ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ
Published : Oct 11, 2020, 6:11 pm IST
Updated : Oct 11, 2020, 6:11 pm IST
SHARE ARTICLE
GST
GST

ਪਿਛਲੇ ਸਾਲ ਸਤੰਬਰ ਮਹੀਨੇ ਦੇ 974.96 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਹੋਇਆ ਵਾਧਾ

ਚੰਡੀਗੜ੍ਹ: ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।

GST GST

ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ। ਇਸ ਤਰ੍ਹਾਂ 31 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।

GST CompensationGST 

ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫੀਸਦੀ ਬਣਦਾ ਹੈ। ਇਸ ਤਰ੍ਹਾਂ  ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ।

GST registration after physical verification of biz place if Aadhaar not authenticated: CBICGST 

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਸਤੰਬਰ 2020 ਦੇ ਮਹੀਨੇ ਦੌਰਾਨ 95,480 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 17,741 ਕਰੋੜ ਰੁਪਏ, ਐਸ.ਜੀ.ਐਸ.ਟੀ. 23,131 ਕਰੋੜ ਰੁਪਏ, ਆਈ.ਜੀ.ਐਸ.ਟੀ. 47,484 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 22,442 ਕਰੋੜ ਰੁਪਏ) ਅਤੇ ਸੈਸ 7124 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 788 ਕਰੋੜ ਰੁਪਏ) ਹੈ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 91,916 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 16,630 ਕਰੋੜ ਸੀ, ਐਸ.ਜੀ.ਐਸ.ਟੀ. ਦੀ 22,598 ਕਰੋੜ ਅਤੇ ਆਈ.ਜੀ.ਐਸ.ਟੀ. 45,069 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 22,097 ਕਰੋੜ) ਅਤੇ ਸੈਸ 7620 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 728 ਕਰੋੜ) ਸੀ।

ਉਨਾਂ ਅੱਗੇ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਨਾਲੋਂ 4 ਫੀਸਦੀ ਜ਼ਿਆਦਾ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 102 ਫੀਸਦੀ ਤੇ 105 ਫੀਸਦੀ ਰਿਹਾ ਹੈ।

ਅਪਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 4,54,591 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 6,06,293 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਨਾਲੋਂ 25 ਫੀਸਦੀ ਗਿਰਾਵਟ ਦਰਜ ਕੀਤੀ ਗਈ। ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ।

ਸਤੰਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 462.98 ਕਰੋੜ ਹੈ, ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 332.32 ਕਰੋੜ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 39.32 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 2499.77 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 2729.47 ਕਰੋੜ ਰੁਪਏ ਸੀ, ਜੋ ਕਿ 8.42 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।

ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਸਤੰਬਰ 2020 ਦੌਰਾਨ ਕਰ ਦੀ ਉਗਰਾਹੀ 1518.22 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੌਰਾਨ ਇਹੋ ਉਗਰਾਹੀ 1307.28 ਕਰੋੜ ਰੁਪਏ ਸੀ। ਇਸ ਤਰ•ਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰ•ੇ ਨਾਲੋਂ 210.94 ਕਰੋੜ ਰੁਪਏ (16.14 ਫੀਸਦੀ) ਵੱਧ ਰਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement