ਸੋਨੇ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਮੁੱਲ
Published : Mar 23, 2018, 4:34 pm IST
Updated : Mar 23, 2018, 4:34 pm IST
SHARE ARTICLE
GOLD
GOLD

ਅਮਰੀਕਾ ਅਤੇ ਚੀਨ ਵਿਚਕਾਰ ਵਧੇ ਤਣਾਅ ਕਾਰਨ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਅਤੇ ਚਾਂਦੀ ਦੋਹਾਂ ਕੀਮਤੀ ਧਾਤਾਂ 'ਚ ਜ਼ਬਰਦਸਤ ਤੇਜ਼ੀ ਰਹੀ। ਉਥੇ ਹੀ, ਘਰੇਲੂ ਪੱਧਰ 'ਤੇ ਜਿਊਲਰੀ...

ਨਵੀਂ ਦਿੱਲੀ : ਅਮਰੀਕਾ ਅਤੇ ਚੀਨ ਵਿਚਕਾਰ ਵਧੇ ਤਣਾਅ ਕਾਰਨ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਅਤੇ ਚਾਂਦੀ ਦੋਹਾਂ ਕੀਮਤੀ ਧਾਤਾਂ 'ਚ ਜ਼ਬਰਦਸਤ ਤੇਜ਼ੀ ਰਹੀ। ਉਥੇ ਹੀ, ਘਰੇਲੂ ਪੱਧਰ 'ਤੇ ਜਿਊਲਰੀ ਮੰਗ ਵਧਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 250 ਰੁਪਏ ਚੜ੍ਹ ਕੇ 31,750 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਸੋਨਾ ਭਟੂਰ ਵੀ ਇੰਨਾ ਹੀ ਵਧ ਕੇ 31,600 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ।

GOLDGOLD

ਇਸ ਦੇ ਇਲਾਵਾ ਉਦਯੋਗਿਕ ਮੰਗ ਆਉਣ ਨਾਲ ਚਾਂਦੀ ਵੀ 50 ਰੁਪਏ ਚਮਕ ਕੇ 39,550 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦੁਨੀਆਂ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ 'ਚ ਡਾਲਰ ਦੇ ਕਮਜ਼ੋਰ ਹੋਣ ਨਾਲ ਵੀ ਸੋਨੇ ਦੀ ਚਮਕ ਵਧੀ ਹੈ। ਅਮਰੀਕਾ ਅਤੇ ਚੀਨ ਵਿਚਕਾਰ ਇੰਪੋਰਟ ਡਿਊਟੀ ਅਤੇ ਬੌਧਿਕ ਸੰਪਦਾ ਨੂੰ ਲੈ ਕੇ ਵਧੇ ਵਿਵਾਦ ਕਾਰਨ ਨਿਵੇਸ਼ਕਾਂ ਦਾ ਰੁਝਾਨ ਸੋਨੇ 'ਚ ਵਧਿਆ ਹੈ।

goldgold

ਕੌਮਾਂਤਰੀ ਪੱਧਰ 'ਤੇ ਸੋਨਾ ਹਾਜ਼ਰ 7.12 ਡਾਲਰ ਚੜ੍ਹ ਕੇ 1,339.40 ਡਾਲਰ ਪ੍ਰਤੀ ਔਂਸ 'ਤੇ ਰਿਹਾ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 13.9 ਡਾਲਰ ਪ੍ਰਤੀ ਔਂਸ ਦੀ ਭਾਰੀ ਤੇਜ਼ੀ ਨਾਲ 1,341.30 ਡਾਲਰ ਪ੍ਰਤੀ ਔਂਸ 'ਤੇ ਰਿਹਾ। ਵਿਦੇਸ਼ਾਂ 'ਚ ਚਾਂਦੀ ਵੀ 0.08 ਡਾਲਰ ਦੀ ਤੇਜ਼ੀ ਨਾਲ 16.50 ਡਾਲਰ ਪ੍ਰਤੀ ਔਂਸ ਬੋਲੀ ਗਈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement