ਅੱਜ ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਦੇਸ਼ ਭਰ 'ਚ ਹੋ ਰਿਹਾ ਵਿਰੋਧ
Published : Feb 23, 2021, 10:06 am IST
Updated : Feb 23, 2021, 10:06 am IST
SHARE ARTICLE
prices of petrol and diesel
prices of petrol and diesel

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 90 ਰੁਪਏ, 97 ਪੈਸੇ ਤੇ ਡੀਜ਼ਲ ਦੀ ਕੀਮਤ 77 ਰੁਪਏ, 13 ਪੈਸੇ ਸੀ।

ਨਵੀਂ ਦਿੱਲੀ:  ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਧ ਰਹੀਆਂ ਕੀਮਤਾਂ ਕਾਰਨ ਪਟਰੌਲ ਦਾ ਰੇਟ 100 ਰੁਪਏ ਨੇੜੇ ਢੁਕਦਾ ਵਿਖਾਈ ਦੇ ਰਿਹਾ ਹੈ, ਉਥੇ ਹੀ ਡੀਜ਼ਲ ਦਾ ਭਾਅ ਵੀ ਸਭ ਤੋਂ ਉੱਚੇ ਪੱਧਰ ਵੱਲ ਵਧਦਾ ਜਾ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਇਸ ਵਿਚਕਾਰ 2 ਦਿਨ ਦੀ ਰਾਹਤ ਤੋਂ ਬਾਅਦ ਅੱਜ ਮੁੜ ਤੋਂ ਤੇਲ ਦੀਆਂ ਕੀਮਤਾਂ ਮੁੜ ਵਾਧਾ ਹੋ ਗਿਆ ਹੈ। ਅੱਜ 23 ਫਰਵਰੀ, 2021 ਨੂੰ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 90 ਰੁਪਏ, 97 ਪੈਸੇ ਤੇ ਡੀਜ਼ਲ ਦੀ ਕੀਮਤ 77 ਰੁਪਏ, 13 ਪੈਸੇ ਸੀ।

Petrol Diesel PricePetrol Diesel Price

ਇਸ ਵਾਰ ਦੋਵਾਂ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਹੋਇਆ ਹੈ। ਹੁਣ ਤਕ ਜੋ ਪੈਟਰੋਲ 90.62 ਰੁਪਏ ਪ੍ਰਤੀ ਲੀਟਰ ਸੀ ਉਹ ਹੁਣ 90.97 ਰੁਪਏ ਪ੍ਰਤੀ ਲੀਟਰ ਹੋ ਗਿਆ। ਦੱਸਣਯੋਗ ਹੈ ਕਿ ਦੇਸ਼ 'ਚ ਪੈਟਰੇਲ ਤੇ ਡੀਜ਼ਲ ਦੇ ਭਾਅ 9 ਫਰਵਰੀ ਨੂੰ ਵਧਣੇ ਸ਼ੁਰੂ ਹੋਏ ਸਨ। 8 ਫਰਵਰੀ ਤਕ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 86 ਰੁਪਏ, 95 ਪੈਸੇ ਸੀ। ਉੱਥੇ ਹੀ ਡੀਜ਼ਲ ਦੀ ਕੀਮਤ 77 ਰੁਪਏ, 13 ਪੈਸੇ ਸੀ। 

Petrol diesel rates Petrol diesel rates

ਪੈਟਰੋਲ ਦੀਆ ਕੀਮਤਾਂ ਵਧਣ ਨਾਲ ਬੀਤੇ ਦਿਨੀ ਕਾਂਗਰਸੀ ਵਰਕਰਾਂ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ। ਕਾਂਗਰਸੀ ਵਰਕਰਾਂ ਨੇ ਜੰਮੂ ਵਿਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਮਾਮੂਲੀ ਝਗੜਾ ਵੀ ਹੋਇਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement