ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
Published : Oct 17, 2025, 7:57 pm IST
Updated : Oct 17, 2025, 7:57 pm IST
SHARE ARTICLE
Mann government committed to making it easier to work in the real estate sector: Hardeep Singh Mundian
Mann government committed to making it easier to work in the real estate sector: Hardeep Singh Mundian

ਅਗਲੇ ਦਿਨਾਂ ਦੌਰਾਨ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਹੋਵੇਗੀ ਮੀਟਿੰਗ

ਚੰਡੀਗੜ੍ਹ: ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ।

ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।  

ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ਦੇ ਚੇਅਰਮੈਨ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੇ ਮੀਟਿੰਗ ਦੌਰਾਨ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਗੀ। ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਜਤਾਈ ਗਈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਹੋਰ ਨਿਵੇਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਸਕੇ।

ਰੀਅਲ ਅਸਟੇਟ ਖੇਤਰ ਨੂੰ ਹੋਰ ਨਿਵੇਸ਼-ਪੱਖੀ ਅਤੇ ਵਧੇਰੇ ਹੁਲਾਰਾ ਦੇਣ ਲਈ ਮੀਟਿੰਗ ਵਿੱਚ ਸਮੂਹ  ਮੈਂਬਰਾਂ ਵੱਲੋਂ ਕੁਝ ਨੁਕਤਿਆਂ ਜਿਵੇਂ ਸੀ.ਐਲ.ਯੂ, ਐਲ.ਓ.ਆਈ, ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਜਾਰੀ ਕਰਨ ਵਿਚ ਤੇਜ਼ੀ ਲਿਆਉਣ, ਪਾਰਸ਼ਿਅਲ ਕੰਪਲੀਸ਼ਨ ਸਰਟੀਫਿਕੇਟ ਅਤੇ ਕੰਪਲੀਸ਼ਨ  ਸਰਟੀਫਿਕੇਟ ਨੂੰ ਜਾਰੀ ਕਰਨਾ ਸੁਖਾਵਾਂ ਬਣਾਉਣ ਅਤੇ ਪਲਾਟਾਂ ਦੀ ਹਾਈਪੌਥੀਕੇਸ਼ਨ ਅਤੇ ਡੀ-ਹਾਈਪੌਥੀਕੇਸ਼ਨ ਦੀ ਵਿਧੀ ਨੂੰ ਹੋਰ ਢੁਕਵਾਂ ਬਣਾਉਣ ਸੰਬਧੀ ਤੁਰੰਤ ਲੋਂੜੀਦੇ ਕਦਮ ਚੁੱਕਣ 'ਤੇ ਸਹਿਮਤੀ ਜਤਾਈ ਗਈ।

ਇਸ ਦੌਰਾਨ ਮੁੱਖ ਪ੍ਰਸ਼ਾਸਕ ਗਮਾਡਾ, ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ ਅਤੇ ਮੇੈਂਬਰ ਸਕੱਤਰ, ਸੈਕਟਰ ਵਿਸ਼ੇਸ਼ ਕਮੇਟੀ, ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਮੌਜੂਦ ਰਹੇ। ਇਸ ਤੋਂ ਇਲਾਵਾ ਕਮੇਟੀ ਦੇ ਵਾਈਸ ਚੇਅਰਮੈਨ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ. ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਿਟਿਡ) ਅਤੇ ਹੋਰ ਮੈਂਬਰ ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ. ਜੀ.ਆਈ. ਗਰੁੱਪ), ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ), ਸ੍ਰੀ ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ), ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈਡ ਪੰਜਾਬ, ਏਮਾਰ ਗਰੁੱਪ), ਸ੍ਰੀ ਰੁਪਿੰਦਰ ਸਿੰਘ ਗਿੱਲ (ਐਮ.ਡੀ. ਗਿਲਸਨਜ਼ ਕੰਸਟ੍ਰਕਸ਼ਨ ਲਿਮਿਟਿਡ), ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ), ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨੀਟੀ ਗਰੁੱਪ) ਅਤੇ ਸ੍ਰੀ ਵਰੁਣ ਧਾਮ (ਡਾਇਰੈਕਟਰ ਕੇ.ਐਲ.ਵੀ. ਬਿਲਡਰਜ਼) ਸ਼ਾਮਿਲ ਹੋਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM
Advertisement