
ਕਿਹਾ, ‘‘ਬੁਧਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ"
New Delhi: ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਮਜ਼ਬੂਤੀ ਦੇ ਸੰਕੇਤਾਂ ਵਿਚਕਾਰ ਦੇਸ਼ ਦੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿਚ ਬੁਧਵਾਰ ਨੂੰ ਸੋਨੇ ਦੀ ਕੀਮਤ 410 ਰੁਪਏ ਵਧ ਕੇ 61,210 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ। ਐਚ.ਡੀ.ਐਫ਼.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿਤੀ।
ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 60,800 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 1,700 ਰੁਪਏ ਚੜ੍ਹ ਕੇ 75,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ। ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂ) ਸੌਮਿਲ ਗਾਂਧੀ ਨੇ ਕਿਹਾ, ‘‘ਬੁਧਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ, ਵਿਦੇਸ਼ੀ ਬਾਜ਼ਾਰਾਂ ’ਚ ਤੇਜ਼ੀ ਦੇ ਚਲਦਿਆਂ ਦਿੱਲੀ ਦੇ ਬਾਜ਼ਾਰਾਂ ’ਚ ਸੋਨੇ ਦੀ ਸਪਾਟ ਕੀਮਤ 410 ਰੁਪਏ ਵਧ ਕੇ 61,210 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਹੀ ਹੈ।’’
ਕੌਮਾਂਤਰੀ ਬਾਜ਼ਾਰ ’ਚ ਸੋਨੇ ਦੀ ਕੀਮਤ 1,970 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ। ਚਾਂਦੀ ਵੀ ਚੜ੍ਹ ਕੇ 23.27 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ।
(For more news apart from Gold price up recently, stay tune to Rozana Spokesman)