
Petrol Diesel Price: ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕਰਦੀਆਂ ਹਨ।
Petrol Diesel Price News in punjabi: ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਦਰਅਸਲ, ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਅਧਾਰਤ ਹਨ। ਦੱਸ ਦੇਈਏ ਕਿ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਜਿਸ ਤੋਂ ਬਾਅਦ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕਰਦੀਆਂ ਹਨ।
ਇਹ ਵੀ ਪੜ੍ਹੋ: France Election Results : ਸੰਸਦੀ ਚੋਣਾਂ 'ਚ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, ਹੁਣ ਕੀ ਹੋਵੇਗਾ ਅੱਗੇ ?
ਇਸੇ ਤਰ੍ਹਾਂ ਤੇਲ ਕੰਪਨੀਆਂ ਨੇ 8 ਜੁਲਾਈ ਯਾਨੀ ਅੱਜ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਅਜਿਹੇ 'ਚ ਜੇਕਰ ਤੁਸੀਂ ਕਿਤੇ ਬਾਹਰ ਜਾ ਰਹੇ ਹੋ ਤਾਂ ਕਾਰ ਦੀ ਟੈਂਕੀ ਨੂੰ ਭਰਨ ਤੋਂ ਪਹਿਲਾਂ ਅੱਜ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨੂੰ ਜ਼ਰੂਰ ਜਾਣੋ। ਜਿਸ ਦੇ ਅਨੁਸਾਰ ਅੱਜ ਬਿਹਾਰ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਰਾਜ ਪੱਧਰ ਉੱਤੇ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਬਿਹਾਰ 'ਚ ਪੈਟਰੋਲ 41 ਪੈਸੇ ਵਧ ਕੇ 107.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 38 ਪੈਸੇ ਵਧ ਕੇ 93.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਪੜ੍ਹੋ: Mumbai Rain News: ਮੁੰਬਈ ਵਿਚ ਭਾਰੀ ਮੀਂਹ ਨੇ ਮਚਾਈ ਤਬਾਹੀ, ਸਕੂਲ-ਕਾਲਜ ਕੀਤੇ ਬੰਦ, ਰੇਲ ਗੱਡੀਆਂ ਵੀ ਕੀਤੀਆਂ ਰੱਦ
ਯੂਪੀ ਵਿੱਚ ਪੈਟਰੋਲ 21 ਪੈਸੇ ਵਧ ਕੇ 94.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 19 ਪੈਸੇ ਵਧ ਕੇ 91.20 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜੇਕਰ ਮਹਾਰਾਸ਼ਟਰ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਪੈਟਰੋਲ 20 ਪੈਸੇ ਘੱਟ ਕੇ 104.68 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 45 ਪੈਸੇ ਘੱਟ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਮਹਾਨਗਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Petrol Diesel Price News in punjabi , stay tuned to Rozana Spokesman