ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਆਏ ਨਵੇਂ ਬਦਲਾਅ...ਦੇਖੋ ਪੂਰੀ ਖ਼ਬਰ!
Published : Mar 18, 2020, 10:29 am IST
Updated : Mar 30, 2020, 10:53 am IST
SHARE ARTICLE
Petrol diesel prices remain same no change in delhi mumbai kolkata chennai
Petrol diesel prices remain same no change in delhi mumbai kolkata chennai

ਹੋਲੀ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਵਾਲਿਆਂ ਲਈ ਵੱਡੀ...

ਨਵੀਂ ਦਿੱਲੀ: ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਦੂਜੇ ਦਿਨ ਕੋਈ ਬਦਲਾਅ ਨਹੀਂ ਹੋਇਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਪੈਟਰੋਲ ਸਸਤਾ ਹੋਇਆ ਸੀ। ਇਸ ਸਮੇਂ ਪੂਰੀ ਦੁਨੀਆ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਲਿਹਾਜਾ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਜਾਰੀ ਹੈ। ਜਿਸ ਕਰ ਕੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਜਾਂ ਸਥਿਰਤਾ ਜਾਰੀ ਹੈ।

Petrol price reduced by 19 paise diesel by 18 paise in delhi mumbai kolkataPetrol price 

ਦਸ ਦਈਏ ਕਿ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵਜੇ ਤੋਂ ਪੈਟਰੋਲ ਅਤੇ ਡੀਜ਼ਲ ਰੇਟ ਵਿਚ ਸੋਧ ਕਰਦੀਆਂ ਹਨ ਅਤੇ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 69.59 ਰੁਪਏ ਜਦਕਿ ਇਕ ਲੀਟਰ ਡੀਜ਼ਲ ਲਈ 62.29 ਰੁਪਏ ਖਰਚ ਕਰਨੇ ਪੈਣਗੇ। ਕੋਲਕਾਤਾ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 72.29 ਰੁਪਏ ਹੈ। ਡੀਜ਼ਲ ਦੀ ਕੀਮਤ 64.62 ਰੁਪਏ ਪ੍ਰਤੀ ਲੀਟਰ ਤੇ ਹੈ।

Petrol diesel price on 23 february today petrol and diesel ratesPetrol diesel price 

ਮੁੰਬਈ ਵਿੱਚ ਪੈਟਰੋਲ ਦੀ ਕੀਮਤ 75.30 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 65.21 ਰੁਪਏ ਪ੍ਰਤੀ ਲੀਟਰ 'ਤੇ ਹੈ। ਚੇਨਈ ਵਿਚ ਪੈਟਰੋਲ ਦੀ ਕੀਮਤ 72.28 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਹੈ। ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਅਤੇ ਰੋਡ ਸੈੱਸ ਵਧਾਉਣ ਦਾ ਐਲਾਨ ਕੀਤਾ ਹੈ।

Petrol diesel price today petrol prices remian stable dieselPetrol diesel price 

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀ) ਦੀ ਵੈਬਸਾਈਟ 'ਤੇ ਉਪਲੱਬਧ ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ' ਚ ਇਕ ਲੀਟਰ ਪੈਟਰੋਲ 'ਤੇ 22.98 ਰੁਪਏ ਦੀ ਐਕਸਾਈਜ਼ ਡਿਊਟੀ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਡੀਜ਼ਲ 'ਤੇ ਆਬਕਾਰੀ ਨੂੰ ਦਿੱਲੀ ਵਿਚ 18.83 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਸੂਲਿਆ ਜਾ ਰਿਹਾ ਹੈ। ਦਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਪ੍ਰਭਾਵਤ ਹੋਈਆਂ ਹਨ।

Petrol price today petrol prices fall by 3 50 rupees after corona virus outbreakPetrol price 

ਹੋਲੀ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਸੀ। ਚੰਡੀਗੜ੍ਹ ਵਿਚ 66.48 ਲੀਟਰ ਪੈਟਰੋਲ ਵਿਕ ਰਿਹਾ ਸੀ ਅਤੇ ਫਾਜ਼ਿਲਕਾ ਵਿਚ 70.76 ਲੀਟਰ ਹੋ ਗਿਆ ਸੀ। ਦਿੱਲੀ ਵਿਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਸੀ। ਦਿੱਲੀ ਵਿਚ ਪੈਟਰੋਲ 2 ਰੁਪਏ 69 ਪੈਸੇ ਸਸਤਾ ਹੋਇਆ ਸੀ, ਉਸ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 70.29 ਰੁਪਏ ਸੀ।

ਇਸ ਦੇ ਨਾਲ ਹੀ ਡੀਜ਼ਲ 2 ਰੁਪਏ 33 ਪੈਸੇ ਸਸਤਾ ਹੋ ਗਿਆ ਸੀ ਅਤੇ ਹੁਣ 63.01 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿਚ ਪੈਟਰੋਲ 1.15 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 1.02 ਰੁਪਏ ਦੀ ਕਟੌਤੀ ਕੀਤੀ ਗਈ ਸੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement