ਹੁਣ ਦੇਸ਼ ਵਿੱਚ ਸਸਤਾ ਹੋਵੇਗਾ ਪਿਆਜ਼, ਸਰਕਾਰ ਨੇ ਬਰਾਮਦ 'ਤੇ ਲਗਾਈ ਤੁਰੰਤ ਰੋਕ
Published : Sep 15, 2020, 10:28 am IST
Updated : Sep 15, 2020, 10:28 am IST
SHARE ARTICLE
Onion price 
Onion price 

ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰ ਨੇ ਪਿਆਜ਼ ਦੀਆਂ ਹਰ ਕਿਸਮਾਂ ਦੇ .....

ਨਵੀਂ ਦਿੱਲੀ: ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰ ਨੇ ਪਿਆਜ਼ ਦੀਆਂ ਹਰ ਕਿਸਮਾਂ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦੇ ਇਸ ਕਦਮ ਨਾਲ ਸਥਾਨਕ ਬਾਜ਼ਾਰ ਵਿਚ ਪਿਆਜ਼ ਦੀ ਉਪਲਬਧਤਾ ਵਧੇਗੀ, ਜਿਸ ਨਾਲ ਕੀਮਤਾਂ ਵੀ ਘੱਟ ਹੋਣਗੀਆਂ।

 

Onion price to decrease from next week as fresh crop starts arrivingOnion price 

ਡਾਇਰੈਕਟੋਰੇਟ ਜਨਰਲ ਆਫ ਫੌਰਨ ਟਰੇਡ (ਡੀਜੀਐਫਟੀ) ਦੁਆਰਾ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ, "ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੇ ਨਿਰਯਾਤ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਗਈ ਹੈ। ਡੀਜੀਐਫਟੀ ਵਣਜ ਮੰਤਰਾਲੇ ਦੇ ਅਧੀਨ ਆਉਂਦੀ ਹੈ ਅਤੇ ਆਯਾਤ-ਨਿਰਯਾਤ ਦੇ ਮਾਮਲਿਆਂ ਨੂੰ ਵੇਖਦਾ ਹੈ। 

Onion price doubled in august month Onion price 

ਕਿਉਂ ਲਗਾਈ ਨਿਰਯਾਤ ਤੇ ਰੋਕ ਦੱਸ ਦੇਈਏ ਕਿ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਅਗਸਤ ਵਿੱਚ ਪਿਆਜ਼ ਦੀ ਥੋਕ ਮਹਿੰਗਾਈ ਦਰ (-) 34.48% ਰਹੀ ਹੈ। ਦਿੱਲੀ ਵਿਚ ਪਿਆਜ਼ ਦੀਆਂ ਕੀਮਤਾਂ ਵਿਚ 40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਇਆ ਹੈ।

Onion Price Onion Price

ਦਰਅਸਲ, ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਬਾਰਸ਼ ਕਾਰਨ ਪਿਆਜ਼ ਦੀ ਫਸਲ ਨੂੰ ਇਸ ਵਾਰ ਬਹੁਤ ਨੁਕਸਾਨ ਹੋਇਆ ਹੈ। ਇਸ ਕਾਰਨ ਘਰੇਲੂ ਬਜ਼ਾਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। 

OnionOnion

ਥੋਕ ਮੰਡੀਆਂ ਵਿਚ 8 ਅਗਸਤ ਤੋਂ ਪਿਆਜ਼ ਦੀਆਂ ਕੀਮਤਾਂ ਵਿਚ ਲਗਾਤਾਰ ਵਧ ਰਹੀਆਂ ਹਨ।  ਭਾਰਤ ਨੇ ਅਪ੍ਰੈਲ ਅਤੇ ਜੂਨ ਦੇ ਵਿਚਕਾਰ ਲਗਭਗ 19.8 ਮਿਲੀਅਨ ਪਿਆਜ਼ ਦੀ ਬਰਾਮਦ ਕੀਤੀ। ਪਿਛਲੇ ਸਾਲ,  44 ਕਰੋੜ ਪਿਆਜ਼ ਦੀ ਬਰਾਮਦ ਕੀਤੀ ਗਈ ਸੀ। ਭਾਰਤ ਤੋਂ ਪਿਆਜ਼ ਦਾ ਜ਼ਿਆਦਾਤਰ ਨਿਰਯਾਤ ਸ਼੍ਰੀਲੰਕਾ, ਬੰਗਲਾਦੇਸ਼, ਮਲੇਸ਼ੀਆ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੂੰ ਹੁੰਦਾ ਹੈ। 

OnionOnion

ਇਸ ਤੋਂ ਪਹਿਲਾਂ ਵੀ ਨਿਰਯਾਤ 'ਤੇ ਲਗਾਈ ਗਈ ਪਾਬੰਦੀ ਇਸ ਤੋਂ ਪਹਿਲਾਂ ਸਤੰਬਰ 2019 ਵਿਚ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ। ਉਸ ਸਮੇਂ, ਮੰਗ ਅਤੇ ਸਪਲਾਈ ਵਿੱਚ ਭਾਰੀ ਅੰਤਰ ਹੋਣ ਕਾਰਨ ਪਿਆਜ਼ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਸੀ। ਮਹਾਰਾਸ਼ਟਰ ਵਰਗੇ ਪਿਆਜ਼ ਪੈਦਾ ਕਰਨ ਵਾਲੇ ਵੱਡੇ ਰਾਜਾਂ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪਿਆਜ਼ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement