
ਗੁਗਲ ਦੇ ਭਾਰਤੀ ਮੂਲ ਦੇ ਸੀਈਓ ਸੁੰਦਰ ਪਿਚਾਈ ਨੇ ਭਵਿੱਖਬਾਣੀ ਕੀਤੀ ਹੈ ਕਿ ਆਈਸੀਸੀ ਵਿਸ਼ਵ ਕੱਪ 2019 ਦਾ ਫਾਈਨਲ ਮੈਚ ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ।
ਨਵੀਂ ਦਿੱਲੀ: ਗੁਗਲ ਦੇ ਭਾਰਤੀ ਮੂਲ ਦੇ ਸੀਈਓ ਸੁੰਦਰ ਪਿਚਾਈ ਨੇ ਭਵਿੱਖਬਾਣੀ ਕੀਤੀ ਹੈ ਕਿ ਆਈਸੀਸੀ ਵਿਸ਼ਵ ਕੱਪ 2019 ਦਾ ਫਾਈਨਲ ਮੈਚ ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ। ਉਹ ਚਾਹੁੰਦੇ ਹਨ ਕਿ ਵਿਰਾਟ ਕੌਹਲੀ ਦੀ ਅਗਵਾਈ ਵਾਲੀ ਟੀਮ ਚੰਗਾ ਪ੍ਰਦਰਸ਼ਨ ਕਰਕੇ ਜਿੱਤ ਹਾਸਿਲ ਕਰੇ। ਉਹਨਾਂ ਕਿਹਾ ਕਿ ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਇੰਗਲੈਂਡ ਵਿਚ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਸਟ੍ਰੇਲੀਆ ਦੀ ਟੀਮ ਵੀ ਬਹੁਤ ਵਧੀਆ ਹੈ।
India vs England
46 ਸਾਲਾ ਪਿਚਾਈ ਨੇ ਅਮਰੀਕਾ ਵਿਚ ਕ੍ਰਿਕਟ ਅਤੇ ਬੇਸਬਾਲ ਦਾ ਅਪਣਾ ਤਜ਼ੁਰਬਾ ਸਾਂਝਾ ਕੀਤਾ। ਉਹਨਾਂ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਅਮਰੀਕਾ ਗਏ ਸਨ ਤਾਂ ਉਹਨਾਂ ਨੇ ਬੇਸਬਾਲ ਵਿਚ ਹੱਥ ਅਜ਼ਮਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਉਹਨਾਂ ਨੂੰ ਬੇਸਬਾਲ ਇਕ ਚੁਣੌਤੀਆਂ ਭਰੀ ਖੇਡ ਲੱਗੀ। ਉਹਨਾਂ ਕਿਹਾ ਕਿ ਉਹਨਾਂ ਨੂੰ ਕ੍ਰਿਕਟ ਨਾਲ ਬਹੁਤ ਪਿਆਰ ਹੈ ਅਤੇ ਇਹ ਪਿਆਰ ਹਮੇਸ਼ਾਂ ਬਣਿਆ ਰਹੇਗਾ।
Indian Cricket Team
ਉਹਨਾਂ ਕਿਹਾ ਕਿ ਵਿਸ਼ਵ ਕ੍ਰਿਕਟ ਕੱਪ ਚੱਲ ਰਿਹਾ ਹੈ। ਉਹ ਭਾਰਤ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਰੱਖਦੇ ਹਨ। ਦੱਸ ਦਈਏ ਕਿ ਵਿਸ਼ਵ ਕ੍ਰਿਕਟ ਕੱਪ ਦਾ ਪਹਿਲਾ ਮੈਚ 30 ਮਈ ਨੂੰ ਇੰਗਲੈਂਡ ਵਿਚ ਸਾਊਥ ਅਫ਼ਰੀਕਾ ਅਤੇ ਇੰਗਲੈਂਡ ਵਿਚਕਾਰ ਖੇਡਿਆ ਗਿਆ ਸੀ। ਅੱਜ ਵਿਸ਼ਵ ਕੱਪ ਦਾ ਅੱਜ ਦਾ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚ ਖੇਡਿਆ ਜਾ ਰਿਹਾ ਹੈ। ਇਸ ਵਿਚ ਹਰ ਕਿਸੇ ਦੀਆਂ ਨਜ਼ਰਾਂ ਵਿਰਾਟ ਕੌਹਲੀ ਦੇ ਬੱਲੇ ‘ਤੇ ਟਿਕੀਆਂ ਹੋਈਆਂ ਹਨ।