ਸਰਕਾਰ ਦਾ ਵੱਡਾ ਫੈਸਲਾ, 5 ਲੱਖ ਰੁਪਏ ਤੱਕ ਦਾ ਟੈਕਸ ਰਿਫੰਡ ਤੁਰੰਤ ਹੋਵੇਗਾ ਜਾਰੀ
Published : Apr 9, 2020, 1:36 pm IST
Updated : Apr 14, 2020, 7:48 am IST
SHARE ARTICLE
Photo
Photo

14 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

ਨਵੀਂ ਦਿੱਲੀ: ਆਮਦਨ ਕਰ ਵਿਭਾਗ ਨੇ ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਲੌਕਡਾਊਨ ਦੌਰਾਨ ਆਮ ਟੈਕਸਦਾਤਾਵਾਂ ਅਤੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਦੇਸ਼ ਵਿਆਪੀ ਲੌਕਡਾਊਨ ਦੇ ਮੱਦੇਨਜ਼ਰ ਵਿੱਤ ਮੰਤਰਾਲੇ ਨੇ ਆਮਦਨ ਕਰ ਵਿਭਾਗ ਨੂੰ ਵਿੱਤੀ ਸੰਕਟ ਕਾਰਨ ਤੁਰੰਤ 5 ਲੱਖ ਰੁਪਏ ਤੱਕ ਦੇ ਟੈਕਸ ਰਿਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।

TaxTax

ਇਕ ਵਿਅਕਤੀ ਆਮਦਨ ਟੈਕਸ ਰਿਫੰਡ ਪ੍ਰਾਪਤ ਕਰਨ ਯੋਗ ਉਸ ਸਮੇਂ ਹੁੰਦਾ ਹੈ ਜਦੋਂ ਕਿਸੇ ਵਿਤੀ ਸਾਲ ਵਿਚ ਆਮਦਨੀ ਵਿਚੋਂ ਟੈਕਸ ਕਟੌਤੀ ਉਸ ਦੀ ਕੁਲ ਆਮਦਨ ਟੈਕਸ ਦੇਣਦਾਰੀ ਤੋਂ ਵੱਧ ਹੁੰਦੀ ਹੈ। ਸਰਕਾਰ ਨੇ ਇਹ ਐਲਾਨ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ ਬਿਮਾਰੀ ਅਤੇ ਆਰਥਕ ਸੰਕਟ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਕੀਤਾ ਹੈ। ਪਿਛਲੇ ਮਹੀਨੇ ਹੀ ਸਰਕਾਰ ਨੇ ਗਰੀਬਾਂ ਅਤੇ ਪ੍ਰਵਾਸੀਆਂ ਦੀ ਸਹਾਇਤਾ ਲਈ 1.7 ਲੱਖ ਕਰੋੜ ਰੁਪਏ ਦੇ ਵਿੱਤੀ ਉਤਸ਼ਾਹ ਪੈਕੇਜ ਦਾ ਐਲਾਨ ਕੀਤਾ ਸੀ।

Corona VirusCorona Virus

ਇਹ ਹਨ 10 ਜ਼ਰੂਰੀ ਗੱਲਾਂ

  • ਵਿੱਤ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਨੋਟ ਵਿਚ ਸਰਕਾਰ ਨੇ ਕਿਹਾ ਕਿ ਇਸ ਕਦਮ ਨਾਲ 14 ਲੱਖ ਦੇ ਕਰੀਬ ਟੈਕਸਦਾਤਾਵਾਂ ਨੂੰ ਲਾਭ ਹੋਵੇਗਾ।
  • ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵਿੱਟਰ 'ਤੇ ਕਿਹਾ ਕਿ ਕੋਵਿਡ -19 ਸਥਿਤੀ ਦੇ ਮੱਦੇਨਜ਼ਰ ਅਤੇ ਟੈਕਸਦਾਤਾਵਾਂ ਨੂੰ ਤੁਰੰਤ ਰਾਹਤ ਦੇਣ ਲਈ, ਭਾਰਤ ਸਰਕਾਰ ਨੇ 5 ਲੱਖ ਰੁਪਏ ਤੱਕ ਦੇ ਬਕਾਇਆ ਆਮਦਨ-ਟੈਕਸ ਰਿਫੰਡ ਅਤੇ ਜੀਐਸਟੀ / ਕਸਟਮ ਰਿਫੰਡ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
  • ਸਾਰੇ ਬਕਾਇਆ ਜੀਐਸਟੀ ਅਤੇ ਕਸਟਮ ਰਿਫੰਡ ਵੀ ਜਾਰੀ ਕੀਤੇ ਜਾਣਗੇ, ਜਿਸ ਨਾਲ ਲਗਭਗ 1 ਲੱਖ ਕਾਰੋਬਾਰਾਂ ਨੂੰ ਲਾਭ ਹੋਵੇਗਾ। ਵਿੱਤ ਮੰਤਰਾਲੇ ਨੇ ਦੱਸਿਆ ਕਿ ਕੁੱਲ ਰਿਫੰਡ ਰਕਮ 18,000 ਕਰੋੜ ਰੁਪਏ ਹੋਵੇਗੀ।

GSTGST

  • ਨਿਊਜ਼ ਏਜੰਸੀ ਨੇ ਦੱਸਿਆ ਕਿ ਭਾਰਤ ਆਉਣ ਵਾਲੇ ਦਿਨਾਂ ਵਿਚ ਇਕ ਦੂਜੇ ਉਤਸ਼ਾਹਿਤ ਪੈਕੇਜ ਦਾ ਐਲਾਨ ਕਰਨ ਲਈ ਤਿਆਰ ਹੈ। ਬੁੱਧਵਾਰ ਨੂੰ ਦੋ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਹ ਲਗਭਗ 1 ਲੱਖ ਕਰੋੜ ਦਾ ਹੋਵੇਗਾ ਅਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਘੱਟ ਕਰਨ ਲਈ ਛੋਟੇ ਅਤੇ ਮੱਧ ਵਰਗੀ ਕਾਰੋਬਾਰਾਂ ਦੀ ਮਦਦ ‘ਤੇ ਕੇਂਦ੍ਰਿਤ ਹੋਵੇਗਾ।
  • ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਦੂਜਾ ਪੈਕੇਜ ਵੱਡੇ ਪੱਧਰ ਤੇ ਐਮਐਸਐਮਈ ਤੇ ਕੇਂਦ੍ਰਿਤ ਕੀਤਾ ਜਾ ਸਕਦਾ ਹੈ।

gst collection drop 2 point sixty seven percent in september monthFile photo

  • ਪਿਛਲੇ ਮਹੀਨੇ ਸਰਕਾਰ ਨੇ ਦੇਸ਼ ਭਰ ਵਿਚ ਲੌਕਡਾਊਨ ਦੌਰਾਨ ਲੱਖਾਂ ਗਰੀਬਾਂ ਨੂੰ ਰਾਹਤ ਦੇਣ ਲਈ ਸਿੱਧੀ ਨਕਦੀ ਟ੍ਰਾਂਸਫਰ ਅਤੇ ਖੁਰਾਕ ਸੁਰੱਖਿਆ ਮੁਹੱਈਆ ਕਰਵਾਉਣ ਲਈ 1.7 ਲੱਖ ਕਰੋੜ ਰੁਪਏ ਦੀ ਆਰਥਕ ਯੋਜਨਾ ਤਿਆਰ ਕੀਤੀ।
  • ਪਿਛਲੇ ਮਹੀਨੇ ਦੇ ਪੈਕੇਜ ਵਿਚ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਸਮੇਂ ਘਾਤਕ ਕੋਰੋਨਾ ਵਾਇਰਸ ਦੇ ਪ੍ਰਕੋਪ ਖਿਲਾਫ ਕੰਮ ਕਰ ਰਹੇ ਲੋਕਾਂ ਲਈ ਪ੍ਰਤੀ ਵਿਅਕਤੀ 50 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਵੀ ਸ਼ਾਮਿਲ ਸੀ।

PM Narendra ModiPM Narendra Modi

  • ਰਾਹਤ ਪੈਕੇਜ ਵਿਚ ਅੱਠ ਸ਼੍ਰੇਣੀਆਂ ਦੇ ਲਾਭਪਾਤਰੀਆਂ, ਜਿਨ੍ਹਾਂ ਵਿਚ ਪੈਨਸ਼ਨਰ, ਔਰਤਾਂ ਅਤੇ ਅਪਾਹਿਜਾਂ ਆਦਿ ਲਈ ਸਿੱਧੇ ਨਕਦੀ ਟ੍ਰਾਂਸਫਰ ਦਾ ਐਲਾਨ ਕੀਤਾ ਗਿਆ ਸੀ।
  • ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਝਾਅ ਦਿੱਤਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਵਧਾ ਦਿੱਤਾ ਜਾਵੇਗਾ ਅਤੇ ਦੇਸ਼ ਵਿਚ ਕੋਵਿਡ-19 ਮਾਮਲਿਆਂ ਵਿਚ ਤੇਜ਼ੀ ਆਉਣ ‘ਤੇ 14 ਅਪ੍ਰੈਲ ਤੋਂ ਬਾਅਦ ਇਕ ਹੀ ਸਮੇਂ ਪਾਬੰਦੀਆਂ ਨਹੀਂ ਹਟਾਈਆਂ ਜਾਣਗੀਆਂ।
  • ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੇ ਨਾਲ ਇਕ ਵੀਡੀਓ ਮੀਟਿੰਗ ਵਿਚ ਪੀਐਮ ਮੋਦੀ ਨੇ ਕਥਿਤ ਤੌਰ ‘ਤੇ ਕਿਹਾ ਕਿ ਉਹ ਮੁੱਖ ਮੰਤਰੀਆਂ ਦੀ ਸਲਾਹ ਲੈਣਗੇ ਪਰ ਕਿਸੇ ਵੀ ਹਾਲਤ ਵਿਚ ਲੌਕਡਾਊਨ ਦਾ ‘ਹਟਣਾ ਸੰਭਵ ਨਹੀਂ’ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement