Extradition of fugitives: ਵਿਜੇ ਮਾਲਿਆ, ਨੀਰਵ ਮੋਦੀ ਅਤੇ ਸੰਜੇ ਭੰਡਾਰੀ ਨੂੰ ਲਿਆਂਦਾ ਜਾਵੇਗਾ ਭਾਰਤ? ਲੰਡਨ ਜਾਣਗੀਆਂ ਟੀਮਾਂ
Published : Jan 16, 2024, 2:25 pm IST
Updated : Jan 16, 2024, 2:25 pm IST
SHARE ARTICLE
Joint CBI-ED-NIA team to visit UK soon to expedite extradition process of India's key fugitives
Joint CBI-ED-NIA team to visit UK soon to expedite extradition process of India's key fugitives

ਰੀਪੋਰਟ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਸੀਬੀਆਈ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਉਨ੍ਹਾਂ ਨੂੰ ਲਿਆਉਣ ਲਈ ਲੰਡਨ ਜਾਵੇਗੀ।

Extradition of fugitives: ਭਾਰਤ ਸਰਕਾਰ ਭਗੌੜੇ ਅਪਰਾਧੀਆਂ ਨੂੰ ਲੰਡਨ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ 'ਚ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲਿਆ, ਹੀਰਾ ਵਪਾਰੀ ਨੀਰਵ ਮੋਦੀ ਅਤੇ ਹਥਿਆਰ ਡੀਲਰ ਸੰਜੇ ਭੰਡਾਰੀ ਸ਼ਾਮਲ ਹਨ। ਟਾਈਮਜ਼ ਆਫ ਇੰਡੀਆ ਦੀ ਰੀਪੋਰਟ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਸੀਬੀਆਈ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਉਨ੍ਹਾਂ ਨੂੰ ਲਿਆਉਣ ਲਈ ਲੰਡਨ ਜਾਵੇਗੀ।

ਸੂਤਰਾਂ ਮੁਤਾਬਕ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਅਤੇ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨ ਵਿਚਾਲੇ ਲੰਡਨ 'ਚ ਬੈਠਕ ਹੋਣੀ ਹੈ। ਇਸ ਬੈਠਕ 'ਚ ਬ੍ਰਿਟਿਸ਼ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ 'ਚ ਭਾਰਤ ਦੇ ਅਧਿਕਾਰੀ ਇਸ ਬਾਰੇ ਜਾਣਕਾਰੀ ਇਕੱਠੀ ਕਰਨਗੇ ਕਿ ਇਨ੍ਹਾਂ ਭਗੌੜੇ ਅਪਰਾਧੀਆਂ ਨੇ ਲੰਡਨ ਅਤੇ ਹੋਰ ਦੇਸ਼ਾਂ 'ਚ ਕਿਹੜੀਆਂ ਜਾਇਦਾਦਾਂ 'ਚ ਨਿਵੇਸ਼ ਕੀਤਾ ਹੈ ਅਤੇ ਉਨ੍ਹਾਂ ਨੇ ਕਿਥੇ ਲੈਣ-ਦੇਣ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤ ਅਤੇ ਬ੍ਰਿਟੇਨ ਦਰਮਿਆਨ ਜਾਣਕਾਰੀ ਸਾਂਝੀ ਕਰਨ ਲਈ ਇਕ ਆਪਸੀ ਕਾਨੂੰਨੀ ਸਹਾਇਤਾ ਸੰਧੀ (ਐਮਐਲਏਟੀ) ਹੈ। ਇਸ ਸੰਧੀ ਦੇ ਤਹਿਤ ਭਗੌੜੇ ਆਰਥਿਕ ਅਪਰਾਧੀਆਂ ਬਾਰੇ ਕਿਸੇ ਹੋਰ ਦੇਸ਼ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ। ਵਿਜੇ ਮਾਲਿਆ, ਨੀਰਵ ਮੋਦੀ ਅਤੇ ਸੰਜੇ ਭੰਡਾਰੀ ਨੂੰ ਬ੍ਰਿਟੇਨ ਤੋਂ ਲਿਆਂਦਾ ਜਾਣਾ ਹੈ। ਤਿੰਨਾਂ ਨੇ ਲੰਡਨ ਦੀ ਅਦਾਲਤ ਵਿਚ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਭਾਰਤ ਨਾ ਭੇਜਿਆ ਜਾਵੇ। ਈਡੀ ਨੇ ਭਾਰਤ ਵਿਚ ਤਿੰਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਵਿਜੇ ਮਾਲਿਆ 2016 'ਚ ਬ੍ਰਿਟੇਨ ਭੱਜ ਗਿਆ ਸੀ। ਉਹ ਕਿੰਗਫਿਸ਼ਰ ਏਅਰਲਾਈਨਜ਼ ਨੂੰ ਕਈ ਬੈਂਕਾਂ ਵਲੋਂ ਦਿਤੇ ਗਏ 9,000 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਨਾ ਕਰਨ ਦੇ ਮਾਮਲੇ 'ਚ ਭਾਰਤ 'ਚ ਲੋੜੀਂਦਾ ਹੈ। ਈਡੀ ਪਹਿਲਾਂ ਹੀ ਸੰਜੇ ਭੰਡਾਰੀ, ਨੀਰਵ ਮੋਦੀ ਅਤੇ ਵਿਜੇ ਮਾਲਿਆ ਦੀਆਂ ਭਾਰਤ 'ਚ ਜਾਇਦਾਦਾਂ ਜ਼ਬਤ ਕਰ ਚੁੱਕੀ ਹੈ। ਮਾਲਿਆ ਅਤੇ ਨੀਰਵ ਮੋਦੀ ਦੀਆਂ ਜਾਇਦਾਦਾਂ ਵੇਚ ਕੇ ਹਜ਼ਾਰਾਂ ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ ਗਈ ਹੈ।

 (For more Punjabi news apart from Joint CBI-ED-NIA team to visit UK soon to expedite extradition process of India's key fugitives, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement