
ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਹੈ। ਇਹਨਾਂ ਦੋਵਾਂ ਨੇ ਫੋਰਟਿਸ ਹੈਲਥ ਕੇਅਰ ਵਿਚ ਅਪਣੇ ਸ਼ੇਅਰ ਨਾ ਵੇਚਣ ਦੇ ਸੁਪਰੀਮ ਕੋਰਟ ਦੇ ਆਦੇਸ਼ ਦਾ ਉਲੰਘਣ ਕੀਤਾ ਹੈ।ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਇਹਨਾਂ ਭਰਾਵਾਂ ਨੂੰ ਉਹਨਾਂ ਦੀ ਯੋਜਨਾ ਬਾਰੇ ਪੁੱਛਿਆ ਸੀ ਕਿ ਉਹ ਜਪਾਨ ਦੀ ਦਵਾਈ ਨਿਰਮਾਤਾ ਕੰਪਨੀ ਦਾਇਚੀ ਸੈਂਕੀਓ ਨੂੰ 3500 ਕਰੋੜ ਰੁਪਏ ਦਾ ਭੁਗਤਾਨ ਕਿਵੇਂ ਕਰਨਗੇ।
Supreme Court
ਸਿੰਗਾਪੁਰ ਦੇ ਇਕ ਟ੍ਰਿਬਿਊਨਲ ਨੇ ਸਿੰਘ ਭਰਾਵਾਂ ਨੂੰ ਦਾਇਚੀ ਸੈਂਕੀਓ ਨੂੰ ਚਾਰ ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਫੈਸਲਾ ਸੁਣਾਇਆ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਅਪਣੇ ਫੈਸਲੇ ਵਿਚ ਕਿਹਾ ਕਿ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ੀ ਹਨ।
Malvinder Singh and Shivinder Singh
ਬੈਂਚ ਨੇ ਕਿਹਾ ਸੀ ਕਿ ਭਰਾਵਾਂ ਨੇ ਇਸ ਤੋਂ ਪਹਿਲਾਂ ਉਸ ਆਦੇਸ਼ ਦਾ ਉਲੰਘਣ ਕੀਤਾ ਹੈ, ਜਿਨ੍ਹਾਂ ਵਿਚ ਉਹਨਾਂ ਨੂੰ ਫੋਰਟਿਸ ਸਮੂਹ ਦੇ ਅਪਣੇ ਕੰਟਰੋਲ ਵਾਲੇ ਸ਼ੇਅਰਾਂ ਦੀ ਵਿਕਰੀ ਮਲੇਸ਼ੀਆਈ ਕੰਪਨੀ ਆਈਐਚਐਚ ਹੈਲਥਕੇਅਰ ਨੂੰ ਨਾ ਕਰਨ ਲਈ ਕਿਹਾ ਗਿਆ ਸੀ। ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਉਹਨਾਂ ਨੂੰ ਬਾਅਦ ਵਿਚ ਸਜ਼ਾ ਸੁਣਾਵੇਗੀ। ਜਪਾਨੀ ਫਰਮ ਨੇ ਸਿੰਘ ਭਰਾਵਾਂ ਵਿਰੁੱਧ ਕਾਨੂੰਨ ਦੇ ਹੁਕਮਾਂ ਦੀ ਉਲੰਘਣਾ ‘ਤੇ ਪਟੀਸ਼ਨ ਦਰਜ ਕੀਤੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।