
ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ’ਚ ਭਾਰਤ ਨੇ 7.7 ਫ਼ੀ ਸਦੀ ਦੀ ਜੀ.ਡੀ.ਪੀ. ਵਿਕਾਸ ਦਰ ਹਾਸਲ ਕੀਤੀ ਹੈ
GDP Growth Rate News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ’ਚ ਭਾਰਤ ਦੀ 7.7 ਫ਼ੀ ਸਦੀ ਦੀ ਜੀ.ਡੀ.ਪੀ. ਵਾਧਾ ਦਰ ਪਿਛਲੇ 10 ਸਾਲਾਂ ’ਚ ਕੀਤੇ ਗਏ ਮਜ਼ਬੂਤ ਅਰਥਚਾਰੇ ਅਤੇ ਪਰਿਵਰਤਨਕਾਰੀ ਸੁਧਾਰਾਂ ਨੂੰ ਦਰਸਾਉਂਦੀ ਹੈ।
ਵੀਡੀਉ ਕਾਨਫਰੰਸਿੰਗ ਰਾਹੀਂ ‘ਇਨਫਿਨਿਟੀ ਫੋਰਮ 2.0’ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਗੁਜਰਾਤ ਇੰਟਰਨੈਸ਼ਨਲ ਫਾਈਨਾਂਸ ਟੈਕ-ਸਿਟੀ’ (ਗਿਫਟ ਸਿਟੀ) ਨੂੰ ਨਵੇਂ ਯੁੱਗ ਦੀਆਂ ਗਲੋਬਲ ਵਿੱਤੀ ਅਤੇ ਤਕਨਾਲੋਜੀ ਸੇਵਾਵਾਂ ਦਾ ਗਲੋਬਲ ਹੱਬ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ, ‘‘ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ’ਚ ਭਾਰਤ ਨੇ 7.7 ਫ਼ੀ ਸਦੀ ਦੀ ਜੀ.ਡੀ.ਪੀ. ਵਿਕਾਸ ਦਰ ਹਾਸਲ ਕੀਤੀ ਹੈ। ਅੱਜ ਦੁਨੀਆਂ ਦੀਆਂ ਉਮੀਦਾਂ ਭਾਰਤ ’ਤੇ ਟਿਕੀਆਂ ਹੋਈਆਂ ਹਨ ਅਤੇ ਇਹ ਸਿਰਫ ਅਪਣੇ ਆਪ ਨਹੀਂ ਹੋਇਆ। ਇਹ ਭਾਰਤ ਦੀ ਮਜ਼ਬੂਤ ਆਰਥਿਕਤਾ ਅਤੇ ਪਿਛਲੇ 10 ਸਾਲਾਂ ’ਚ ਕੀਤੇ ਗਏ ਪਰਿਵਰਤਨਕਾਰੀ ਸੁਧਾਰਾਂ ਦਾ ਵੀ ਪ੍ਰਤੀਬਿੰਬ ਹੈ।’’
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅੱਜ ਦੁਨੀਆਂ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਫਿਨਟੈਕ ਬਾਜ਼ਾਰਾਂ ਵਿਚੋਂ ਇੱਕ ਹੈ ਅਤੇ ਗਿਫਟ ਇੰਟਰਨੈਸ਼ਨਲ ਫਾਈਨੈਂਸ਼ੀਅਲ ਸਰਵਿਸਿਜ਼ ਸੈਂਟਰ (ਆਈ.ਐਫ.ਐਸ.ਸੀ.) ਇਸ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਨੇ ਮਾਹਰਾਂ ਨੂੰ ਅਪੀਲ ਕੀਤੀ ਕਿ ਉਹ ਹਰੇ ਕਰਜ਼ੇ ਲਈ ਮਾਰਕੀਟ ਵਿਧੀ ਵਿਕਸਤ ਕਰਨ ਬਾਰੇ ਅਪਣੇ ਵਿਚਾਰ ਸਾਂਝੇ ਕਰਨ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਰਵਾਇਤੀ ਗਰਬਾ ਨਾਚ ਨੂੰ ਯੂਨੈਸਕੋ ਦੀ ਮਨੁੱਖਤਾ ਦੀ ਅਮੂਰਤ ਸਭਿਆਚਾਰਕ ਵਿਰਾਸਤ ਦੀ ਪ੍ਰਤੀਨਿਧ ਸੂਚੀ ’ਚ ਸ਼ਾਮਲ ਕਰਨ ਲਈ ਗੁਜਰਾਤ ਦੇ ਲੋਕਾਂ ਨੂੰ ਵਧਾਈ ਦਿਤੀ।
(For more news apart from What Prime Minister of India said on GDP, stay tuned to Rozana Spokesman)