ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਜਾਰੀ
Published : Sep 17, 2018, 10:20 am IST
Updated : Sep 17, 2018, 10:20 am IST
SHARE ARTICLE
Petrol and Diesel
Petrol and Diesel

ਦੇਸ਼ ਵਿਚ ਲੋਕਾਂ ਨੂੰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ।  ਸੋਮਵਾਰ ਨੂੰ ਵੀ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਉਛਾਲ ਦਾ ਸਿਲਸਿਲਾ...

ਨਵੀਂ ਦਿੱਲੀ : ਦੇਸ਼ ਵਿਚ ਲੋਕਾਂ ਨੂੰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ।  ਸੋਮਵਾਰ ਨੂੰ ਵੀ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਉਛਾਲ ਦਾ ਸਿਲਸਿਲਾ ਜਾਰੀ ਰਿਹਾ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸੋਮਵਾਰ ਨੂੰ ਪਟਰੌਲ ਦੀ ਕੀਮਤ 15 ਪੈਸੇ ਪ੍ਰਤੀ ਲਿਟਰ ਵਧ ਕੇ 82.06 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 6 ਪੈਸੇ ਪ੍ਰਤੀ ਲਿਟਰ ਦੇ ਵਾਧੇ ਨਾਲ 73.78 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Petrol PumpPetrol Pump

ਗੱਲ ਮੁੰਬਈ ਦੀ ਕਰੀਏ ਤਾਂ ਉਥੇ ਸੋਮਵਾਰ ਨੂੰ ਪਟਰੌਲ ਦੀ ਕੀਮਤ 15 ਪੈਸੇ ਪ੍ਰਤੀ ਲਿਟਰ ਵਧ ਕੇ 89.44 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 7 ਪੈਸੇ ਪ੍ਰਤੀ ਲਿਟਰ ਦੀ ਵਾਧੇ ਦੇ ਨਾਲ 78.33 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਧਿਆਨ ਯੋਗ ਹੈ ਕਿ 1 ਅਗਸਤ ਤੋਂ ਦੇਸ਼ ਵਿਚ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਲੱਗਭੱਗ ਹਰ ਰੋਜ਼ ਵਾਧਾ ਹੋਇਆ ਹੈ। ਇਸ ਵਿਚ ਇਸ ਕੀਮਤਾਂ ਵਿਚ 13 ਅਗਸਤ ਨੂੰ ਗਿਰਾਵਟ ਦੇਖਣ ਨੂੰ ਮਿਲੀ ਸੀ। ਜਾਣਕਾਰਾਂ ਦਾ ਮੰਨਣਾ ਹੈ ਕਿ ਰੁਪਏ ਵਿਚ ਗਿਰਾਵਟ ਅਤੇ ਜ਼ਿਆਦਾ ਐਕਸਾਇਜ਼ ਡਿਊਟੀ, ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਮੁੱਖ ਕਾਰਨ ਹਨ।

Petrol PumpPetrol Pump

ਦੱਸ ਦਈਏ ਕਿ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਵਿਰੁਧ ਪਿਛਲੇ ਦਿਨਾਂ ਭਾਰਤ ਬੰਦ ਦੇ ਜ਼ਰੀਏ ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਦੇਸ਼ਭਰ ਵਿਚ ਪ੍ਰਦਰਸ਼ਨ ਕੀਤਾ ਸੀ। ਇਸ ਵਿਚ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਛਾਲ ਸਮੇਤ ਹੋਰ ਬਾਹਰੀ ਕਾਰਕਾਂ ਨੂੰ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਲਈ ਜ਼ਿੰਮੇਵਾਰ ਦੱਸਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement