
ਚਾਂਦੀ 700 ਰੁਪਏ ਮਜ਼ਬੂਤ ਹੋਈ
Gold Price today : ਸੋਨੇ ਦੀਆਂ ਕੀਮਤਾਂ ਵਿਚ ਪਿਛਲੇ ਚਾਰ ਕਾਰੋਬਾਰੀ ਸੈਸ਼ਨਾਂ ਤੋਂ ਜਾਰੀ ਗਿਰਾਵਟ ਰੁਕ ਗਈ ਹੈ। ਮਜ਼ਬੂਤ ਆਲਮੀ ਸੰਕੇਤਾਂ ਵਿਚਾਲੇ ਸ਼ੁਕਰਵਾਰ ਨੂੰ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ’ਚ ਸੋਨਾ 250 ਰੁਪਏ ਦੀ ਤੇਜ਼ੀ ਨਾਲ 61,200 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ। ਐਚ.ਡੀ.ਐਫ਼.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿਤੀ। ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 60,950 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ।
ਐਚ.ਡੀ.ਐਫ਼.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂ) ਸੌਮਿਲ ਗਾਂਧੀ ਨੇ ਕਿਹਾ, ‘‘ਸ਼ੁਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ ਦੇ ਬਾਜ਼ਾਰਾਂ ’ਚ ਸੋਨੇ ਦੀ ਕੀਮਤ 61,200 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਹੀ ਸੀ, ਜੋ ਪਿਛਲੀ ਬੰਦ ਕੀਮਤ ਨਾਲੋਂ 250 ਰੁਪਏ ਜ਼ਿਆਦਾ ਹੈ।’’
ਚਾਂਦੀ ਦੀ ਕੀਮਤ ਵੀ 700 ਰੁਪਏ ਵਧ ਕੇ 74,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ। ਗਾਂਧੀ ਨੇ ਕਿਹਾ ਕਿ ਧਨਤੇਰਸ ਤਿਉਹਾਰ ਦੇ ਮੌਕੇ ’ਤੇ ਘਰੇਲੂ ਬਾਜ਼ਾਰ ’ਚ ਸੋਨੇ ਦੀ ਪ੍ਰਚੂਨ ਮੰਗ ਵਧਣ ਦੀ ਪੂਰੀ ਸੰਭਾਵਨਾ ਹੈ। ਕੌਮਾਂਤਰੀ ਬਾਜ਼ਾਰਾਂ ’ਚ ਸੋਨੇ ਦੀ ਕੀਮਤ 1,956 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ, ਜਦਕਿ ਚਾਂਦੀ ਵੀ 22.65 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ।
(For more news apart from Gold Price today, stay tuned to Rozana Spokesman)