
ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤਾ ਹੈ ਕਿ ਇਸ ਦੌਰਾਨ ਕਿਸੇ ਵੀ ਕੰਪਨੀ...
ਨਵੀਂ ਦਿੱਲੀ: ਲਾਕਡਾਊਨ ਵਿਚ ਬੰਦ ਪਈਆਂ ਪ੍ਰਾਈਵੇਟ ਕੰਪਨੀਆਂ ਅਤੇ ਫੈਕਟਰੀਆਂ ਦੇ ਮਾਲਕਾਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਜੀ ਕੰਪਨੀਆਂ ਅਤੇ ਫੈਕਟਰੀਆਂ ਦੇ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਦੇ ਸਰਕਾਰ ਦੇ ਹੁਕਮ ਖਿਲਾਫ ਦਰਜ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
Supreme Court
ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤਾ ਹੈ ਕਿ ਇਸ ਦੌਰਾਨ ਕਿਸੇ ਵੀ ਕੰਪਨੀ ਜਾਂ ਫੈਕਟਰੀ ਪ੍ਰਬੰਧਨ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਾਕਡਾਊਨ ਵਿਚ ਸ਼ਰਾਬ ਦੀਆਂ ਦੁਕਾਨਾਂ ਨੂ ਬੰਦ ਕਰਨ ਦੇ ਹੁਕਮ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।
Industry
ਦਸ ਦਈਏ ਕਿ ਹਾਲ ਹੀ ਵਿਚ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਸ਼ਰਾਬ ਦੀਆਂ ਦੁਕਾਨਾਂ ਨੂੰ ਫਿਰ ਤੋਂ ਖੋਲ੍ਹਿਆ ਜਾਵੇਗਾ ਤਾਂ ਕਿ ਮਾਲੀਆ ਵਿਚ ਸੁਧਾਰ ਹੋ ਸਕੇ। ਕੋਰਟ ਵਿਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਵਾਲੀ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਸ਼ਰਾਬ ਦੀਆਂ ਦੁਕਾਨਾਂ ਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਲਾਕਡਾਊਨ ਦੇ ਹੋਰ ਨਿਯਮਾਂ ਨੂੰ ਵੀ ਅਣਦੇਖਾ ਕੀਤਾ ਜਾ ਰਿਹਾ ਹੈ।
Industry
ਜਿਸ ਨਾਲ ਕੋਰੋਨਾ ਵਾਇਰਸ ਦੇ ਫੈਲਣ ਦਾ ਖ਼ਤਰਾ ਹੈ ਇਸ ਲਈ ਦੁਕਾਨਾਂ ਬੰਦ ਰੱਖੀਆਂ ਜਾਣ। ਦਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਅੰਕੜੇ 81 ਹਜ਼ਾਰ ਤੋਂ ਪਾਰ ਹੋ ਗਏ ਹਨ। ਸਿਹਤ ਵਿਭਾਗ ਮੁਤਾਬਕ ਦੇਸ਼ ਵਿਚ ਕੋਵਿਡ-19 ਦੇ ਕੁੱਲ ਕੇਸ 81,970 ਹੋ ਗਏ ਹਨ, ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 27,920 ਅਤੇ ਮੌਤ ਦਾ ਅੰਕੜਾ 26,49 ਹੋ ਗਿਆ ਹੈ।
Industry
ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਕਿਹਾ ਹੈ ਕਿ ਉਹਨਾਂ ਨੇ ਲਿਖਤੀ ਸਿਫਾਰਸ਼ ਭੇਜੀ ਹੈ ਕਿ ਉਹ ਚਾਹੁੰਦੇ ਹਾਂ ਕਿ ਇਹ ਲਾਕਡਾਊਨ ਜਾਰੀ ਰਹੇ। ਇਹ ਸਧਾਰਣ ਤੌਰ 'ਤੇ ਭਾਰਤ ਸਰਕਾਰ ਨੂੰ ਸੁਝਾਅ ਹੈ, ਇਹ ਇਕ ਕਦਮ ਹੈ, ਪਰ ਕਈ ਕਦਮਾਂ' ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਭਾਰਤ ਚੀਨ ਦੇ ਬਹੁਤ ਨੇੜੇ ਪਹੁੰਚ ਗਿਆ ਹੈ।
Corona Virus
ਚੀਨ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੀ ਲਾਗ ਦੇ 82,933 ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੀ ਲਾਗ ਦਾ ਅੰਕੜਾ 82 ਹਜ਼ਾਰ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਵਾਇਰਸ ਦੇ 3967 ਮਾਮਲੇ ਸਾਹਮਣੇ ਆਏ ਹਨ। ਇਸ ਮਿਆਦ ਦੇ ਦੌਰਾਨ, 100 ਲੋਕਾਂ ਦੀ ਮੌਤ ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।