ਵਿੱਤ ਮੰਤਰੀ ਨੂੰ ਮਾਹਿਰਾਂ ਨੇ ਦਿੱਤੀ ਸਿੱਖਿਆ, ਸਫ਼ਾਈ ਅਤੇ ਮਹਿਲਾ ਸੁਰੱਖਿਆ ‘ਤੇ ਧਿਆਨ ਦੇਣ ਦੀ ਸਲਾਹ
Published : Jun 15, 2019, 1:58 pm IST
Updated : Jun 15, 2019, 1:58 pm IST
SHARE ARTICLE
Nirmala Sitharaman
Nirmala Sitharaman

ਮਾਹਿਰਾਂ ਨੇ ਬਜਟ ਤੋਂ ਪਹਿਲਾਂ ਬੈਠਕ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅਗਾਮੀ ਬਜਟ ਵਿਚ ਸਿੱਖਿਆ, ਸਫ਼ਾਈ, ਮਹਿਲਾ ਸੁਰੱਖਿਆ ‘ਤੇ ਧਿਆਨ ਦੇਣ ਦਾ ਸੁਝਾਅ ਦਿੱਤਾ ਹੈ।

ਨਵੀਂ ਦਿੱਲੀ: ਸਮਾਜਿਕ ਖੇਤਰਾਂ ਨਾਲ ਜੁੜੇ ਮਾਹਿਰਾਂ ਨੇ ਬਜਟ ਤੋਂ ਪਹਿਲਾਂ ਬੈਠਕ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅਗਾਮੀ ਬਜਟ ਵਿਚ ਸਿੱਖਿਆ, ਸਫ਼ਾਈ, ਮਹਿਲਾ ਸੁਰੱਖਿਆ ਅਤੇ ਬੱਚਿਆਂ ਦੇ ਪੋਸ਼ਣ ‘ਤੇ ਧਿਆਨ ਦੇਣ ਦਾ ਸੁਝਾਅ ਦਿੱਤਾ ਹੈ। ਉਹਨਾਂ ਨੇ ਵਿੱਤ ਮੰਤਰੀ ਨੂੰ ਮਠਿਆਈ ਅਤੇ ਨਮਕੀਨ ਉਤਪਾਦਾਂ ‘ਤੇ ਜ਼ਿਆਦਾ ਫੀਸ ਲਗਾਉਣ, ਡਾਕਟਰੀ ਉਪਕਰਣ ‘ਤੇ ਟੈਕਸ ਨੂੰ ਤਰਕਸੰਗਤ ਬਣਾਉਣ ਅਤੇ ਸਿਹਤ ਸੇਵਾਵਾਂ ਦੇ ਢਾਂਚੇ ਲਈ ਵਿਸ਼ੇਸ਼ ਫੰਡ, ਦਵਾਈਆਂ ਦੇ ਨਾਲ ਨਾਲ ਡਾਇਗਨੋਸਟਿਕ ਸਹੂਲਤਾਂ ਮੁਫ਼ਤ ਕਰਨ ਦਾ ਸੁਝਾਅ ਵੀ ਦਿੱਤਾ ਹੈ।

Budget 2019Budget 2019

ਬੈਠਕ ਦੀ ਸ਼ੁਰੂਆਤ ਵਿਚ ਸੀਤਾਰਮਨ ਨੇ ਕਿਹਾ ਕਿ ਸਮੂਹਿਕ ਵਿਕਾਸ ਲਈ ਮੌਜੂਦਾ ਸਰਕਾਰ ਸਿਖਿਆ ਦੇ ਪੱਧਰ ਵਿਚ ਸੁਧਾਰ ਲਿਆਉਣ, ਨੌਜਵਾਨਾਂ ਦਾ ਹੌਂਸਲਾ ਵਧਾਉਣ, ਰੁਜ਼ਗਾਰ ਦੇ ਮੌਕੇ ਵਧਾਉਣ, ਬਿਮਾਰੀ ਦੇ ਬੋਝ ਨੂੰ ਘੱਟ ਕਰਨ, ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਮਨੁੱਖੀ ਵਿਕਾਸਾਂ ਵਿਚ ਸੁਧਾਰ ਲਿਆਉਣ ਲਈ ਵਚਨਬੱਦ ਹੈ।

CashCash

ਬੈਠਕ ਵਿਚ ਸਿਹਤ ਸਬੰਧੀ ਸਮੱਸਿਆਵਾਂ, ਸਿੱਖਿਆ, ਸਮਾਜਿਕ ਸੁਰੱਖਿਆ, ਪੈਨਸ਼ਨ ਅਤੇ ਮਨੁੱਖੀ ਵਿਕਾਸ ਵਰਗੇ ਅਹਿਮ ਵਿਸ਼ਿਆਂ ‘ਤੇ ਚਰਚਾ ਹੋਈ।  ਬੈਠਕ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ, ਸੈਂਟਰ ਫਾਰ ਪਾਲਿਸੀ ਰਿਸਰਚ ਦੀ ਪ੍ਰਧਾਨ ਯਾਮਿਨੀ ਅਇਅਰ, ਹੇਲਪੇਜ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਰੋਹਿਸ ਪ੍ਰਸਾਦ ਅਤੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਪ੍ਰਧਾਨ ਪ੍ਰਿਅੰਕਾ ਕਾਨੂੰਗੋ ਨੇ ਹਿੱਸਾ ਲਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement