Share Market: ਤੇਲ ਕੀਮਤਾਂ ’ਚ ਗਿਰਾਵਟ ਨਾਲ ਭਾਰਤੀ ਸ਼ੇਅਰਾਂ ਵਿਚ ਤੇਜ਼ੀ
Published : Sep 8, 2022, 11:23 am IST
Updated : Sep 8, 2022, 11:23 am IST
SHARE ARTICLE
Indian shares gain as oil prices fall
Indian shares gain as oil prices fall

ਸੈਂਸੈਕਸ ਦੇ ਸਾਰੇ 30 ਸਟਾਕ ਸ਼ੁਰੂਆਤੀ ਕਾਰੋਬਾਰ ਵਿਚ ਹਰੇ ਨਿਸ਼ਾਨ ਵਿਚ ਸੀ।


ਮੁੰਬਈ: ਸਕਾਰਾਤਮਕ ਗਲੋਬਲ ਸੰਕੇਤਾਂ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਗਿਰਾਵਟ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰਾਂ ਵੀਰਵਾਰ ਨੂੰ ਤੇਜ਼ੀ ਨਾਲ ਖੁੱਲ੍ਹੇ। ਇਸ ਤੋਂ ਪਹਿਲਾਂ ਬਾਜ਼ਾਰ ਨੂੰ ਲਗਾਤਾਰ ਦੋ ਕਾਰੋਬਾਰੀ ਸੈਸ਼ਨਾਂ 'ਚ ਗਿਰਾਵਟ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਬੀਐਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 550.73 ਅੰਕ ਵਧ ਕੇ 59,579.64 'ਤੇ ਖੁੱਲ੍ਹਿਆ। ਇਸੇ ਤਰ੍ਹਾਂ ਵਿਆਪਕ NSE ਨਿਫਟੀ 156.1 ਅੰਕ ਚੜ੍ਹ ਕੇ 17,780.50 'ਤੇ ਰਿਹਾ।

ਸੈਂਸੈਕਸ ਦੇ ਸਾਰੇ 30 ਸਟਾਕ ਸ਼ੁਰੂਆਤੀ ਕਾਰੋਬਾਰ ਵਿਚ ਹਰੇ ਨਿਸ਼ਾਨ ਵਿਚ ਸੀ। ਏਸ਼ੀਅਨ ਪੇਂਟਸ, ਅਲਟਰਾਟੈੱਕ ਸੀਮੈਂਟ, ਭਾਰਤੀ ਏਅਰਟੈੱਲ, ਆਈਸੀਆਈਸੀਆਈ ਬੈਂਕ, ਟੈਕ ਮਹਿੰਦਰਾ, ਇੰਫੋਸਿਸ, ਮਹਿੰਦਰਾ ਐਂਡ ਮਹਿੰਦਰਾ ਅਤੇ ਬਜਾਜ ਫਾਈਨਾਂਸ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿਚ ਸਨ।

ਹੋਰ ਏਸ਼ੀਆਈ ਬਾਜ਼ਾਰਾਂ ਵਿਚ ਸੋਲ ਅਤੇ ਟੋਕੀਓ ਹਰੇ ਰੰਗ ਵਿਚ ਕਾਰੋਬਾਰ ਕਰ ਰਹੇ ਸਨ, ਜਦਕਿ ਸ਼ੰਘਾਈ ਅਤੇ ਹਾਂਗਕਾਂਗ ਵਿਚ ਗਿਰਾਵਟ ਦਰਜ ਕੀਤੀ ਗਈ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਤੇਜ਼ੀ ਨਾਲ ਬੰਦ ਹੋਏ। ਬੁੱਧਵਾਰ ਨੂੰ ਸੈਂਸੈਕਸ 168.08 ਅੰਕ ਜਾਂ 0.28 ਫੀਸਦੀ ਡਿੱਗ ਕੇ 59,028.91 'ਤੇ ਬੰਦ ਹੋਇਆ, ਜਦਕਿ ਨਿਫਟੀ 31.20 ਅੰਕ ਜਾਂ 0.18 ਫੀਸਦੀ ਡਿੱਗ ਕੇ 17,624.40 'ਤੇ ਬੰਦ ਹੋਇਆ।

ਇਸ ਦੌਰਾਨ ਕੌਮਾਂਤਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ 1.05 ਫੀਸਦੀ ਵਧ ਕੇ 88.92 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਅਸਥਾਈ ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ 758.37 ਕਰੋੜ ਰੁਪਏ ਦੇ ਸ਼ੇਅਰ ਵੇਚੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement