
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ।
ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਤੋਂ ਵੀ ਹੇਠਾਂ ਆ ਗਈ ਹੈ। ਉਥੇ ਹੀ ਡੀਜ਼ਲ ਦੀ ਕੀਮਤ 64 ਰੁਪਏ ਲੀਟਰ ਤੋਂ ਘੱਟ ਗਈ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 19 ਪੈਸੇ ਜਦਕਿ ਚੇਨਈ ਵਿਚ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ।
Indian Oil
ਡੀਜ਼ਲ ਦੀਆਂ ਕੀਮਤਾਂ ਦਿੱਲੀ ਅਤੇ ਕੋਲਕਾਤਾ ਵਿਚ 24 ਪੈਸੇ ਜਦਕਿ ਮੁੰਬਈ ਵਿਚ 25 ਪੈਸੇ ਅਤੇ ਚੇਨਈ ਵਿਚ 26 ਪੈਸੇ ਪ੍ਰਤੀ ਲੀਟਰ ਘੱਟ ਗਈਆਂ ਹਨ। ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਘਟ ਕੇ ਕ੍ਰਮਵਾਰ 69.99 ਰੁਪਏ, 72.25 ਰੁਪਏ, 75.69 ਰੁਪਏ ਅਤੇ 72.70 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵੀ ਘੱਟ ਕੇ ਕ੍ਰਮਵਾਰ 63.93 ਰੁਪਏ, 65.85 ਰੁਪਏ, 67.03 ਰੁਪਏ ਅਤੇ 67.62 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।