
ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ 18 ਪੈਸੇ ਤਕ ਗਿਰਾਵਟ...
ਨਵੀਂ ਦਿੱਲੀ: ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦੀ ਵਜ੍ਹਾ ਨਾਲ ਦੇਸ਼ਭਰ ਵਿਚ ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜ਼ਿਆਦਾ ਗਿਰਾਵਟ ਆਈ ਹੈ। ਦੇਸ਼ ਦੇ ਮੁੱਖ ਮਹਾਨਗਰਾਂ ਵਿਚ ਲਗਾਤਾਰ ਚੌਥੇ ਦਿਨ ਪੈਟਰੋਲ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਤੇਲ ਕੰਪਨੀ ਇੰਡੀਅਨ ਆਇਲ ਨੇ ਪੈਟਰੋਲ ਦੀਆਂ ਕੀਮਤਾਂ ਵਿਚ 19 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ।
Petrol and Diesel
ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ 18 ਪੈਸੇ ਤਕ ਗਿਰਾਵਟ ਆਈ ਹੈ। ਇਸ ਕਟੌਤੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਐਤਵਾਰ ਨੂੰ 70.83 ਰੁਪਏ ਪ੍ਰਤੀ ਲੀਟਰ ਦੇ ਪੱਧਰ ਤੇ ਆ ਗਈ। ਇਹ 8 ਮਹੀਨਿਆਂ ਵਿਚ ਸਭ ਤੋਂ ਸਸਤੀ ਦਰ ਹੈ ਜਦਕਿ ਡੀਜ਼ਲ ਦੀ ਕੀਮਤ ਘਟ ਕੇ 66.51 ਰੁਪਏ ਪ੍ਰਤੀ ਲੀਟਰ ਹੋ ਗਈ। ਦਿੱਲੀ ਡੀਜ਼ਲ ਦੀ ਕੀਮਤ 14 ਮਹੀਨੇ ਦੇ ਹੇਠਲੇ ਪੱਧਰ ਤੇ ਪਹੁੰਚ ਗਈ ਹੈ।
Petrol diesel price
ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਐਤਵਾਰ ਨੂੰ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 70.83 ਰੁਪਏ ਹੈ। ਕੋਲਕਾਤਾ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 73.70 ਰੁਪਏ, ਮੁੰਬਈ ਵਿਚ 76.52 ਰੁਪਏ ਅਤੇ ਚੇਨੱਈ ਵਿਚ 73.59 ਰੁਪਏ ਹੋ ਗਿਆ। ਉੱਥੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਡੀਜ਼ਲ ਦੀ ਕੀਮਤ 63.51 ਰੁਪਏ ਪ੍ਰਤੀ ਲੀਟਰ ਹੋ ਗਈ।
Petrol diesel price on 23 february today petrol and diesel rates
ਉੱਥੇ ਹੀ ਕੋਲਕਾਤਾ ਵਿਚ ਇਕ ਲੀਟਰ ਡੀਜ਼ਲ 65.84 ਰੁਪਏ, ਮੁੰਬਈ ਵਿਚ 66.51 ਰੁਪਏ ਅਤੇ ਚੇਨੱਈ ਵਿਚਚ 67.03 ਰੁਪਏ ਹੈ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਆਈ ਇਸ ਕਮੀ ਦਾ ਸਿੱਧਾ ਲਾਭ ਘਰੂਲ ਬਾਜ਼ਾਰ ਵਿਚ ਵੀ ਦੇਖਣ ਨੂੰ ਮਿਲੇਗਾ। ਇਸ ਸਾਲ ਹੁਣ ਤਕ ਪੈਟਰੋਲ ਦੀ ਕੀਮਤ ਵਿਚ 4 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ।
Petrol and Diesel
ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦੀ ਗੱਲ ਕਰੀਏ ਤਾਂ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 4.15 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ। ਕੇਡੀਆ ਕਮੋਡਿਟੀ ਦੇ ਅਜੈ ਕੇਡੀਆ ਨੇ ਕਿਹਾ ਕਿ ਜੇਕਰ ਰੁਪਿਆ ਡਾਲਰ ਦੇ ਮੁਕਾਬਲੇ ਵੱਧਦਾ ਹੈ ਤਾਂ ਘਰੇਲੂ ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 3-4 ਰੁਪਏ ਪ੍ਰਤੀ ਲੀਟਰ ਦੀ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ, ਜੇਕਰ ਰੁਪਏ ਦੀ ਕਮਜ਼ੋਰੀ ਜਾਰੀ ਰਹੀ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੇ ਕਟੌਤੀ ਦੀ ਉਮੀਦ ਘੱਟ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।