ਪਟਰੌਲ - ਡੀਜ਼ਲ ਦੇ ਮੁੱਲ ਨਵੀਂ ਉਚਾਈ 'ਤੇ ਪਹੁੰਚੇ
Published : Sep 23, 2018, 10:47 am IST
Updated : Sep 23, 2018, 10:47 am IST
SHARE ARTICLE
Price of petrol and diesel increase
Price of petrol and diesel increase

ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਹੋ ਗਿਆ ਹੈ। ਐਤਵਾਰ ਨੂੰ ਪਟਰੌਲ ਡੀਜ਼ਲ ਦੀਆਂ ਕੀਮਤਾਂ ਨੇ ਨਵੀਂ ਉਚਾਈ ਛੂ ਲਈਆਂ। ਭਾਰਤ ਦੀ ਵਿੱਤੀ ਰਾ...

ਨਵੀਂ ਦਿੱਲੀ : ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਹੋ ਗਿਆ ਹੈ। ਐਤਵਾਰ ਨੂੰ ਪਟਰੌਲ ਡੀਜ਼ਲ ਦੀਆਂ ਕੀਮਤਾਂ ਨੇ ਨਵੀਂ ਉਚਾਈ ਛੂ ਲਈਆਂ। ਭਾਰਤ ਦੀ ਵਿੱਤੀ ਰਾਜਧਾਨੀ ਕਹੀ ਜਾਣ ਵਾਲੀ ਮੁੰਬਈ ਵਿਚ ਪਟਰੌਲ ਦੀ ਕੀਮਤ 90 ਰੁਪਏ ਪ੍ਰਤੀ ਲਿਟਰ ਨੇੜੇ ਪਹੁੰਚ ਗਈ। ਇਥੇ ਪਟਰੌਲ ਦੀ ਕੀਮਤ 89.97 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ ਵਾਧੇ ਤੋਂ ਬਾਅਦ 78.53 ਰੁਪਏ ਦਾ ਵਾਧਾ ਹੋਇਆ ਹੈ। ਦੋਨਾਂ ਦੀਆਂ ਕੀਮਤਾਂ ਵਿਚ ਹੌਲੀ ਹੌਲੀ 17 ਪੈਸੇ ਅਤੇ 11 ਪੈਸੇ ਦਾ ਵਾਧਾ ਹੋਇਆ ਹੈ।

Petrol and Diesel Price IncreasePetrol and Diesel Price Increase

ਉਥੇ ਹੀ ਰਾਜਧਾਨੀ ਦਿੱਲੀ ਵਿਚ ਪਟਰੌਲ ਦੀ ਕੀਮਤ 12 ਪੈਸੇ ਦੇ ਵਾਧੇ ਤੋਂ ਬਾਅਦ 82.61 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ। ਇੱਥੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ 10 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਥੇ ਡੀਜ਼ਲ ਦੀਆਂ ਕੀਮਤਾਂ 73.97 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਧਿਆਨ ਯੋਗ ਹੈ ਕਿ ਕੋਲਕਾਤਾ ਨੂੰ ਛੱਡ ਕੇ ਸਾਰੇ ਮੁਖ ਸ਼ਹਿਰਾਂ ਵਿਚ ਪਟਰੌਲ - ਡੀਜ਼ਲ ਦੀਆਂ ਕੀਮਤਾਂ ਅਪਣੇ ਸੱਭ ਤੋਂ ਉਚੇ ਪੱਧਰ 'ਤੇ ਪਹੁੰਚ ਗਈਆਂ ਹਨ। ਪੱਛਮ ਬੰਗਾਲ ਵਿਚ ਡੀਜ਼ਲ ਦੀ ਕੀਮਤ 11 ਸਤੰਬਰ ਨੂੰ ਅਪਣੇ ਸੱਭ ਤੋਂ ਉਚੇ ਪੱਧਰ 'ਤੇ ਰਹੀ। 11 ਸਤੰਬਰ ਨੂੰ ਡੀਜ਼ਲ ਦੀ ਕੀਮਤ 75.82 ਰੁਪਏ ਪ੍ਰਤੀ ਲਿਟਰ ਰਿਹਾ।

Petrol and DieselPetrol and Diesel

ਵਿਰੋਧੀ ਪੱਖ ਪਟਰੌਲ - ਡੀਜ਼ਲ ਦੀ ਵੱਧਦੀ ਕੀਮਤ ਅਤੇ ਰੁਪਏ ਵਿਚ ਹੋ ਰਹੀ ਗਿਰਾਵਟ ਨੂੰ ਲੈ ਕੇ ਲਗਾਤਾਰ ਹਮਲਾ ਕਰਦੇ ਰਹੇ। ਵਿਰੋਧੀ ਪੱਖ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਪਟਰੌਲ - ਡੀਜ਼ਲ ਦੀ ਕੀਮਤ ਘੱਟ ਕਰਨ ਲਈ ਸਮਰੱਥ ਉਪਾਅ ਨਹੀਂ ਕਰ ਰਹੀ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਕੱਚੇ ਤੇਲ ਦੀ ਕੀਮਤ ਵਧਣ ਅਤੇ ਰੁਪਏ ਵਿਚ ਆਈ ਕਮਜ਼ੋਰੀ ਦੇ ਕਾਰਨ ਲਗਾਤਾਰ ਪਟਰੌਲ ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ। ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੱਧਦੀ ਕੀਮਤਾਂ ਲਈ ਅੰਤਰਰਾਸ਼ਟਰੀ ਕਾਰਕਾਂ ਨੂੰ ਕਾਰਨ ਦੱਸਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement