ਕੇਂਦਰ ਸਰਕਾਰ ਨੇ ਟੈਕਸਦਾਤਾਵਾਂ ਅਤੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦੇਣ ਦਾ ਕੀਤਾ ਫੈਸਲਾ 
Published : Apr 9, 2020, 7:58 am IST
Updated : Apr 9, 2020, 8:45 am IST
SHARE ARTICLE
File
File

ਜੀਐਸਟੀ ਅਤੇ ਕਸਟਮ ਦਾ ਟੈਕਸ ਰਿਫੰਡ ਜਾਰੀ ਕਰਨ ਦੇ ਵੀ ਆਦੇਸ਼ 

ਇਨਕਮ ਟੈਕਸ ਵਿਭਾਗ ਨੇ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੇ ਦੌਰਾਨ ਆਮ ਟੈਕਸਦਾਤਾਵਾਂ ਅਤੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਵਿੱਤ ਮੰਤਰਾਲੇ ਨੇ ਆਮਦਨ ਕਰ ਵਿਭਾਗ ਨੂੰ ਵਿੱਤੀ ਸੰਕਟ ਕਾਰਨ ਤੁਰੰਤ 5 ਲੱਖ ਰੁਪਏ ਤੱਕ ਦੇ ਟੈਕਸ ਰਿਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।

income tax deductions and exemptions in india 2020 ppf sukanya incomesFile

ਸਰਕਾਰ ਦੇ ਇਸ ਫੈਸਲੇ ਨਾਲ 14 ਲੱਖ ਟੈਕਸਦਾਤਾਵਾਂ ਨੂੰ ਲਾਭ ਹੋਵੇਗਾ, ਉਨ੍ਹਾਂ ਨੂੰ ਤੁਰੰਤ ਰਿਫੰਡ ਮਿਲਣ ਨਾਲ ਨਕਦੀ ਦੀ ਸਮੱਸਿਆ ਨਹੀਂ ਹੋਏਗੀ। ਦਰਅਸਲ, ਨਿਯਮ ਦੇ ਤਹਿਤ ਰਿਫੰਡ ਵਿਚ 2 ਮਹੀਨੇ ਤੱਕ ਦਾ ਸਮਾਂ ਲਗ ਜਾਂਦਾ ਹੈ। ਕਿਉਂਕਿ ਟੈਕਸ ਰਿਟਰਨ ਦਾਖਲ ਹੋਣ ਤੋਂ ਬਾਅਦ, ਇਨਕਮ ਟੈਕਸ ਵਿਭਾਗ ਈ-ਤਸਦੀਕ ਕਰਦਾ ਹੈ, ਅਤੇ ਫਿਰ ਰਿਫੰਡ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਹਾਲਾਂਕਿ, ਕੁਝ ਲੋਕਾਂ ਨੂੰ 15 ਦਿਨਾਂ ਵਿੱਚ ਹੀ ਰਿਫੰਡ ਮਿਲਦੇ ਹਨ।

Income TaxFile

ਕੇਂਦਰ ਸਰਕਾਰ ਛੇਤੀ ਹੀ 18,000 ਕਰੋੜ ਰੁਪਏ ਦੇ ਬਕਾਇਆ ਜੀਐਸਟੀ ਅਤੇ ਕਸਟਮ ਡਿਊਟੀਆਂ ਵਾਪਸ ਕਰ ਦੇਵੇਗੀ। ਬਕਾਇਆ ਜੀਐਸਟੀ ਅਤੇ ਕਸਟਮ ਡਿਊਟੀ ਵਾਪਸ ਕਰਨ ਦੇ ਫੈਸਲੇ ਤੋਂ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ ਸਮੇਤ ਲਗਭਗ ਇਕ ਲੱਖ ਕਾਰੋਬਾਰੀ ਇਕਾਈਆਂ ਨੂੰ ਲਾਭ ਮਿਲਣ ਦੀ ਉਮੀਦ ਹੈ।

Income TaxFile

ਵਿੱਤ ਮੰਤਰਾਲੇ ਨੇ ਜੀਐਸਟੀ ਮੁਆਵਜ਼ੇ ਤਹਿਤ ਰਾਜਾਂ ਦੀ ਸਹਾਇਤਾ ਲਈ ਤਕਰੀਬਨ 34 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚੋਂ 14,130 ਕਰੋੜ ਰੁਪਏ ਮੰਗਲਵਾਰ ਨੂੰ ਜਾਰੀ ਕੀਤੇ ਗਏ ਸਨ। ਮੰਗਲਵਾਰ ਨੂੰ ਕੀਤੀ ਗਈ ਅਦਾਇਗੀ ਦੇ ਨਾਲ, ਵਿੱਤ ਮੰਤਰਾਲੇ ਨੇ ਅਕਤੂਬਰ ਅਤੇ ਨਵੰਬਰ ਦੇ ਜੀਐਸਟੀ ਮੁਆਵਜ਼ੇ ਲਈ ਕਰੀਬ 34 ਹਜ਼ਾਰ ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕੀਤਾ ਹੈ।

Income TaxFile

ਕੇਂਦਰ ਤੋਂ ਇਕ ਸਮੇਂ 34,053 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਰਾਜ ਦੀਆਂ ਸਰਕਾਰਾਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ 'ਤਾਲਾਬੰਦੀ' ਕਾਰਨ ਨਕਦ ਦੀ ਸਮੱਸਿਆ ਨਾਲ ਜੂਝ ਰਹੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement