ਤਿਉਹਾਰਾਂ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ
Published : Sep 23, 2019, 6:51 pm IST
Updated : Sep 23, 2019, 6:51 pm IST
SHARE ARTICLE
Gold Price
Gold Price

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨਾ ਖਰੀਦਦਾਰਾਂ ਨੂੰ ਕੋਈ ਵੱਡੀ ਰਾਹਤ ਮਿਲਦੀ...

ਨਵੀਂ ਦਿੱਲੀ: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨਾ ਖਰੀਦਦਾਰਾਂ ਨੂੰ ਕੋਈ ਵੱਡੀ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ। ਥੋੜ੍ਹੇ ਦਿਨ ਪਹਿਲਾਂ ਨਰਮ ਰਹਿਣ ਮਗਰੋਂ ਸੋਨੇ ਦੀ ਕੀਮਤ ਸੋਮਵਾਰ ਨੂੰ 100 ਰੁਪਏ ਵੱਧ ਕੇ 38,770 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉੱਥੇ ਹੀ, ਚਾਂਦੀ ਵੀ 550 ਰੁਪਏ ਦੀ ਉੱਚੀ ਛਲਾਂਗ ਲਾ ਕੇ 47,850 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪੁੱਜ ਗਈ।

Gold Gold

ਸੋਨਾ 38 ਹਜ਼ਾਰ ਤੋਂ ਉੱਪਰ ਹੀ ਰਿਹਾ ਤਾਂ ਦੀਵਾਲੀ ਤਕ ਇਹ ਹੋਰ ਮਹਿੰਗਾ ਹੋ ਸਕਦਾ ਹੈ। ਪਿੱਛੇ ਜਿਹੇ ਇਹ 40 ਹਜ਼ਾਰ ਤੋਂ ਵੱਧ ਕੀਮਤ ਦਾ ਰਿਕਾਰਡ ਪੱਧਰ ਵੀ ਦਰਜ ਕਰ ਚੁੱਕਾ ਹੈ। ਈਰਾਨ ਨਾਲ ਪੱਛਮੀ ਦੇਸ਼ਾਂ ਦੀ ਗਰਮੋ-ਗਰਮੀ ਜਾਰੀ ਰਹਿਣ ਨਾਲ ਕੌਮਾਂਤਰੀ ਪੱਧਰ 'ਤੇ ਸੋਨੇ 'ਚ ਤੇਜ਼ੀ ਰਹੀ। ਲੰਡਨ ਤੇ ਨਿਊਯਾਰਕ ਬਾਜ਼ਾਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਸੋਨਾ ਹਾਜ਼ਰ 3.40 ਡਾਲਰ ਦੀ ਬੜ੍ਹਤ ਨਾਲ 1,520.35 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ।

Gold Bond schemeGold 

ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਵੀ 11.30 ਡਾਲਰ ਦੀ ਤੇਜ਼ੀ ਨਾਲ 1,526.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਾਜ਼ਾਰ ਮਾਹਰਾਂ ਮੁਤਾਬਕ, ਸਾਊਦੀ ਦੇ ਦੋ ਤੇਲ ਪਲਾਂਟਾਂ 'ਤੇ ਡਰੋਨ ਹਮਲੇ ਮਗਰੋਂ ਈਰਾਨ ਤੇ ਅਮਰੀਕਾ ਵਿਚਕਾਰ ਤਣਾਅ ਵਧ ਗਿਆ ਹੈ। ਇਸ ਕਾਰਨ ਨਿਵੇਸ਼ਕ ਸੋਨੇ ਨੂੰ ਤਵੱਜੋ ਦੇ ਰਹੇ ਹਨ। ਕੌਮਾਂਤਰੀ ਪੱਧਰ 'ਤੇ ਚਾਂਦੀ ਹਾਜ਼ਰ ਵੀ 0.44 ਡਾਲਰ ਚੜ੍ਹ ਕੇ 18.39 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement