
4.4 ਫੀਸਦੀ ਤੋਂ 4 ਫੀਸਦੀ ਕੀਤਾ ਗਿਆ ਰੈਪੋ ਰੇਟ
ਨਵੀਂ ਦਿੱਲੀ: ਕੋਰੋਨਾ ਕਾਰਨ ਪੈਦਾ ਹੋਏ ਆਰਥਿਕ ਸੰਕਟ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਰੈਪੋ ਰੇਟ ਵਿਚ 40 ਬੇਸਿਸ ਪੁਆਇੰਟ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਹੁਣ ਰੈਪੋ ਰੇਟ 4.40 ਪ੍ਰਤੀਸ਼ਤ ਤੋਂ ਘਟਾ ਕੇ 4 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।
Photo
ਹਾਲਾਂਕਿ ਰਿਵਰਸ ਰੈਪੋ ਰੇਟ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਵਿਚ ਆਰਬੀਆਈ ਦੇ ਗਵਰਨਰ ਸ਼ਕਤੀਕੰਤ ਦਾਸ ਨੇ ਕਿਹਾ ਕਿ ਐਮਪੀਸੀ ਨੇ ਰੈਪੋ ਰੇਟ ਵਿਚ 0.40 ਪ੍ਰਤੀਸ਼ਤ ਦੀ ਕਟੌਤੀ ਦਾ ਐਲਾਨ ਕੀਤਾ ਹੈ। ਹੁਣ ਰੈਪੋ ਰੇਟ ਨੂੰ 4 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।
Photo
ਇਸ ਦਾ ਅਸਰ EMI 'ਤੇ ਹੋ ਸਕਦਾ ਹੈ, ਤੁਹਾਡੀ EMI ਘਟ ਸਕਦੀ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਸੰਕਟ ਅਤੇ ਤਾਲਾਬੰਦੀ ਕਾਰਨ 6 ਵੱਡੇ ਰਾਜਾਂ ਵਿਚ ਉਦਯੋਗਿਕ ਉਤਪਾਦਨ ਰੁਕਿਆ ਹੋਇਆ ਹੈ।
Photo
ਬਿਜਲੀ, ਪੈਟਰੋਲੀਅਮ ਦੀ ਖਪਤ ਵਿਚ ਕਮੀ ਦਰਜ ਕੀਤੀ ਗਈ ਹੈ। ਮਾਰਚ ਵਿਚ ਸੀਮੈਂਟ ਦਾ ਉਤਪਾਦਨ 19 ਪ੍ਰਤੀਸ਼ਤ ਘਟ ਹੋਇਆ ਹੈ। ਦੇਸ਼ ਵਿਚ ਨਿਵੇਸ਼ ਨੂੰ ਲੈ ਕੇ ਕਾਫੀ ਕਮੀ ਦਰਜ ਹੋਈ ਹੈ।
Photo
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕੋਰੋਨਾ ਕਾਰਨ ਅਰਥਵਿਵਸਥਾ ਨੂੰ ਵੱਡਾ ਨੁਕਸਾਨ ਹੋਇਆ ਹੈ। ਅਰਥਵਿਵਸਥਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਕਈ ਉਪਾਅ ਕੀਤੇ ਜਾ ਰਹੇ ਹਨ। ਮਹਿੰਗਾਈ ਦਰ ਦੇ ਕਾਬੂ ਵਿਚ ਰਹਿਣ ਦੀ ਉਮੀਦ ਹੈ। ਮਾਨਸੂਨ ਦੇ ਆਮ ਰਹਿਣ ਦੀ ਉਮੀਦ ਹੈ।