ਸੋਨੇ ਦੀ ਕੀਮਤ ਵਧਣ ਕਾਰਨ ਲੋਕਾਂ ਦੀ ਪਹੁੰਚ ਤੋਂ ਹੋ ਰਿਹਾ ਬਾਹਰ, ਜਾਣੋ ਭਾਅ
Published : Oct 14, 2019, 7:28 pm IST
Updated : Oct 14, 2019, 7:28 pm IST
SHARE ARTICLE
Gold Prize
Gold Prize

ਸੋਮਵਾਰ ਨੂੰ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਉਛਾਲ ਤੇ ਚਾਂਦੀ ਦੀ ਕੀਮਤ 'ਚ ਵੀ ਮਜਬੂਤੀ...

ਨਵੀਂ ਦਿੱਲੀ: ਸੋਮਵਾਰ ਨੂੰ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਉਛਾਲ ਤੇ ਚਾਂਦੀ ਦੀ ਕੀਮਤ 'ਚ ਵੀ ਮਜਬੂਤੀ ਦਰਜ ਕੀਤੀ ਗਈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 230 ਰੁਪਏ ਵੱਧ ਕੇ 39,370 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ 110 ਰੁਪਏ ਦੀ ਛਲਾਂਗ ਲਾ ਕੇ 46,750 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਬਾਜ਼ਾਰ ਜਾਣਕਾਰਾਂ ਮੁਤਾਬਕ, ਸਥਾਨਕ ਬਾਜ਼ਾਰ 'ਤੇ ਵਿਦੇਸ਼ੀ ਬਾਜ਼ਾਰਾਂ ਦੀ ਤੇਜ਼ੀ ਦਾ ਅਸਰ ਰਿਹਾ। ਵਿਦੇਸ਼ੀ ਬਾਜ਼ਾਰਾਂ 'ਚ ਸੋਨਾ ਹਾਜ਼ਰ ਦੀ ਕੀਮਤ 1.70 ਡਾਲਰ ਦੀ ਬੜ੍ਹਤ ਨਾਲ 1,492.20 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।

GoldGold

ਦਸੰਬਰ ਦੇ ਅਮਰੀਕੀ ਸੋਨਾ ਵਾਇਦਾ ਦੀ ਕੀਮਤ ਵੀ 5.10 ਡਾਲਰ ਵੱਧ 1,493.80 ਡਾਲਰ ਪ੍ਰਤੀ ਔਂਸ ਬੋਲੀ ਗਈ। ਬਾਜ਼ਾਰ ਵਿਸ਼ਲੇਸ਼ਕਾਂ ਮੁਤਾਬਕ, ਤਕਨੀਕੀ ਕਾਰਨਾਂ ਕਾਰਨ ਸੋਨੇ 'ਚ ਤੇਜ਼ੀ ਰਹੀ। ਅਮਰੀਕਾ ਤੇ ਚੀਨ ਵਿਚਕਾਰ ਵਪਾਰ ਯੁੱਧ ਨੂੰ ਲੈ ਕੇ ਹੋਈ ਗੱਲਬਾਤ ਨਾਲ ਨਿਵੇਸ਼ਕਾਂ ਦੀ ਧਾਰਨਾ ਸਕਾਰਾਤਮਕ ਹੋਈ ਹੈ। ਹਾਲਾਂਕਿ, ਦੋਹਾਂ ਆਰਥਿਕ ਤਾਕਤਾਂ ਵਿਚਕਾਰ ਇਕ ਸੀਮਤ ਡੀਲ ਹੀ ਹੋਈ ਦੱਸੀ ਜਾ ਰਹੀ ਹੈ।

GoldGold

ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਰ 0.04 ਫੀਸਦੀ ਦੀ ਮਜਬੂਤੀ ਨਾਲ 17.57 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਉੱਥੇ ਹੀ, ਸਟਾਕ ਬਾਜ਼ਾਰਾਂ 'ਚ ਵੀ ਮਜਬੂਤੀ ਦਰਜ ਕੀਤੀ ਗਈ। ਬੀਤੇ ਹਫਤੇ ਸ਼ੁੱਕਰਵਾਰ ਨੂੰ ਯੂ. ਐੱਸ. ਬਾਜ਼ਾਰ ਹਰੇ ਨਿਸ਼ਾਨ 'ਤੇ ਬੰਦ ਹੋਏ ਸਨ ਤੇ ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਵੀ ਰੌਣਕ ਦੇਖਣ ਨੂੰ ਮਿਲੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement