ਸੱਭ ਤੋਂ ਵੱਧ ਮਹਿੰਗਾਈ ਵਾਲੇ ਸੂਬਿਆਂ ਦੀ ਸੂਚੀ ਵਿਚੋਂ ਬਾਹਰ, ਜੀ.ਐਸ.ਟੀ. ਦਰਾਂ ਵਿਚ ਕਟੌਤੀ ਮਗਰੋਂ ਮਹਿੰਗਾਈ ਦਰ 1.82 ਫ਼ੀਸਦ ਘਟੀ
Published : Jan 16, 2026, 6:41 am IST
Updated : Jan 16, 2026, 7:48 am IST
SHARE ARTICLE
Inflation rate falls by 1.82 percent after GST rate cut
Inflation rate falls by 1.82 percent after GST rate cut

ਪੰਜਾਬ ਸਿਰ ਹੌਲਾ ਹੋਇਆ ਮਹਿੰਗਾਈ ਦਾ ਭਾਰ

ਚੰਡੀਗੜ੍ਹ: ਕਰਜ਼ੇ ਦਾ ਬੋਝ ਅਤੇ ਮਹਿੰਗਾਈ ਦੀ ਮਾਰ ਝਲ ਰਹੇ ਪੰਜਾਬ ਲਈ ਨਵਾਂ ਵਰ੍ਹਾਂ ਕੁਝ ਰਾਹਤ ਲੈ ਕੇ ਆਇਆ ਹੈ। ਪੰਜਾਬ ਸਭ ਤੋਂ ਵੱਧ ਮਹਿੰਗਾਈ ਦਾ ਸਾਹਮਣਾ ਕਰ ਰਹੇ ਪੰਜ ਰਾਜਾਂ ਦੀ ਸੂਚੀ ਵਿਚੋਂ ਬਾਹਰ ਹੋ ਗਿਆ ਹੈ। ਸੂਬੇ ਦੀ ਮਹਿੰਗਾਈ ਦਰ 1.82 ਫ਼ੀਸਦ ਤੱਕ ਘੱਟ ਗਈ ਹੈ। ਕੇਂਦਰ ਸਰਕਾਰ ਵਲੋਂ ਜੀਐਸਟੀ ਦਰਾਂ ਵਿਚ ਕਟੌਤੀ ਕਰਨ ਨਾਲ ਸੂਬੇ ਨੂੰ ਰਾਹਤ ਮਿਲੀ ਹੈ। ਇਹ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ।

ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਵਿਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਕਿਉਂਕਿ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਘਟੀਆਂ ਹਨ। ਲੋਕਾਂ ਦੀਆਂ ਜੇਬਾਂ ’ਤੇ ਬੋਝ ਵੀ ਘੱਟ ਗਿਆ ਹੈ। ਰਿਪੋਰਟ ਅਨੁਸਾਰ ਦਸੰਬਰ 2025 ਵਿਚ ਸੂਬੇ ਦੀ ਮਹਿੰਗਾਈ ਦਰ 1.82 ਪ੍ਰਤੀਸ਼ਤ ਦਰਜ ਕੀਤੀ ਗਈ ਸੀ, ਜਦੋਂ ਕਿ ਪਿਛਲੇ ਕਈ ਮਹੀਨਿਆਂ ਤੋਂ ਨਵੰਬਰ 2025 ਤੱਕ ਪੰਜਾਬ ਸਭ ਤੋਂ ਵੱਧ ਮਹਿੰਗਾਈ ਦਰਾਂ ਵਾਲੇ ਪੰਜ ਰਾਜਾਂ ਵਿਚੋਂ ਇਕ ਸੀ। ਰਾਸ਼ਟਰੀ ਪਧਰ ’ਤੇ ਮਹਿੰਗਾਈ ਵੀ 1.33 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਕੇਰਲ 9.49% ਦੀ ਮਹਿੰਗਾਈ ਦਰ ਨਾਲ ਸੂਚੀ ਵਿਚ ਸਭ ਤੋਂ ਉਪਰ ਹੈ।

ਕਰਨਾਟਕ 2.99%, ਆਂਧਰਾ ਪ੍ਰਦੇਸ਼ 2.71%, ਤਾਮਿਲਨਾਡੂ 2.67% ਅਤੇ ਜੰਮੂ-ਕਸ਼ਮੀਰ 2.26% ਦੀ ਮਹਿੰਗਾਈ ਦਰ ਨਾਲ ਦੂਜੇ ਸਥਾਨ ’ਤੇ ਹੈ। ਸਟੇਟ ਬੈਂਕ ਆਫ਼ ਇੰਡੀਆ ਦੀ ਇਕ ਰਿਪੋਰਟ ਵਿਚ 2026 ਵਿੱਤੀ ਵਰ੍ਹੇ ਦੌਰਾਨ ਜੀਐਸਟੀ ਦਰਾਂ ਵਿਚ ਕਮੀ ਕਾਰਨ ਪੰਜਾਬ ਦੇ ਜੀਐਸਟੀ ਮਾਲੀਏ ਵਿਚ 6.7 ਪ੍ਰਤੀਸ਼ਤ ਵਾਧੇ ਦਾ ਅਨੁਮਾਨ ਹੈ, ਜਿਸ ਨਾਲ ਸਰਕਾਰ ਨੂੰ ਵਾਧੂ 1,786 ਕਰੋੜ ਪ੍ਰਾਪਤ ਹੋਣਗੇ। ਰਿਪੋਰਟ ਅਨੁਸਾਰ, ਸਾਲ ਵਿਚ ਕੁੱਲ ਜੀਐਸਟੀ ਮਾਲੀਆ ਵਧ ਕੇ 28,507 ਕਰੋੜ ਹੋ ਜਾਵੇਗਾ। ਇਹ ਰਾਜ ਦੇ ਕਰਜ਼ੇ ਦੇ ਬੋਝ ਦੇ ਵਿਚਕਾਰ ਚੰਗਾ ਸੰਕੇਤ ਹੈ। 2024-25 ਦੌਰਾਨ ਰਾਜ ਦਾ ਅੰਦਾਜ਼ਨ ਕਰਜ਼ਾ 3.82 ਲੱਖ ਕਰੋੜ ਸੀ, ਜੋ ਕਿ 2025-26 ਦੇ ਬਜਟ ਅਨੁਸਾਰ ਅਗਲੇ ਵਿੱਤੀ ਸਾਲ ਦੇ ਅੰਤ ਤੱਕ ਵਧ ਕੇ 4.17 ਲੱਖ ਕਰੋੜ ਹੋ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement