
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ 83.29 ਦੇ ਪੱਧਰ 'ਤੇ ਖੁੱਲ੍ਹਿਆ।
Dollar vs Rupee: ਮੁੰਬਈ - ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਇਆ 7 ਪੈਸੇ ਮਜ਼ਬੂਤ ਹੋ ਕੇ 83.24 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਘਰੇਲੂ ਬਾਜ਼ਾਰ ਵਿਚ ਕਮਜ਼ੋਰ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਨੇ ਸਥਾਨਕ ਮੁਦਰਾ 'ਤੇ ਦਬਾਅ ਪਾਇਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ 83.29 ਦੇ ਪੱਧਰ 'ਤੇ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ ਤੋਂ ਬਾਅਦ ਰੁਪਇਆ 83.24 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 7 ਪੈਸੇ ਵੱਧ ਹੈ। ਮੰਗਲਵਾਰ ਨੂੰ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ 83.31 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਡਾਲਰ ਇੰਡੈਕਸ 0.02 ਫ਼ੀਸਦੀ ਡਿੱਗ ਕੇ 104.63 ਦੇ ਪੱਧਰ 'ਤੇ ਆ ਗਿਆ।
ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.65 ਫੀਸਦੀ ਡਿੱਗ ਕੇ 82.34 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫ. ਆਈ. ਆਈ.) ਮੰਗਲਵਾਰ ਨੂੰ ਪੂੰਜੀ ਬਾਜ਼ਾਰ 'ਚ ਸ਼ੁੱਧ ਵਿਕਰੇਤਾ ਰਹੇ।
(For more Punjabi news apart from The rupee rose seven paise to 83.24 per dollar in early trade, stay tuned to Rozana Spokesman)