
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 89 ਰੁਪਏ 54 ਪੈਸੇ ਤੇ ਡੀਜ਼ਲ ਦੀ ਕੀਮਤ 79 ਰੁਪਏ 95 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਈ।
ਨਵੀਂ ਦਿੱਲੀ: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਜਾ ਰਹੀਆਂ ਹਨ। ਅੱਜ ਲਗਾਤਾਰ ਨੌਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਰੋਜ਼ਾਨਾ ਵੱਧ ਰਹੀਆਂ ਕੀਮਤਾਂ ਕਾਰਨ ਪਟਰੌਲ ਦਾ ਰੇਟ 100 ਰੁਪਏ ਨੇੜੇ ਢੁਕਦਾ ਵਿਖਾਈ ਦੇ ਰਿਹਾ ਹੈ, ਉਥੇ ਹੀ ਡੀਜ਼ਲ ਦਾ ਭਾਅ ਵੀ ਸਭ ਤੋਂ ਉੱਚੇ ਪੱਧਰ ਵੱਲ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਵੀ ਬੀਤੇ ਦਿਨਾਂ ਵਾਂਗ ਤੇਲ ਕੀਮਤਾਂ ਵਿਚ ਵਾਧੇ ਦਾ ਰੁਝਾਨ ਰਿਹਾ।
petrol priceਜਾਣੋ ਰਾਜਾਂ ਵਿਚ ਤੇਲ ਦੇ ਭਾਅ
petrol
ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡ਼ੀਜ਼ਲ ਦੇ ਭਾਅ ਵਧੇ ਹਨ। ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ 25 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਜਿਸ ਤੋਂ ਬਾਅਦ ਹੁਣ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 89 ਰੁਪਏ 54 ਪੈਸੇ ਤੇ ਡੀਜ਼ਲ ਦੀ ਕੀਮਤ 79 ਰੁਪਏ 95 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਈ।
petrol and diesel
ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਪੈਟਰੋਲ 100.7 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 96 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਚਲੀ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 86 ਰੁਪਏ 97 ਪੈਸੇ ਪ੍ਰਤੀ ਲੀਟਰ ਹੋ ਗਈ ਹੈ।
petrol diesel