
ਸੋਮਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ।
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੋਂ ਬਾਅਦ ਜਿੱਥੇ ਸ਼ੇਅਰ ਬਜ਼ਾਰ ਵਿਚ ਕਾਫੀ ਉਛਾਲ ਆਇਆ ਹੈ ਤਾਂ ਉਸਦੇ ਨਾਲ ਹੀ ਸੋਮਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ। ਦਿੱਲੀ ਅਤੇ ਮੁੰਬਈ ਵਿਚ ਪਟਰੋਲ 9 ਪੈਸੇ ਜਦਕਿ ਕੋਲਕਾਤਾ ਵਿਚ 8 ਪੈਸੇ ਅਤੇ ਚੇਨਈ ਵਿਚ 10 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
Petrol Prices
ਦਿੱਲ਼ੀ ਅਤੇ ਕੋਲਕਾਤਾ ਵਿਚ ਡੀਜ਼ਲ ਦੀ ਕੀਮਤ 15 ਪੈਸੇ ਜਦਕਿ ਮੁੰਬਈ ਅਤੇ ਚੇਨਈ ਵਿਚ 16 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਤਵਾਰ ਨੂੰ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਕਮੋਡਿਟੀ ਬਜ਼ਾਰ ਦੇ ਮਾਹਿਰ ਦੱਸਦੇ ਹਨ ਕਿ ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ‘ਚ ਆਈ ਤੇਜ਼ੀ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿਚ ਫਿਲਹਾਲ ਰਾਹਤ ਮਿਲਣ ਦੀ ਆਸ ਨਹੀਂ ਹੈ।