ ਮੁਦਰਾ ਵਿਸ਼ਲੇਸ਼ਕਾਂ ਨੇ ਕਿਹਾ ਕਿ ਘਰੇਲੂ ਸ਼ੇਅਰ ਬਾਜ਼ਾਰਾਂ ’ਚ ਕਮਜ਼ੋਰ ਧਾਰਨਾ ਅਤੇ ਵਿਦੇਸ਼ੀ ਫੰਡਾਂ ਦੀ ਨਿਰੰਤਰ ਨਿਕਾਸੀ ਨੇ ਵੀ ਖੇਡ ਨੂੰ ਵਿਗਾੜ ਦਿਤਾ, ਜਦਕਿ ਨਿਵੇਸ਼ਕ ਸਰਕਾਰ ਦੇ ਘੱਟ ਵਿਕਾਸ ਅਨੁਮਾਨ ਨੂੰ ਲੈ ਕੇ ਸਾਵਧਾਨ ਰਹੇ। 

ਫੈਡਰਲ ਰਿਜ਼ਰਵ ਵਲੋਂ ਵਿਆਜ ਦਰਾਂ ’ਚ ਕਟੌਤੀ ’ਚ ਦੇਰੀ ਦੀ ਸੰਭਾਵਨਾ ਦੇ ਵਿਚਕਾਰ 10 ਸਾਲ ਦੇ ਅਮਰੀਕੀ ਬਾਂਡ ’ਤੇ ਯੀਲਡ ਵੀ 4.67 ਫੀ ਸਦੀ ’ਤੇ ਰਿਹਾ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.90 ਫੀ ਸਦੀ ਦੀ ਤੇਜ਼ੀ ਨਾਲ 77.74 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। 

ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 50.62 ਅੰਕ ਡਿੱਗ ਕੇ 78,148.49 ਅੰਕ ’ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 18.95 ਅੰਕ ਡਿੱਗ ਕੇ 23,688.95 ਅੰਕ ’ਤੇ ਬੰਦ ਹੋਇਆ। 

ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫ.ਆਈ.ਆਈ.) ਪੂੰਜੀ ਬਾਜ਼ਾਰ ’ਚ ਸ਼ੁੱਧ ਵਿਕਰੇਤਾ ਰਹੇ। ਉਨ੍ਹਾਂ ਨੇ ਮੰਗਲਵਾਰ ਨੂੰ 1,491.46 ਕਰੋੜ ਰੁਪਏ ਦੇ ਸ਼ੇਅਰ ਵੇਚੇ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement