
ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ।
ਨਵੀਂ ਦਿੱਲੀ: ਤੇਲ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਧ ਰਹੀਆਂ ਕੀਮਤਾਂ ਕਾਰਨ ਪਟਰੌਲ ਦਾ ਰੇਟ 100 ਰੁਪਏ ਨੇੜੇ ਢੁਕਦਾ ਵਿਖਾਈ ਦੇ ਰਿਹਾ ਹੈ, ਉਥੇ ਹੀ ਡੀਜ਼ਲ ਦਾ ਭਾਅ ਵੀ ਸਭ ਤੋਂ ਉੱਚੇ ਪੱਧਰ ਵੱਲ ਵਧਦਾ ਜਾ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਦਿੱਲੀ ਦੀ ਗੱਲ ਕਰੀਏ ਜੇਕਰ ਪੈਟਰੋਲ ਕਰੀਬ 91 ਰੁਪਏ ਤੱਕ ਪਹੁੰਚ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵੀ ਰਿਕਾਰਡ ਤੋੜ ਰਹੀਆਂ ਹਨ।
Petrol Diesel Price
ਇਸ ਵਿਚਾਲੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾ ਕਾਰਨ ਤੇਲ ਦੇ ਘੱਟ ਉਤਪਾਦਨ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ। ਉਤਪਾਦਕ ਦੇਸ਼ ਵਧੇਰੇ ਮੁਨਾਫਾ ਲੈਣ ਲਈ ਘੱਟ ਤੇਲ ਦਾ ਉਤਪਾਦਨ ਕਰ ਰਹੇ ਹਨ। ਇਸ ਨਾਲ ਖਪਤਕਾਰ ਦੇਸ਼ਾਂ ਨੂੰ ਦੁਖੀ ਹੋਣਾ ਪੈ ਰਿਹਾ ਹੈ।
petroleum and gas minister dharmber
ਦੂਜਾ ਕਾਰਨ ਤੇਲ ਦੀਆਂ ਕੀਮਤਾਂ ਪਿੱਛੇ ਸਭ ਤੋਂ ਵੱਡਾ ਕਾਰਨ ਕੋਰੋਨਾ ਮਹਾਮਾਰੀ ਵੀ ਹੈ। ਉਨ੍ਹਾਂ ਅਗੇ ਕਿਹਾ ਕਿ ਅਸੀਂ ਕਈ ਤਰ੍ਹਾਂ ਦੇ ਵਿਕਾਸ ਕਾਰਜ ਪੂਰੇ ਕਰਨੇ ਹਨ। ਇਸ ਲਈ ਕੇਂਦਰ ਤੇ ਰਾਜ ਸਰਕਾਰ ਟੈਕਸ ਇਕੱਠਾ ਕਰਦੀ ਹੈ। ਵਿਕਾਸ ਕਾਰਜ ਤੇ ਖਰਚਾ ਕਰਨ ਨਾਲ ਵਧੇਰੇ ਰੁਜ਼ਗਾਰ ਹੋਏਗਾ। ਸਰਕਾਰ ਨੇ ਆਪਣਾ ਨਿਵੇਸ਼ ਵਧਾ ਦਿੱਤਾ ਹੈ ਤੇ 34% ਹੋਰ ਪੂੰਜੀ ਇਸ ਬਜਟ ਵਿੱਚ ਖਰਚ ਕੀਤੀ ਜਾਏਗੀ।