
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ 215 ਰੁਪਏ ਵਧ ਕੇ 77,579 ਰੁਪਏ ਹੋ ਗਿਆ ਹੈ।
Today Gold Rate: ਅੱਜ ਫ਼ਿਰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ 215 ਰੁਪਏ ਵਧ ਕੇ 77,579 ਰੁਪਏ ਹੋ ਗਿਆ ਹੈ। ਬੁੱਧਵਾਰ ਨੂੰ ਇਸ ਦੀ ਕੀਮਤ 77,364 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਸ ਦੇ ਨਾਲ ਹੀ ਇੱਕ ਕਿਲੋ ਚਾਂਦੀ ਦੀ ਕੀਮਤ 75 ਰੁਪਏ ਡਿੱਗ ਕੇ 89,428 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਪਹਿਲਾਂ ਇਹ 89,503 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਸਾਲ 30 ਅਕਤੂਬਰ ਨੂੰ ਸੋਨੇ ਨੇ 79,681 ਰੁਪਏ ਪ੍ਰਤੀ 10 ਗ੍ਰਾਮ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ। ਉਸੇ ਸਮੇਂ ਚਾਂਦੀ 23 ਅਕਤੂਬਰ 2024 ਨੂੰ 99,151 ਰੁਪਏ ਪ੍ਰਤੀ ਕਿਲੋਗ੍ਰਾਮ ਤਕ ਪਹੁੰਚ ਗਈ ਸੀ