
ਦੇਸ਼ 'ਚ ਥੋਕ ਮਹਿੰਗਾਈ ਦਰ ਪਿਛਲੇ ਪੰਜ ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।
ਨਵੀਂ ਦਿੱਲੀ: ਦੇਸ਼ 'ਚ ਥੋਕ ਮਹਿੰਗਾਈ ਦਰ ਪਿਛਲੇ ਪੰਜ ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਖਪਤਕਾਰਾਂ ਲਈ ਮਹਿੰਗਾਈ ਵੀ ਵਧ ਗਈ ਹੈ। ਸਰਕਾਰ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਅਕਤੂਬਰ 'ਚ ਮਹਿੰਗਾਈ ਦਰ 12.54 ਫੀਸਦੀ 'ਤੇ ਪਹੁੰਚ ਗਈ ਹੈ। ਜਦਕਿ ਪਿਛਲੇ ਸਾਲ ਅਕਤੂਬਰ 2020 ਵਿਚ ਇਹ 1.31 ਫੀਸਦੀ ਸੀ।
Wholesale inflation
ਹੋਰ ਪੜ੍ਹੋ: SGGS ਕਾਲਜ ਵਿਖੇ ਯਾਦਗਾਰੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਪਹੁੰਚੇ ਓਲੰਪੀਅਨ ਰੁਪਿੰਦਰਪਾਲ ਸਿੰਘ
ਊਰਜਾ ਅਤੇ ਬਿਜਲੀ ਦੀਆਂ ਵਧਦੀਆਂ ਕੀਮਤਾਂ ਕਾਰਨ ਕਾਰਾਂ ਤੋਂ ਲੈ ਕੇ ਖਾਣ-ਪੀਣ ਦੀਆਂ ਬੁਨਿਆਦੀ ਚੀਜ਼ਾਂ ਦੀਆਂ ਕੀਮਤਾਂ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਸਤੰਬਰ 'ਚ ਥੋਕ ਮਹਿੰਗਾਈ ਦਰ 10.66 ਫੀਸਦੀ ਸੀ। ਥੋਕ ਮਹਿੰਗਾਈ ਦਰ ਲਗਾਤਾਰ ਦੋਹਰੇ ਅੰਕਾਂ 'ਤੇ ਬਣੀ ਹੋਈ ਹੈ।
Wholesale inflation
ਹੋਰ ਪੜ੍ਹੋ: ਖੇਤੀਬਾੜੀ ਵਿਭਾਗ ਦੀਆਂ ਅਸਾਮੀਆਂ ਨਾ ਭਰ ਕੇ ਖੇਤੀ ਨੂੰ ਖ਼ਤਮ ਕਰਨ ’ਤੇ ਤੁਲੀ ਕਾਂਗਰਸ ਸਰਕਾਰ: ਸੰਧਵਾਂ
ਵਣਜ ਅਤੇ ਉਦਯੋਗ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, "ਅਕਤੂਬਰ 2021 ਵਿਚ ਮਹਿੰਗਾਈ ਦੀ ਉੱਚ ਦਰ ਮੁੱਖ ਤੌਰ 'ਤੇ ਖਣਿਜ ਤੇਲ, ਬੁਨਿਆਦੀ ਧਾਤਾਂ, ਭੋਜਨ ਉਤਪਾਦਾਂ, ਕੱਚੇ ਤੇਲ ਅਤੇ ਕੁਦਰਤੀ ਗੈਸ, ਰਸਾਇਣਕ ਅਤੇ ਰਸਾਇਣਕ ਉਤਪਾਦਾਂ ਆਦਿ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਹੈ”। ਇਸੇ ਤਰ੍ਹਾਂ ਈਂਧਨ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਅਕਤੂਬਰ ਵਿਚ 37.18 ਫੀਸਦੀ ਦਾ ਵਾਧਾ ਹੋਇਆ ਜੋ ਸਤੰਬਰ ਵਿਚ 24.81 ਫੀਸਦੀ ਸੀ।
Inflation
ਹੋਰ ਪੜ੍ਹੋ: ਪੰਜਾਬ ਦੇ AG ਦੀ ਨਿਯੁਕਤੀ ਕਰਨ ਤੋਂ ਭੱਜ ਰਹੀ ਸਰਕਾਰ- ਹਰਪਾਲ ਚੀਮਾ
ਸਮੀਖਿਆ ਅਧੀਨ ਮਹੀਨੇ ਦੌਰਾਨ ਕੱਚੇ ਤੇਲ ਦੀ ਮਹਿੰਗਾਈ ਦਰ 80.57 ਫੀਸਦੀ ਰਹੀ, ਜੋ ਸਤੰਬਰ 'ਚ 71.86 ਫੀਸਦੀ ਸੀ। ਖਾਦ ਵਸਤਾਂ ਦੀ ਮਹਿੰਗਾਈ ਵੀ ਮਾਸਿਕ ਆਧਾਰ 'ਤੇ ਨੈਗੇਟਿਵ 1.69 ਫੀਸਦੀ ਰਹੀ, ਜੋ ਸਤੰਬਰ 'ਚ 4.69 ਫੀਸਦੀ ਸੀ। ਖੁਰਾਕੀ ਵਸਤਾਂ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਅਕਤੂਬਰ 'ਚ ਪ੍ਰਚੂਨ ਮਹਿੰਗਾਈ ਮਾਮੂਲੀ ਵਾਧੇ ਨਾਲ 4.48 ਫੀਸਦੀ 'ਤੇ ਪਹੁੰਚ ਗਈ। ਹਾਲਾਂਕਿ ਇਹ ਅਜੇ ਵੀ ਆਰਬੀਆਈ ਦੁਆਰਾ ਨਿਰਧਾਰਤ ਟੀਚੇ ਦੇ ਦਾਇਰੇ ਵਿਚ ਹੈ।