
ਬਿਲ ਗੇਟਸ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੱਕ ਆਈਸੋਲੇਸ਼ਨ 'ਚ ਰਹਿਣਗੇ।
ਸੀਐਟਲ: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਮੰਗਲਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਅਤੇ ਉਹਨਾਂ ਨੇ ਅਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਬਿਲ ਗੇਟਸ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੱਕ ਆਈਸੋਲੇਸ਼ਨ 'ਚ ਰਹਿਣਗੇ। ਬਿਲ ਗੇਟਸ ਨੇ ਲਿਖਿਆ, "ਮੈਂ ਖੁਸ਼ਕਿਸਮਤ ਹਾਂ ਕਿ ਮੈਂ ਐਂਟੀ-ਕੋਵਿਡ -19 ਵੈਕਸੀਨ ਦੀ 'ਬੂਸਟਰ' ਖੁਰਾਕ ਵੀ ਲਈ ਹੈ ਅਤੇ ਬਿਹਤਰ ਡਾਕਟਰੀ ਸੇਵਾਵਾਂ ਦਾ ਲਾਭ ਲੈ ਸਕਦਾ ਹਾਂ।"
ਸੀਐਟਲ -ਅਧਾਰਤ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੁਨੀਆ ਦੀ ਸਭ ਤੋਂ ਪ੍ਰਭਾਵਸ਼ਾਲੀ ਨਿਜੀ ਫਾਊਂਡੇਸ਼ਨ ਹੈ, ਜਿਸ ਦੀ ਕੁੱਲ ਕੀਮਤ ਲਗਭਗ 65 ਅਰਬ ਡਾਲਰ ਹੈ। ਮੇਲਿੰਡਾ ਗੇਟਸ ਬਿਲ ਗੇਟਸ ਦੀ ਸਾਬਕਾ ਪਤਨੀ ਹੈ। ਬਿਲ ਗੇਟਸ ਵਿਸ਼ਵਵਿਆਪੀ ਮਹਾਂਮਾਰੀ ਨਾਲ ਨਜਿੱਠਣ ਦੇ ਉਪਾਵਾਂ, ਖਾਸ ਤੌਰ 'ਤੇ ਗਰੀਬ ਦੇਸ਼ਾਂ ਤੱਕ ਵੈਕਸੀਨ ਅਤੇ ਦਵਾਈਆਂ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ।