ਅਫ਼ਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦਾ ਅਸਰ: ਭਾਰਤ ਦਾ 22,251 ਕਰੋੜ ਦਾ ਨਿਵੇਸ਼ ਫਸਿਆ
Published : Aug 17, 2021, 6:55 pm IST
Updated : Aug 17, 2021, 6:55 pm IST
SHARE ARTICLE
India's Investment of Rs 22251 Crore Stuck in Afghanistan
India's Investment of Rs 22251 Crore Stuck in Afghanistan

20 ਸਾਲ ਬਾਅਦ ਅਫ਼ਗਾਨਿਸਤਾਨ ’ਤੇ ਇਕ ਵਾਰ ਫਿਰ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਅਫਗਾਨਿਸਤਾਨ ਵਿਚ ਹਫੜਾ-ਦਫੜੀ ਦਾ ਮਾਹੌਲ ਹੈ।

ਨਵੀਂ ਦਿੱਲੀ: 20 ਸਾਲ ਬਾਅਦ ਅਫ਼ਗਾਨਿਸਤਾਨ ’ਤੇ ਇਕ ਵਾਰ ਫਿਰ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਅਫਗਾਨਿਸਤਾਨ ਵਿਚ ਹਫੜਾ-ਦਫੜੀ ਦਾ ਮਾਹੌਲ ਹੈ। ਦੇਸ਼ ਵਿਚ ਭਿਆਨਕ ਸਥਿਤੀ  ਬਣੀ ਹੋਈ ਹੈ। ਇਸ ਦਾ ਸਿੱਧਾ ਅਸਰ ਭਾਰਤ ਅਤੇ ਅਫਗਾਨਿਸਤਾਨ ਦੇ ਵਪਾਰ ਉੱਤੇ ਵੀ ਪਵੇਗਾ। ਦੋਵਾਂ ਦੇਸ਼ਾਂ ਦੇ ਵਪਾਰਕ ਸੰਬੰਧ ਸਦੀਆਂ ਪੁਰਾਣੇ ਹਨ ਤੇ ਭਾਰਤ ਦੱਖਣੀ ਏਸ਼ੀਆ ਵਿਚ ਅਫਗਾਨਿਸਤਾਨ ਦੇ ਉਤਪਾਦਾਂ ਦਾ ਸਭ ਤੋਂ ਵੱਡਾ ਬਾਜ਼ਾਰ ਹੈ। ਭਾਰਤ ਨੇ ਅਫਗਾਨਿਸਤਾਨ ਵਿਚ ਲਗਪਗ 3 ਅਰਬ ਡਾਲਰ (22,251 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।

Afghanistan-Taliban CrisisAfghanistan-Taliban Crisis

ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਵਾਅਦਾ- ਉੱਤਰਾਖੰਡ ਨੂੰ ਬਣਾਵਾਂਗੇ ਦੁਨੀਆਂ ਦੀ ਅਧਿਆਤਮਕ ਰਾਜਧਾਨੀ

ਭਾਰਤ ਅਫਗਾਨਿਸਤਾਨ ਤੋਂ ਸੌਗੀ, ਅਖਰੋਟ, ਬਦਾਮ, ਅੰਜੀਰ, ਪਿਸਤਾ, ਸੁੱਕੀ ਖੁਰਮਾਨੀ ਵਰਗੇ ਗਿਰੀਦਾਰ ਦਰਾਮਦ ਕਰਦਾ ਹੈ । ਇਸ ਤੋਂ ਇਲਾਵਾ ਅਨਾਰ, ਸੇਬ, ਚੈਰੀ, ਕੈਂਟਲੌਪ, ਤਰਬੂਜ, ਹੀਂਗ, ਜੀਰਾ ਅਤੇ ਕੇਸਰ ਵੀ ਉਥੋਂ ਦਰਾਮਦ ਕੀਤੇ ਜਾਂਦੇ ਹਨ। ਵਿੱਤੀ ਸਾਲ 2020-21 ਵਿਚ ਦੋਵਾਂ ਦੇਸ਼ਾਂ ਵਿਚ 1.4 ਬਿਲੀਅਨ ਡਾਲਰ ਯਾਨੀ ਲਗਭਗ 10,387 ਕਰੋੜ ਰੁਪਏ ਦਾ ਵਪਾਰ ਹੋਇਆ ਸੀ। ਇਸ ਤੋਂ ਪਹਿਲਾਂ ਵਿੱਤੀ ਸਾਲ 2019-20 ਵਿਚ ਦੋਵਾਂ ਦੇਸ਼ਾਂ ਦੇ ਵਿਚ 1.5 ਬਿਲੀਅਨ ਡਾਲਰ ਯਾਨੀ ਲਗਭਗ 11,131 ਕਰੋੜ ਰੁਪਏ ਦਾ ਵਪਾਰ ਹੋਇਆ ਸੀ। 2020-21 ਵਿਚ ਭਾਰਤ ਨੇ ਅਫਗਾਨਿਸਤਾਨ ਨੂੰ ਲਗਭਗ 6,129 ਕਰੋੜ ਰੁਪਏ ਦੇ ਉਤਪਾਦਾਂ ਦਾ ਨਿਰਯਾਤ ਕੀਤਾ, ਜਦਕਿ ਭਾਰਤ ਨੇ 37,83 ਕਰੋੜ ਰੁਪਏ ਦੇ ਉਤਪਾਦਾਂ ਦਾ ਆਯਾਤ ਕੀਤਾ।

Afghanistan-Taliban CrisisAfghanistan-Taliban Crisis

ਹੋਰ ਪੜ੍ਹੋ:ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭਾਰਤ ਸਰਕਾਰ ਤਾਲਿਬਾਨ ਨੂੰ ਮਾਨਤਾ ਨਹੀਂ ਦਿੰਦੀ। ਹੁਣ ਨਿਰਯਾਤਕਾਂ ਦਾ ਕਹਿਣਾ ਹੈ ਕਿ ਕਾਬੁਲ 'ਤੇ ਤਾਲਿਬਾਨ ਦੇ ਕਬਜ਼ੇ ਦਾ ਦੋਵਾਂ ਦੇਸ਼ਾਂ ਦੇ ਦੁਵੱਲੇ ਵਪਾਰ 'ਤੇ ਬਹੁਤ ਪ੍ਰਭਾਵ ਪਵੇਗਾ। ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ (ਐਫਆਈਈਓ) ਦੇ ਡਾਇਰੈਕਟਰ ਜਨਰਲ ਅਜੈ ਸਹਾਏ ਨੇ ਇਸ ਸੰਦਰਭ ਵਿਚ ਕਿਹਾ ਕਿ ਘਰੇਲੂ ਨਿਰਯਾਤਕਾਂ ਨੂੰ ਭੁਗਤਾਨ ਪ੍ਰਤੀ ਸਾਵਧਾਨ ਰਹਿਣਾ ਚਾਹੀਦਾ ਹੈ। ਹੁਣ ਕਾਰੋਬਾਰ ਪ੍ਰਭਾਵਿਤ ਹੋਵੇਗਾ।

Afghanistan-Taliban CrisisAfghanistan-Taliban Crisis

ਹੋਰ ਪੜ੍ਹੋ:ਚੀਫ ਜਸਟਿਸ ਦੇ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਦਾ ਕੇਂਦਰ 'ਤੇ ਹਮਲਾ, 'ਹੁਣ ਤਾਂ ਸ਼ਰਮ ਕਰੇ ਸਰਕਾਰ'

 ਇਸ ਦੇ ਨਾਲ ਹੀ ਐਫਆਈਈਓ ਦੇ ਸਾਬਕਾ ਪ੍ਰਧਾਨ ਅਤੇ ਦੇਸ਼ ਦੇ ਪ੍ਰਮੁੱਖ ਨਿਰਯਾਤਕਾਰ ਐਸਕੇ ਸਰਾਫ ਨੇ ਵੀ ਇਸ ਮਾਮਲੇ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਦੁਵੱਲੇ ਵਪਾਰ ਵਿਚ ਕਾਫੀ ਕਮੀ ਆਵੇਗੀ। ਇੰਨਾ ਹੀ ਨਹੀਂ ਐਫਆਈਈਓ ਦੇ ਉਪ ਪ੍ਰਧਾਨ ਖਾਲਿਦ ਖਾਨ ਨੇ ਵੀ ਅਜਿਹਾ ਹੀ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕੁਝ ਸਮੇਂ ਲਈ ਕਾਰੋਬਾਰ ਪੂਰੀ ਤਰ੍ਹਾਂ ਠੱਪ ਵੀ ਹੋ ਸਕਦਾ ਹੈ। ਤਾਲਿਬਾਨ ਦਾ ਕਾਬੁਲ 'ਤੇ ਕਬਜ਼ਾ ਕਰਨਾ ਭਾਰਤ ਲਈ ਵੱਡੀ ਚੁਣੌਤੀ ਹੈ।

Afghanistan CrisisAfghanistan Crisis

ਹੋਰ ਪੜ੍ਹੋ:ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਵਿਚ ਔਰਤਾਂ ਨੂੰ ਸ਼ਾਮਲ ਕਰੇਗਾ ਤਾਲਿਬਾਨ, ਕੀਤਾ ਇਹ ਵੱਡਾ ਐਲਾਨ

 ਭਾਰਤ ਨੇ ਸਿੱਖਿਆ ਸਮੇਤ ਬੁਨਿਆਦੀ ਢਾਂਚੇ 'ਤੇ ਅਫਗਾਨਿਸਤਾਨ 'ਚ ਲਗਭਗ 22,350 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਭਾਰਤ ਨੇ ਅਫਗਾਨਿਸਤਾਨ ਵਿਚ ਸੜਕਾਂ, ਡੈਮ, ਹਸਪਤਾਲ ਆਦਿ ਬਣਾਏ ਹਨ। ਵਿਦੇਸ਼ ਮੰਤਰਾਲੇ ਅਨੁਸਾਰ ਭਾਰਤ ਨੇ ਅਫਗਾਨਿਸਤਾਨ ਵਿਚ 400 ਤੋਂ ਵੱਧ ਛੋਟੇ ਅਤੇ ਵੱਡੇ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਹੈ। ਵਿਦੇਸ਼ੀ ਮਾਮਲਿਆਂ ਬਾਰੇ ਜਾਣਕਾਰ ਅਜੈ ਬੱਗਾ ਨੇ ਕਿਹਾ ਕਿ ਤਾਲਿਬਾਨ ਦੇ ਦੌਰ ਵਿਚ ਅਫਗਾਨਿਸਤਾਨ ਨਾਲ ਭਾਰਤ ਦੇ ਰਿਸ਼ਤੇ ਪਹਿਲਾਂ ਵਰਗੇ ਨਹੀਂ ਰਹਿਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement