ਮੁੱਖ ਮੰਤਰੀ ਵਲੋਂ ਸਰਹੱਦੀ ਜ਼ਿਲ੍ਹਿਆਂ ਵਿਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ; ਅੰਮ੍ਰਿਤਸਰ ’ਚ ਹੋਈ ਪਹਿਲੀ ਸਰਕਾਰ-ਸਨਅਤਕਾਰ ਮਿਲਣੀ
Published : Sep 14, 2023, 5:01 pm IST
Updated : Sep 14, 2023, 5:02 pm IST
SHARE ARTICLE
Chief Minister announced to boost industrialization in border districts
Chief Minister announced to boost industrialization in border districts

ਅੰਮ੍ਰਿਤਸਰ ਵਿਚ ਸਮਰਪਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ

 

ਅੰਮ੍ਰਿਤਸਰ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿਚ ਮਦਦ ਮਿਲੇਗੀ।

Chief Minister announced to boost industrialization in border districtsChief Minister announced to boost industrialization in border districts

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿਚ ਅਤਿਵਾਦੀ ਹਮਲੇ ਵਿਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇਥੇ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Chief Minister announced to boost industrialization in border districtsChief Minister announced to boost industrialization in border districts

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ।  ਭਗਵੰਤ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿਚ ਆਰਥਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ।

Chief Minister announced to boost industrialization in border districtsChief Minister announced to boost industrialization in border districts

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ। ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿਚ ਇਸ ਪਵਿੱਤਰ ਸ਼ਹਿਰ ਵਿਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿਚ ਮਦਦ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿਚ ਸਨਅਤ ਪੰਜਾਬ ਆ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement