ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਕਮੀ, ਜਾਣੋ
Published : Nov 10, 2019, 7:54 pm IST
Updated : Nov 10, 2019, 7:54 pm IST
SHARE ARTICLE
Gold
Gold

ਵਿਦੇਸ਼ਾਂ 'ਚ ਦੋਵਾਂ ਕੀਮਤੀ ਧਾਤੂਆਂ 'ਚ ਭਾਰੀ ਗਿਰਾਵਟ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਬੀਤੇ...

ਨਵੀਂ ਦਿੱਲੀ: ਵਿਦੇਸ਼ਾਂ 'ਚ ਦੋਵਾਂ ਕੀਮਤੀ ਧਾਤੂਆਂ 'ਚ ਭਾਰੀ ਗਿਰਾਵਟ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਬੀਤੇ ਹਫਤੇ ਸੋਨਾ 700 ਰੁਪਏ ਟੁੱਟ ਕੇ 39,270 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ ਹੈ। ਚਾਂਦੀ 2,450 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ। ਕਾਰੋਬਾਰੀਆਂ ਨੇ ਦੱਸਿਆ ਕਿ ਬਾਜ਼ਾਰ 'ਚ ਵਿਵਾਹਿਕ ਮੰਗ ਬਣੀ ਹੋਈ ਹੈ ਪਰ ਸੰਸਾਰਕ ਗਿਰਾਵਟ ਉਸ 'ਤੇ ਹਾਵੀ ਹੈ।

Gold and silver price fell down to two and half week lowest on fridayGold and silver 

ਉਨ੍ਹਾਂ ਨੇ ਦੱਸਿਆ ਕਿ ਵਿਵਾਹਿਕ ਮੰਗ ਦੇ ਕਾਰਨ ਹੀ ਵਿਦੇਸ਼ਾਂ ਦੇ ਮੁਕਾਬਲੇ ਸਥਾਨਕ ਬਾਜ਼ਾਰ 'ਚ ਕੀਮਤਾਂ 'ਚ ਘੱਟ ਗਿਰਾਵਟ ਰਹੀ। ਲੰਡਨ ਅਤੇ ਨਿਊਯਾਰਕ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਸੋਨਾ ਹਾਜ਼ਰ 54.85 ਡਾਲਰ ਭਾਅ 3.62 ਫੀਸਦੀ ਟੁੱਟ ਕੇ 1.459.05 ਡਾਲਰ ਪ੍ਰਤੀ ਔਂਸ 'ਤੇ ਰਿਹਾ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਵੀ 51.60 ਡਾਲਰ ਭਾਅ 3.41 ਫੀਸਦੀ ਦੀ ਗਿਰਾਵਟ ਦੇ ਨਾਲ 1,459.80 ਡਾਲਰ ਪ੍ਰਤੀ ਔਂਸ ਬੋਲਿਆ ਗਿਆ।

Gold and Silver Gold and Silver

ਬਾਜ਼ਾਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਚੀਨ ਦੇ ਵਿਚਕਾਰ ਜਾਰੀ ਵਪਾਰਕ ਯੁੱਧ 'ਚ ਮੇਲ-ਮਿਲਾਪ ਦੀ ਉਮੀਦ ਨਾਲ ਪੀਲੀ ਧਾਤੂ 'ਤੇ ਦਬਾਅ ਹੈ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਰ ਵੀ 1.30 ਡਾਲਰ ਭਾਵ 7.20 ਫੀਸਦੀ ਫਿਸਲ ਕੇ 16.76 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement