Budget Session: 31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸ! 1 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
Published : Jan 11, 2024, 1:38 pm IST
Updated : Jan 11, 2024, 1:38 pm IST
SHARE ARTICLE
Budget Session to start on January 31 and continue till February 9 (File Image)
Budget Session to start on January 31 and continue till February 9 (File Image)

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।

Budget Session:  ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਅੰਤਰਿਮ ਬਜਟ 1 ਫਰਵਰੀ 2024 ਨੂੰ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਇਸ ਅੰਤਰਿਮ ਬਜਟ ਵਿਚ ਔਰਤਾਂ ਅਤੇ ਕਿਸਾਨਾਂ ਨਾਲ ਸਬੰਧਤ ਵੱਡੇ ਐਲਾਨ ਕਰ ਸਕਦੀ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਅੰਤਰਿਮ ਬਜਟ ਵਿਚ ਮਹਿਲਾ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨੂੰ ਦੁੱਗਣਾ ਕਰਨ ਦੀ ਤਜਵੀਜ਼ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਸੰਸਦ ਦਾ ਸਰਦ ਰੁੱਤ ਇਜਲਾਸ ਪਿਛਲੇ ਸਾਲ 4 ਦਸੰਬਰ ਤੋਂ ਸ਼ੁਰੂ ਹੋਇਆ ਸੀ, ਜੋ ਨਿਰਧਾਰਿਤ ਸਮੇਂ ਤੋਂ ਇਕ ਦਿਨ ਪਹਿਲਾਂ ਖਤਮ ਹੋ ਗਿਆ ਸੀ। ਵਿੱਤ ਮੰਤਰਾਲੇ ਨਾਲ ਜੁੜੇ ਮੁੱਖ ਆਰਥਿਕ ਸਲਾਹਕਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਤਿਆਰ ਕੀਤਾ ਗਿਆ ਆਰਥਿਕ ਸਰਵੇਖਣ 31 ਜਨਵਰੀ ਨੂੰ ਪੇਸ਼ ਕੀਤਾ ਜਾਵੇਗਾ।

 (For more Punjabi news apart from Budget Session to start on January 31 and continue till February 9, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement