ਸੋਨੇ ਦੀ ਕੀਮਤ ’ਚ ਲਗਾਤਾਰ ਪੰਜਵੇਂ ਦਿਨ ਤੇਜ਼ੀ, ਅੱਜ 550 ਰੁਪਏ ਵਧੀ ਕੀਮਤ
Published : Jul 16, 2024, 10:27 pm IST
Updated : Jul 16, 2024, 10:27 pm IST
SHARE ARTICLE
Gold
Gold

ਚਾਂਦੀ ਦੀ ਕੀਮਤ ’ਚ ਵੀ 400 ਰੁਪਏ ਦੀ ਤੇਜ਼ੀ ਆਈ 

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ ’ਚ ਮਜ਼ਬੂਤ ਰੁਝਾਨ ਦੇ ਨਾਲ-ਨਾਲ ਗਹਿਣਿਆਂ ਦੀ ਨਿਰੰਤਰ ਖਰੀਦਦਾਰੀ ਨਾਲ ਸਥਾਨਕ ਬਾਜ਼ਾਰ ’ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 550 ਰੁਪਏ ਦੀ ਤੇਜ਼ੀ ਨਾਲ 75,700 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ। 

ਕੌਮੀ ਰਾਜਧਾਨੀ ’ਚ 99.9 ਫੀ ਸਦੀ ਅਤੇ 99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ ਕ੍ਰਮਵਾਰ 75,700 ਰੁਪਏ ਅਤੇ 75,350 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ। 10 ਜੁਲਾਈ ਤੋਂ ਬਾਅਦ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ’ਚ ਸੋਨੇ ’ਚ 1,300 ਰੁਪਏ ਪ੍ਰਤੀ 10 ਗ੍ਰਾਮ ਦੀ ਤੇਜ਼ੀ ਆਈ ਹੈ। 

ਕਾਰੋਬਾਰੀਆਂ ਨੇ ਸੋਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਕਾਰਨ ਸਥਾਨਕ ਗਹਿਣਿਆਂ ਦੀ ਮੰਗ ਵਿਚ ਵਾਧੇ ਅਤੇ ਅਮਰੀਕੀ ਫੈਡਰਲ ਰਿਜ਼ਰਵ ਵਲੋਂ ਵਿਆਜ ਦਰਾਂ ਵਿਚ ਕਟੌਤੀ ਦੀਆਂ ਉਮੀਦਾਂ ਦੇ ਵਿਚਕਾਰ ਕੌਮਾਂਤਰੀ ਬਾਜ਼ਾਰਾਂ ਵਿਚ ਵਾਧੇ ਨੂੰ ਦਸਿਆ। ਕੌਮਾਂਤਰੀ ਬਾਜ਼ਾਰ ’ਚ ਮੰਗਲਵਾਰ ਨੂੰ ਸੋਨਾ 2,452 ਡਾਲਰ ਪ੍ਰਤੀ ਔਂਸ ਦੇ ਹੁਣ ਤਕ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ। 

ਚਾਂਦੀ ਦੀ ਕੀਮਤ ਵੀ 400 ਰੁਪਏ ਦੀ ਤੇਜ਼ੀ ਨਾਲ 94,400 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ ’ਚ 94,400 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਸੈਸ਼ਨ ’ਚ ਇਹ 94,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਇਆ ਸੀ। 

ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਿਜ਼ ਲਿਮਟਿਡ (ਐੱਮ.ਓ.ਐੱਫ.ਐੱਸ.ਐੱਲ.) ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀ ਰੀਸਰਚ) ਮਾਨਵ ਮੋਦੀ ਨੇ ਕਿਹਾ ਕਿ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਥਿਰ ਰਹੀਆਂ।

ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕੋਈ ਵੱਡਾ ਅੰਕੜਾ ਨਿਰਧਾਰਤ ਨਹੀਂ ਕੀਤਾ ਗਿਆ ਹੈ। ਹਾਲਾਂਕਿ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਦੀਆਂ ਟਿਪਣੀ ਆਂ ਸੁਰਖੀਆਂ ’ਚ ਰਹੀਆਂ। ਪਾਵੇਲ ਨੇ ਕਿਹਾ ਕਿ ਦੂਜੀ ਤਿਮਾਹੀ ਦੇ ਅੰਕੜੇ ਨੀਤੀ ਨਿਰਮਾਤਾਵਾਂ ਨੂੰ ਭਰੋਸਾ ਦਿੰਦੇ ਹਨ ਕਿ ਮਹਿੰਗਾਈ ਕੇਂਦਰੀ ਬੈਂਕ ਦੇ ਦੋ ਫ਼ੀ ਸਦੀ ਦੇ ਟੀਚੇ ਵਲ ਵਧ ਰਹੀ ਹੈ। 

ਉਨ੍ਹਾਂ ਨੇ ਦੁਹਰਾਇਆ ਕਿ ਅਮਰੀਕੀ ਕੇਂਦਰੀ ਬੈਂਕ ਨੂੰ ਦਰਾਂ ’ਚ ਕਟੌਤੀ ਕਰਨ ਦੀ ਕੋਈ ਜਲਦਬਾਜ਼ੀ ਨਹੀਂ ਹੈ ਪਰ ਉਨ੍ਹਾਂ ਨੇ ਕਿਰਤ ਬਾਜ਼ਾਰ ’ਚ ਨਰਮੀ ਅਤੇ ਘਾਟੇ ’ਚ ਵਾਧੇ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। 

ਐਚ.ਡੀ.ਐਫ.ਸੀ. ਸਕਿਓਰਿਟੀਜ਼ ਰੀਸਰਚ ਦੇ ਵਿਸ਼ਲੇਸ਼ਕ ਦਿਲੀਪ ਪਰਮਾਰ ਨੇ ਕਿਹਾ, ‘‘ਈ.ਟੀ.ਐਫ. ਦੀ ਮੰਗ ਅਤੇ ਸਟਾਕ ਖਰੀਦਦਾਰੀ ਦੇ ਵਿਚਕਾਰ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਆਈ ਹੈ ਕਿਉਂਕਿ ਗਲੋਬਲ ਸੋਨੇ ਦੀਆਂ ਕੀਮਤਾਂ ਰੀਕਾਰਡ ਉਚਾਈ ਦੇ ਨੇੜੇ ਪਹੁੰਚ ਗਈਆਂ ਹਨ।’’ ਇਸ ਤੋਂ ਇਲਾਵਾ ਚਾਂਦੀ ਵੀ 30.77 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ। ਪਿਛਲੇ ਸੈਸ਼ਨ ’ਚ ਸੋਨਾ 30.68 ਡਾਲਰ ਪ੍ਰਤੀ ਔਂਸ ’ਤੇ ਬੰਦ ਹੋਇਆ ਸੀ। 

Tags: gold prices

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement