ਨਰਾਤਿਆਂ ਦੇ ਪਹਿਲੇ ਦਿਨ ਹੀ ਸੋਨੇ ਦੀ ਕੀਮਤ ਨੇ ਛੂਹਿਆ ਨਵਾਂ ਰਿਕਾਰਡ
Published : Sep 22, 2025, 9:01 pm IST
Updated : Sep 22, 2025, 9:01 pm IST
SHARE ARTICLE
Gold price touches new record on first day of Navratri
Gold price touches new record on first day of Navratri

ਹੁਣ 1 ਲੱਖ 16 ਹਜ਼ਾਰ 200 ਰੁਪਏ ਦਾ ਤੋਲਾ ਹੋਇਆ ਸੋਨਾ

ਨਵੀਂ ਦਿੱਲੀ: ਕੌਮੀ ਰਾਜਧਾਨੀ ’ਚ ਸੋਮਵਾਰ ਨੂੰ 99.9 ਫ਼ੀਸਦੀ ਸ਼ੁੱਧਤਾ ਵਾਲੇ ਸੋਨੇ ਦੀਆਂ ਕੀਮਤਾਂ 2200 ਰੁਪਏ ਵੱਧ ਕੇ 1,16,200 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਸਿਖਰ ਉੱਤੇ ਪਹੁੰਚ ਗਈਆਂ।

ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸਥਾਨਕ ਸਰਾਫਾ ਬਾਜ਼ਾਰ ’ਚ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀ 2150 ਰੁਪਏ ਵਧ ਕੇ 1,15,650 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚੇ ਪੱਧਰ ਉੱਤੇ ਪਹੁੰਚ ਗਿਆ। ਕੌਮਾਂਤਰੀ ਬਾਜ਼ਾਰਾਂ ’ਚ ਤੇਜ਼ੀ ਦੇ ਰੁਝਾਨ ਨੂੰ ਵੇਖਦੇ ਹੋਏ ਘਰੇਲੂ ਬਾਜ਼ਾਰਾਂ ’ਚ ਸੋਨਾ ਅਤੇ ਚਾਂਦੀ ਦੋਵੇਂ ਰਿਕਾਰਡ ਪੱਧਰ ਉੱਤੇ ਕਾਰੋਬਾਰ ਕਰ ਰਹੇ ਹਨ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ - ਕਮੋਡਿਟੀਜ਼ ਸੌਮਿਲ ਗਾਂਧੀ ਨੇ ਕਿਹਾ, ‘‘ਅਮਰੀਕੀ ਫੈਡਰਲ ਰਿਜ਼ਰਵ ਦੇ ਇਕ ਸੰਕੇਤ ਤੋਂ ਪਤਾ ਲਗਦਾ ਹੈ ਕਿ ਇਸ ਸਾਲ ਦੇ ਅੰਤ ਤਕ ਦੋ ਵਾਧੂ ਦਰਾਂ ਵਿਚ ਕਟੌਤੀ ਹੋਣ ਦੀ ਸੰਭਾਵਨਾ ਹੈ, ਜੋ ਅਮਰੀਕੀ ਡਾਲਰ ਅਤੇ ਖਜ਼ਾਨਾ ਦੇ ਲਾਭ ਨੂੰ ਸੀਮਤ ਕਰ ਸਕਦੀ ਹੈ ਅਤੇ ਕੀਮਤੀ ਧਾਤਾਂ ਦੀਆਂ ਕੀਮਤਾਂ ਨੂੰ ਵਧਾ ਸਕਦੀ ਹੈ।’’ ਸੋਨੇ ਦੀਆਂ ਕੀਮਤਾਂ ਮੌਜੂਦਾ ਕੈਲੰਡਰ ਸਾਲ ਵਿਚ 37,250 ਰੁਪਏ ਪ੍ਰਤੀ 10 ਗ੍ਰਾਮ ਜਾਂ 47.18 ਫ਼ੀ ਸਦੀ ਦਾ ਵਾਧਾ ਹੋਇਆ ਹੈ, ਜੋ 31 ਦਸੰਬਰ, 2024 ਨੂੰ 78,950 ਰੁਪਏ ਪ੍ਰਤੀ 10 ਗ੍ਰਾਮ ਸੀ।

ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਸੋਮਵਾਰ ਨੂੰ 4380 ਰੁਪਏ ਦੀ ਤੇਜ਼ੀ ਨਾਲ 1,36,380 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸੱਭ ਤੋਂ ਉੱਚੇ ਪੱਧਰ ਉੱਤੇ ਪਹੁੰਚ ਗਈਆਂ। ਇਸ ਸਾਲ ਹੁਣ ਤੱਕ ਚਾਂਦੀ ਦੀ ਕੀਮਤ 46,680 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ 52.04 ਫ਼ੀਸਦੀ ਤੱਕ ਪਹੁੰਚ ਗਈ ਹੈ, ਜੋ 31 ਦਸੰਬਰ, 2024 ਨੂੰ 89,700 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement