
ਦੋ ਦਿਨਾਂ ਦੀ ਸਥਿਰਤਾ ਤੋਂ ਬਾਅਦ ਦਰਜ ਹੋਈ ਗਿਰਾਵਟ
ਨਵੀਂ ਦਿੱਲੀ- ਦੋ ਦਿਨਾਂ ਦੀ ਸਥਿਰਤਾ ਤੋਂ ਬਾਅਦ ਅੱਜ ਵੀਰਵਾਰ ਨੂੰ ਪੈਟਰੋਲ ਦੀ ਕੀਮਤ ’ਚ ਕੁਝ ਗਿਰਾਵਟ ਦਰਜ ਕੀਤੀ ਗਈ। ਡੀਜ਼ਲ ਦੀ ਕੀਮਤ ਹਾਲੇ ਸਥਿਰ ਬਣੀ ਹੋਈ ਹੈ। ਅੱਜ ਤੇਲ ਦੀ ਮਾਰਕਿਟਿੰਗ ਕਰਨ ਵਾਲੀਆਂ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 6 ਪੈਸੇ ਪ੍ਰਤੀ ਲੀਟਰ ਦੀ ਕਮੀ ਕਰ ਦਿੱਤੀ ਹੈ, ਜਦ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
Petrol
ਅੱਜ ਵੀਰਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ, ਮੁੰਬਈ ਤੇ ਚੇਨਈ ’ਚ ਪੈਟਰੋਲ 5 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦ ਕਿ ਕੋਲਕਾਤਾ ’ਚ ਪੈਟਰੋਲ ਦੀ ਕੀਮਤ ਵਿੱਚ 6 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ। ਉਥੇ ਹੀ ਜੇ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ ਕੋਈ ਕਮੀ ਦਰਜ ਨਹੀਂ ਕੀਤੀ ਗਈ|
Petrol
ਵਿਦੇਸ਼ੀ ਬਾਜ਼ਾਰ ਵਿੱਚ WTI ਤੇ ਬ੍ਰੈਂਟ ਕਰੂਡ ਵਿੱਚ ਅੱਧਾ ਫ਼ੀਸਦੀ ਵਾਧੇ ਨਾਲ ਕਾਰੋਬਾਰ ਹੁੰਦਾ ਵੇਖਿਆ ਜਾ ਰਿਹਾ ਹੈ। WTI ਅਤੇ ਬ੍ਰੈਂਟ ਕਰੂਡ ਦਾ ਕਾਰੋਬਾਰ ਕ੍ਰਮਵਾਰ 59 ਡਾਲਰ ਪ੍ਰਤੀ ਔਂਸ ਦੇ ਲਗਭਗ ਅਤੇ 64 ਡਾਲਰ ਪ੍ਰਤੀ ਔਂਸ ਦੇ ਪੱਧਰ ’ਤੇ ਵੇਖਿਆ ਜਾ ਰਿਹਾ ਹੈ। ਬੁੱਧਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ਮਲਟੀ ਕਮੌਡਿਟੀ ਐਕਸਚੇਂਜ ਭਾਵ MCX ਉੱਤੇ ਕੱਚਾ ਤੇਲ ਦਸੰਬਰ ਵਾਅਦਾ 39 ਰੁਪਏ ਦੀ ਗਿਰਾਵਟ ਨਾਲ 4,156 ਰੁਪਏ ਦੇ ਪੱਧਰ ’ਤੇ ਬੰਦ ਹੋਇਆ ਸੀ।
Petrol
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੁੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ਵਿੱਚ ਪੈਟਰੋਲ ਕ੍ਰਮਵਾਰ 74.95 ਰੁਪਏ, 80.60 ਰੁਪਏ, 77.61 ਰੁਪਏ ਤੇ 77.92 ਰੁਪਏ ਪ੍ਰਤੀ ਲੀਟਰ ਦੀ ਕੀਮਤ ਉੱਤੇ ਮਿਲ ਰਿਹਾ ਹੈ; ਜਦ ਕਿ ਚਾਰੇ ਮਹਾਂਨਗਰਾਂ ’ਚ ਡੀਜ਼ਲ ਕ੍ਰਮਵਾਰ 66.04 ਰੁਪਏ, 69.27 ਰੁਪਏ, 68.45 ਰੁਪਏ ਤੇ 69.81 ਰੁਪਏ ਪ੍ਰਤੀ ਲੀਟਰ ਦੀ ਕੀਮਤ ਉੱਤੇ ਵਿਕ ਰਿਹਾ ਹੈ।
Petrol
ਤੇਲ ਮਾਰਕਿਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਵੱਲੋਂ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਵਿੰਚ ਸੋਧ ਜਾਰੀ ਕੀਤੀ ਜਾਂਦੀ ਹੈ।