ਮੰਡੀ ਗੋਬਿੰਦਗੜ੍ਹ 'ਚ 41 ਸਟੀਲ ਉਦਯੋਗ ਸਥਾਪਤ ਹੋਣਗੇ
Published : Jul 20, 2018, 2:14 am IST
Updated : Jul 20, 2018, 2:14 am IST
SHARE ARTICLE
Addressing meeting at the Sunder Sham Arora Mandi Gobindgarh
Addressing meeting at the Sunder Sham Arora Mandi Gobindgarh

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ, ਨਵੇਂ ਉਦਯੋਗਾਂ ਨੂੰ ਉਤਸਾਹਤ ਕਰਨ ਅਤੇ ਪੁਰਾਣੇ ਉਦਯੋਗਾਂ ਨੂੰ ਮੁੜ ਸਥਾਪਤ.............

ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ, ਨਵੇਂ ਉਦਯੋਗਾਂ ਨੂੰ ਉਤਸਾਹਤ ਕਰਨ ਅਤੇ ਪੁਰਾਣੇ ਉਦਯੋਗਾਂ ਨੂੰ ਮੁੜ ਸਥਾਪਤ ਅਤੇ ਉਨ੍ਹਾਂ ਵਿੱਚ ਵਾਧਾ ਕਰਨ ਲਈ ਸੋਧੀ ਹੋਈ ਨਵੀਂ ਉਦਯੋਗਿਕ ਨੀਤੀ 25 ਜੁਲਾਈ ਨੂੰ ਹੋਣ ਵਾਲੀ ਪੰਜਾਬ ਕੈਬਨਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਉਪਰੰਤ ਲਾਗੂ ਕਰ ਦਿੱਤੀ ਜਾਵੇਗੀ। ਇਸ ਵਿੱਚ ਉਦਯੋਗਿਕ ਇਕਾਈਆਂ ਨੂੰ ਸਟੇਟ ਜੀ.ਐਸ.ਟੀ. ਤੋਂ ਛੋਟ, ਪ੍ਰਾਪਰਟੀ ਟੈਕਸ ਤੋਂ ਛੋਟ, ਬਿਜਲੀ ਡਿਊਟੀ ਤੋਂ ਛੋਟ, ਸਟੈਂਪ ਡਿਊਟੀ ਤੋਂ ਛੋਟ ਵਰਗੀਆਂ ਹੋਰ ਵੱਡੀਆਂ ਰਾਹਤਾਂ ਦਿਤੀਆਂ ਜਾਣਗੀਆਂ।

ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਉਦਯੋਗਿਕ ਜਥੇਬੰਦੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਦਯੋਗ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਬਿਨਾਂ ਕਿਸੇ ਵਿਤਕਰੇ ਤੋਂ ਲਘੂ ਉਦਯੋਗ, ਦਰਮਿਆਨੇ ਉਦਯੋਗ ਅਤੇ ਵੱਡੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਮੰਡੀ ਗੋਬਿੰਦਗੜ੍ਹ ਨਜ਼ਦੀਕ ਵਜੀਰਾਬਾਦ ਵਿਖੇ 133 ਏਕੜ ਰਕਬੇ ਵਿੱਚ ਨਵਾਂ ਫੋਕਲ ਪੁਆਇੰਟ ਉਸਾਰਿਆ ਜਾਵੇਗਾ

ਜਿਸ ਨਾਲ ਵੱਡੀ ਪੱਧਰ 'ਤੇ ਛੋਟੇ ਤੇ ਵੱਡੇ ਉਦਯੋਗ ਸਥਾਪਤ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਸੀ ਪਠਾਣਾਂ ਵਿਖੇ ਵੀ 8 ਏਕੜ ਰਕਬੇ ਵਿੱਚ ਫੋਕਲ ਪੁਆਇੰਟ ਉਸਾਰਿਆ ਜਾਵੇਗਾ। ਇਸ ਮੌਕੇ ਵਿਧਾਇਕ ਅਮਲੋਹ ਕਾਕਾ ਰਣਦੀਪ ਸਿੰਘ  ,ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਵੀ ਸੰਬੋਧਨ ਕੀਤਾ।  ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement