
ਇਸ ਹੜਤਾਲ 'ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹਨ।
ਨਵੀਂ ਦਿੱਲੀ - ਦੇਸ਼ ਭਰ ਵਿਚ ਸਰਕਾਰੀ ਬੈਂਕਾਂ ਦੇ ਲੱਖਾਂ ਕਰਮਚਾਰੀ ਸੋਮਵਾਰ ਤੇ ਮੰਗਲਵਾਰ ਨੂੰ ਦੋ ਦਿਨਾਂ ਦੀ ਹੜਤਾਲ 'ਤੇ ਹਨ। ਇਸ ਲਈ ਜੇਕਰ ਕਿਸੇ ਵਿਅਕਤੀ ਨੇ ਬੈਂਕ ਨਾਲ ਜੁੜਿਆ ਕੋਈ ਵੀ ਕੰਮ ਕਰਵਾਉਣਾ ਹੈ ਤੇ 2 ਦਿਨ ਤੱਕ ਕੋਈ ਵੀ ਕੰਮ ਨਹੀਂ ਹੋ ਸਕਦਾ। ਬੈਂਕ ਕਰਮਚਾਰੀਆਂ ਵੱਲੋਂ 2 ਦਿਨ ਲਈ ਹੜਤਾਲ ਹੈ। ਦੱਸਣਯੋਗ ਹੈ ਕਿ ਦੋ ਜਨਤਕ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀ ਹੜਤਾਲ 'ਤੇ ਜਾ ਰਹੇ ਹਨ। ਇਸ ਹੜਤਾਲ 'ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹਨ। ਬੈਂਕਾਂ ਦੇ ਤਜਵੀਜ਼ਤ ਨਿਜੀਕਰਨ ਦੇ ਵਿਰੋਧ ’ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕਾਰਨ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਭਰ ’ਚ ਬੈਂਕਿੰਗ ਸੇਵਾਵਾਂ ਪ੍ਰਭਾਵਤ ਹੋ ਸਕਦੀਆਂ ਹਨ।
BANK
ਸਰਵ ਭਾਰਤੀ ਬੈਂਕ ਕਰਮਚਾਰੀ ਸੰਘ ਦੇ ਮਹਾਂ ਸਕੱਤਰ ਸੀ ਐੱਚ ਵੈਂਕਟਚਲਮ ਨੇ ਕਿਹਾ ਕਿ 4, 9 ਅਤੇ 10 ਮਾਰਚ ਨੂੰ ਵਧੀਕ ਮੁੱਖ ਲੇਬਰ ਕਮਿਸ਼ਨਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤੇਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਵਿਰੁੱਧ ਵੀ ਕਿਸਾਨ ਅਤੇ ਮਜ਼ਦੂਰ ਸੰਗਠਨ ਸੜਕਾਂ 'ਤੇ ਉਤਰਨਗੇ। ਕਿਸਾਨ ਅੱਜ ਕਾਰਪੋਰੇਟ ਵਿਰੋਧ ਦਿਵਸ ਮਨਾਉਣਗੇ। ਦੂਜੇ ਪਾਸੇ ਦੱਸ ਦਈਏ ਕਿ ਇਸ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਇਸ ਸਾਲ ਸਰਕਾਰ ਦੋ ਸਰਕਾਰੀ ਬੈਂਕਾਂ ਅਤੇ ਇੱਕ ਬੀਮਾ ਕੰਪਨੀ ਦਾ ਨਿੱਜੀਕਰਨ ਕਰ ਰਹੀ ਹੈ। ਸਰਕਾਰ ਦੇ ਇਸ ਫੈਸਲੇ ਵਿਰੁੱਧ 9 ਸਰਕਾਰੀ ਬੈਂਕਾਂ ਦੀ ਯੂਨੀਅਨ, ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਾਂ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਹੜਤਾਲ ਦਾ ਐਲਾਨ ਕੀਤਾ ਹੈ।
Sbi
ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ), ਕੇਨਰਾ ਬੈਂਕ ਸਮੇਤ ਕਈ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸ਼ਾਖਾਵਾਂ ਅਤੇ ਦਫਤਰਾਂ ਦੇ ਕੰਮਕਾਜ ਦੀ ਜਾਣਕਾਰੀ ਦਿੱਤੀ ਹੈ। ਬੈਂਕਾਂ ਨੇ ਇਹ ਵੀ ਕਿਹਾ ਹੈ ਕਿ ਪ੍ਰਸਤਾਵਿਤ ਹੜਤਾਲ ਦੇ ਦਿਨਾਂ ਦੌਰਾਨ ਦਫਤਰਾਂ ਅਤੇ ਬੈਂਕ ਸ਼ਾਖਾਵਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਉਹ ਜ਼ਰੂਰੀ ਕਦਮ ਚੁੱਕ ਰਹੇ ਹਨ।