
ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਸਨਿਚਰਵਾਰ ਨੂੰ 59 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤਾਂ 'ਚ 58 ਪੈਸੇ ਪ੍ਰਤੀ....
ਨਵੀਂ ਦਿੱਲੀ: ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਸਨਿਚਰਵਾਰ ਨੂੰ 59 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤਾਂ 'ਚ 58 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਦੀ ਸਮੀਖਿਆ 82 ਦਿਨਾਂ ਤਕ ਮੁਲਤਵੀ ਰੱਖਣ ਤੋਂ ਬਾਅਦ ਲਗਾਤਾਰ ਸਤਵੇਂ ਦਿਨ ਪਟਰੌਲ-ਡੀਜ਼ਲ ਮਹਿੰਗਾ ਹੋਇਆ ਹੈ।
Petrol-diesel rates
ਉਧਰ ਕਾਂਗਰਸ ਨੇ ਪਟਰੌਲ ਅਤੇ ਡੀਜ਼ਲ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਨਿਚਰਵਾਰ ਨੂੰ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਪਟਰੌਲੀਅਮ ਉਤਪਾਦਾਂ ਦੀਆਂ ਕੀਮਤਾਂ ਵਧਾ ਰਹੀ ਹੈ ਕਿਉਂਕਿ ਉਸ ਕੋਲ ਆਮਦਨ ਦਾ ਕੋਈ ਦੂਜਾ ਸਾਧਨ ਨਹੀਂ ਹੈ।
Petrol-diesel rates
ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਇਹ ਦਾਅਵਾ ਵੀ ਕੀਤਾ ਕਿ ਕੋਰੋਨਾ ਸੰਕਟ ਦੇ ਸਮੇਂ ਵੀ ਭਾਰਤ 'ਚ ਪਟਰੌਲ 'ਤੇ ਟੈਕਸ ਦੁਨੀਆਂ 'ਚ ਸੱਭ ਤੋਂ ਵੱਧ 69 ਫ਼ੀ ਸਦੀ (ਬੰਗਲਾਦੇਸ਼ ਤੋਂ ਬਾਅਦ) ਹੈ ਅਤੇ ਸਰਕਾਰ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦੇ ਰਹੀ।
Petrol-Diesel price
ਸਰਕਾਰ ਤੇਲ ਕੰਪਨੀਆਂ ਦੇ ਮੁੱਲ ਨੋਟੀਫ਼ਿਕੇਸ਼ਨ ਮੁਤਾਬਕ ਦਿੱਲੀ 'ਚ ਪਟਰੌਲ ਦੀ ਕੀਮਤ 74.57 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ, ਉਥੇ ਹੀ ਡੀਜ਼ਲ ਦੀ ਕੀਮਤ 72.81 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 73.39 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਸਿੱਬਲ ਨੇ ਵੀਡੀਉ ਕਾਨਫ਼ਰੰਸ ਦੌਰਾਨ ਕਿਹਾ, ''ਮਈ 2014 'ਚ ਕੱਚੇ ਤੇਲ ਦੀ ਕੀਮਤ 106 ਡਾਲਰ ਪ੍ਰਤੀ ਸੀ ਤਾਂ ਦੇਸ਼ 'ਚ ਪਟਰੌਲ ਦੀ ਕੀਮਤ 71.40 ਰੁਪਏ ਪ੍ਰਤੀ ਲਿਟਰ ਸੀ।
Petrol-Diesel Prices
ਕੱਚੇ ਤੇਲ ਦੀ ਕੀਮਤ ਘਟ ਕੇ 38 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ ਪਰ ਪਟਰੌਲ ਦੀ ਕੀਮਤ 75.14 ਰੁਪਏ ਪ੍ਰਤੀ ਲਿਟਰ ਹੋ ਗਈ ਹੈ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਅਪਣਾ ਖ਼ਜ਼ਾਨਾ ਭਰ ਰਹੀ ਹੈ, ਪਰ ਬੋਝ ਆਮ ਲੋਕਾਂ 'ਤੇ ਪੈ ਰਿਹਾ ਹੈ। ਕਾਂਗਰਸੀ ਨੇਤਾ ਨੇ ਦਾਅਵਾ ਕੀਤਾ ਕਿ, ''ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਦੇਸ਼ ਦੀ ਆਰਥਕ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ, ਇਸ ਲਈ ਪਟਰੌਲ ਤੇ ਡੀਜ਼ਲ ਦੀ ਕੀਮਤ ਲਗਾਤਾਰ ਵਧਾਈ ਜਾ ਰਹੀ ਹੈ।
Petrol-Diesel Price
ਸਰਕਾਰ ਕੋਲ ਮਾਲੀਏ ਕੋਈ ਸਾਧਨ ਨਹੀਂ ਹੈ, ਇਸ ਲਈ ਪਟਰੌਲ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।'' ਇਕ ਸਵਾਲ ਦੇ ਜਵਾਬ 'ਚ ਸਿੱਬਲ ਨੇ ਇਹ ਵੀ ਕਿਹਾ ਕਿ ਮੌਜੂਦਾ ਹਾਲਾਤ 'ਚ ਆਪਸੀ ਰੰਜਿਸ਼ ਨੂੰ ਭੁਲਾ ਕੇ ਵਿਰੋਧੀ ਧਿਰ ਨੂੰ ਇਕਜੁਟ ਹੋਣਾ ਚਾਹੀਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।