10 ਹਜ਼ਾਰ ਕਰਮਚਾਰੀਆਂ ਦੀ ਛੁੱਟੀ ਕਰਨ ਦੀ ਤਿਆਰੀ ਵਿਚ Parle-G
Published : Aug 21, 2019, 5:40 pm IST
Updated : Aug 22, 2019, 1:02 pm IST
SHARE ARTICLE
Parle to fire 10,000 workers
Parle to fire 10,000 workers

ਦੇਸ਼ ਦੀ ਸਭ ਤੋਂ ਵੱਡੀ ਬਿਸਕੁਟ ਨਿਰਮਾਤਾ ਕੰਪਨੀ ਪਾਰਲੇ ਪ੍ਰੋਡਕਟਸ ਪ੍ਰਾਈਵੇਟ ਲਿਮਟਡ ਅਪਣੇ 10 ਹਜ਼ਾਰ ਕਰਮਚਾਰੀਆਂ ਦੀ ਛੁੱਟੀ ਕਰ ਸਕਦੀ ਹੈ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਬਿਸਕੁਟ ਨਿਰਮਾਤਾ ਕੰਪਨੀ ਪਾਰਲੇ ਪ੍ਰੋਡਕਟਸ ਪ੍ਰਾਈਵੇਟ ਲਿਮਟਡ ਅਪਣੇ 10 ਹਜ਼ਾਰ ਕਰਮਚਾਰੀਆਂ ਦੀ ਛੁੱਟੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਵੱਲੋਂ ਕਿਹਾ ਗਿਆ ਕਿ ਜੇਕਰ ਖਪਤ ਵਿਚ ਇਸੇ ਤਰ੍ਹਾਂ ਗਿਰਾਵਟ ਆਉਂਦੀ ਰਹੀ ਤਾਂ ਆਉਣ ਵਾਲੇ ਸਮੇਂ ਵਿਚ ਕਰਮਚਾਰੀਆਂ ਨੂੰ ਕੱਢਣਾ ਪੈ ਸਕਦਾ ਹੈ। ਪਾਰਲੇ ਜੀ ਵੱਲੋਂ ਕਿਹਾ ਗਿਆ ਕਿ ਉਹਨਾਂ ਨੇ ਸਰਕਾਰ ਨੂੰ 100 ਰੁਪਏ ਪ੍ਰਤੀ ਕਿਲੋ ਜਾਂ ਇਸ ਤੋਂ ਘੱਟ ਰੇਟ ‘ਤੇ ਵਿਕਣ ਵਾਲੇ ਬਿਸਕੁਟ ‘ਤੇ ਜੀਐਸਟੀ ਘਟਾਉਣ ਦੀ ਮੰਗ ਕੀਤੀ ਸੀ।

Parle GParle G

ਜੇਕਰ ਸਰਕਾਰ ਵੱਲੋਂ ਇਹ ਮੰਗ ਨਹੀਂ ਮੰਨੀ ਜਾਂਦੀ ਤਾਂ ਉਹਨਾਂ ਨੂੰ ਕਰਮਚਾਰੀਆਂ ਦੀ ਛੁੱਟੀ ਕਰਨੀ ਪੈ ਸਕਦੀ ਹੈ। ਪਾਰਲੇ ਜੀ ਦਾ ਕਹਿਣਾ ਹੈ ਕਿ ਵਿਕਰੀ ਵਿਚ ਕਮੀ ਆਉਣ ਨਾਲ ਕੰਪਨੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਖ਼ਬਰਾਂ ਮੁਤਾਬਕ ਕੰਪਨੀ ਦੇ ਕੈਟੇਗਰੀ ਹੈੱਡ ਮਯੰਕ ਸ਼ਾਹ ਨੇ ਕਿਹਾ ਕਿ ਸਰਕਾਰ ਨੂੰ 100 ਰੁਪਏ ਕਿਲੋ ਤੋਂ ਘੱਟ ਵਿਕਣ ਵਾਲੇ  ਬਿਸਕੁੱਟ ‘ਤੇ ਟੈਕਸ ਘੱਟ ਕਰਨ ਦੀ ਮੰਗ ਕੀਤੀ ਗਈ ਸੀ।

GSTGST

ਇਹਨਾਂ ਬਿਸਕੁੱਟਾਂ ਦੀ ਬਜ਼ਾਰ ਵਿਚ 5 ਰੁਪਏ ਜਾਂ ਇਸ ਤੋਂ ਘੱਟ ਦੇ ਪੈਕਟ ਵਿਚ ਵਿਕਰੀ ਕੀਤੀ ਜਾਂਦੀ ਹੈ। ਵਿਕਰੀ ਵਿਚ ਗਿਰਾਵਟ ਕਾਰਨ ਕੰਪਨੀ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ। ਦੱਸ ਦਈਏ ਇਕ ਪਾਰਲੇ ਜੀ ਵਿਚ 1 ਲੱਖ ਤੋਂ ਜ਼ਿਆਦਾ ਕਰਮਚਾਰੀ ਕੰਮ ਕਰਦੇ ਹਨ। ਕੰਪਨੀ ਦੇ ਵੱਖ-ਵੱਖ ਸ਼ਹਿਰਾਂ ਵਿਚ ਕੁੱਲ 10 ਪਲਾਂਟ ਹਨ। ਕੰਪਨੀ ਦੀ ਸਲਾਨਾ ਵਿਕਰੀ 10,000 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਹੈ। ਪਾਰਲੇ ਜੀ ਦੀ ਅੱਧੀ ਤੋਂ ਜ਼ਿਆਦਾ ਵਿਕਰੀ ਗ੍ਰਾਮੀਣ ਬਜ਼ਾਰਾਂ ਵਿਚ ਹੁੰਦੀ ਹੈ।

Parle GParle G

ਕੰਪਨੀ ਦੇ ਪਾਰਲੇ ਜੀ, ਮੋਨਾਕੋ, ਮੈਰੀ ਬਿਸਕੁੱਟ ਕਾਫ਼ੀ ਪਸੰਦ ਕੀਤੇ ਜਾਂਦੇ ਹਨ। ਦਰਅਸਲ ਜੀਐਸਟੀ ਲਾਗੂ ਹੋਣ ਤੋਂ ਪਹਿਲਾਂ 100 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੀਮਤ ਵਾਲੇ ਬਿਸਕੁੱਟਾਂ ‘ਤੇ 12 ਫੀਸਦੀ ਟੈਕਸ ਲੱਗਦਾ ਸੀ। ਕੰਪਨੀ ਨੂੰ ਉਮੀਦ ਸੀ ਕਿ ਜੀਐਸਟੀ ਆਉਣ ਤੋਂ ਬਾਅਦ ਟੈਕਸ ਘਟਾ ਕੇ 5 ਫੀਸਦੀ ਰਹਿ ਜਾਵੇਗਾ ਪਰ ਸਰਕਾਰ ਦੇ ਇਸ 18 ਫੀਸਦੀ ਵਾਲੇ ਟੈਕਸ ਵਿਚ ਕੰਪਨੀ ਨੂੰ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਟੈਕਸ ਦਾ ਭੁਗਤਾਨ ਕਰਨਾ ਪੈਂਦਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement