ਪਟਰੌਲ - ਡੀਜ਼ਲ ਦੀਆਂ ਕੀਮਤਾਂ 'ਚ ਫਿਰ ਤੋਂ ਕਟੌਤੀ 
Published : Nov 8, 2018, 12:53 pm IST
Updated : Nov 8, 2018, 12:54 pm IST
SHARE ARTICLE
Petrol, diesel prices cut once again
Petrol, diesel prices cut once again

ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਲਗਾਤਾਰ ਜਾਰੀ ਹੈ। ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਨੂੰ ਜਾਰੀ ਰੱਖਿਆ ਹੈ। ਅੱਜ ਪਟਰੌਲ 21 ਪੈਸੇ ਅਤੇ ਡੀਜ਼ਲ 18 ...

ਨਵੀਂ ਦਿੱਲੀ (ਪੀਟੀਆਈ):- ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਲਗਾਤਾਰ ਜਾਰੀ ਹੈ। ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਨੂੰ ਜਾਰੀ ਰੱਖਿਆ ਹੈ। ਅੱਜ ਪਟਰੌਲ 21 ਪੈਸੇ ਅਤੇ ਡੀਜ਼ਲ 18 ਪੈਸੇ ਸਸਤਾ ਕੀਤਾ ਗਿਆ ਹੈ। ਹੁਣ ਦਿੱਲੀ ਵਿਚ ਪਟਰੌਲ 78.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 72.89 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦਿੱਲੀ ਵਿਚ ਪਟਰੌਲ ਦੀ ਕੀਮਤ 78.21 ਰੁਪਏ ਪ੍ਰਤੀ ਲੀਟਰ ਉੱਤੇ ਪਹੰਚ ਗਈ ਹੈ।

Petrol and DieselPetrol and Diesel

ਮੁੰਬਈ ਵਿਚ ਇਹ 83.72 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿਚ 80.13 ਰੁਪਏ ਪ੍ਰਤੀ ਲੀਟਰ, ਹਰਿਆਣਾ ਵਿਚ 77.04 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ ਵਿਚ 76.88 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿਚ ਪਟਰੌਲ 81.24 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉਥੇ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ਵਿਚ ਡੀਜ਼ਲ 72.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

PetrolPetrol

ਮੁੰਬਈ ਵਿਚ ਇਸ ਦੀ ਕੀਮਤ 76.38 ਰੁਪਏ, ਕੋਲਕਾਤਾ ਵਿਚ 74.75 ਰੁਪਏ, ਹਰਿਆਣਾ ਵਿਚ 71.81 ਰੁਪਏ, ਹਿਮਾਚਲ ਪ੍ਰਦੇਸ਼ ਵਿਚ 70.61 ਰੁਪਏ ਅਤੇ ਚੇਨਈ ਵਿਚ 77.05 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ਵਿਚ ਅੱਜ ਪਟਰੌਲ 83.42 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅਮ੍ਰਿਤਸਰ ਵਿਚ ਪਟਰੌਲ 84.03 ਰੁਪਏ, ਲੁਧਿਆਣਾ ਵਿਚ 83.89 ਰੁਪਏ ਅਤੇ ਪਟਿਆਲਾ ਵਿਚ 83.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement