ਬੈਂਕਾਂ ਨਾਲ ਧੋਖਾਧੜੀ ਕਰਨ ਵਾਲੇ ਹੁਣ ਨਹੀਂ ਭੱਜ ਸਕਣਗੇ ਵਿਦੇਸ਼, ਸਰਕਾਰ ਨੇ ਚੁਕਿਆ ਵੱਡਾ ਕਦਮ
Published : Nov 23, 2018, 3:15 pm IST
Updated : Nov 23, 2018, 3:15 pm IST
SHARE ARTICLE
Banks
Banks

ਜਾਣ-ਬੂੱਝ ਕੇ ਕਰਜ਼ਾ ਨਾ ਚੁਕਾਉਣ ਵਾਲਿਆਂ ਅਤੇ ਧੋਖਾਧੜੀ ਕਰਨ ਵਾਲਿਆਂ ਨੂੰ ਦੇਸ਼ ਤੋਂ ਭੱਜਣ ਤੋਂ ਰੋਕਣ ਲਈ ਸਰਕਾਰ ਨੇ ਜਨਤਲ ਖੇਤਰ ਦੇ ਬੈਂਕਾਂ ਨੂੰ ਹੋਰ ਅਧਿਕਾਰ ਦਿਤੇ....

ਨਵੀਂ ਦਿੱਲੀ : (ਭਾਸ਼ਾ) ਜਾਣ-ਬੂੱਝ ਕੇ ਕਰਜ਼ਾ ਨਾ ਚੁਕਾਉਣ ਵਾਲਿਆਂ ਅਤੇ ਧੋਖਾਧੜੀ ਕਰਨ ਵਾਲਿਆਂ ਨੂੰ ਦੇਸ਼ ਤੋਂ ਭੱਜਣ ਤੋਂ ਰੋਕਣ ਲਈ ਸਰਕਾਰ ਨੇ ਜਨਤਕ ਖੇਤਰ ਦੇ ਬੈਂਕਾਂ ਨੂੰ ਹੋਰ ਅਧਿਕਾਰ ਦਿਤੇ ਹਨ। ਜਨਤਕ ਖੇਤਰ ਦੇ ਬੈਂਕਾਂ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੁਣ ਸ਼ੱਕੀ ਵਿਅਕਤੀਆਂ ਦੇ ਖਿਲਾਫ ਨਿਗਰਾਨੀ ਨੋਟਿਸ (ਲੁੱਕਆਊਟ ਸਰਕੂਲਰ - ਐਲਓਸੀ) ਜਾਰੀ ਕਰਨ ਦੀ ਬੇਨਤੀ ਕਰ ਸਕਣਗੇ। ਵਿਜੇ ਮਾਲਿਆ, ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੇ ਦੇਸ਼ ਤੋਂ ਭੱਜਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।  

Vijay Mallya, Nirav Modi and Mehul Choksi Vijay Mallya, Nirav Modi and Mehul Choksi

ਗ੍ਰਹਿ ਮੰਤਰਾਲਾ ਨੇ ਹਾਲ ਹੀ 'ਚ ਸਰਕੂਲਰ ਵਿਚ ਬਦਲਾਅ ਕਰਦੇ ਹੋਏ ਸਰਕਾਰੀ ਬੈਂਕਾਂ ਦੇ ਸੀਈਓ ਨੂੰ ਉਨ੍ਹਾਂ ਅਧਿਕਾਰੀਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਹੈ ਜੋ ਮੰਤਰਾਲਾ ਤੋਂ ਐਲਓਸੀ ਜਾਰੀ ਕਰਨ ਦੀ ਬੇਨਤੀ ਕਰ ਸਕਣਗੇ। ਇਸ ਤੋਂ ਪਹਿਲਾਂ ਵਿੱਤੀ ਸੇਵਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਾਲੀ ਅੰਤਰ ਮੰਤਰਾਲਾ ਕਮੇਟੀ ਨੇ ਸਰਕਾਰੀ ਬੈਂਕਾਂ ਦੇ ਮੁਖੀ ਨੂੰ ਐਲਓਸੀ ਦਾ ਬੇਨਤੀ ਕਰਨ ਦਾ ਅਧਿਕਾਰ ਦੇਣ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਨੇ ਇਹ ਕਦਮ ਚੁੱਕਿਆ ਹੈ। 

Banking SystemBanking System

ਇਹਨਾਂ ਬਦਲਾਵਾਂ ਬਾਰੇ ਪੁੱਛਣ 'ਤੇ ਕੁਮਾਰ ਨੇ ਕਿਹਾ ਕਿ ਇਹ ਸਰਕਾਰ ਦੇ ਬੈਂਕਿੰਗ ਖੇਤਰ ਨੂੰ ਸਾਫ-ਸੁਥਰਾ ਕਰਨ ਦੀ ਮੁਹਿੰਮ ਦਾ ਹੀ ਹਿੱਸਾ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰਾਲਾ ਨੇ ਸਰਕਾਰੀ ਬੈਂਕਾਂ ਤੋਂ 50 ਕਰੋਡ਼ ਰੁਪਏ ਤੋਂ ਜ਼ਿਆਦਾ ਦਾ ਕਰਜ਼ ਲੈਣ ਵਾਲੇ ਕਰਜ਼ਦਾਰਾਂ ਦਾ ਪਾਸਪੋਰਟ ਵੇਰਵਾ ਲੈਣ ਨੂੰ ਕਿਹਾ ਸੀ। ਕੁਮਾਰ ਨੇ ਕਿਹਾ ਕਿ ਹਾਲਾਂਕਿ, ਸਿਰਫ ਪਾਸਪੋਰਟ ਦਾ ਵੇਰਵਾ ਹੀ ਕਾਫ਼ੀ ਨਹੀਂ ਹੈ।

Bank of MaharashtraBanks

ਇਸ ਸਰਕੂਲਰ ਦੇ ਜ਼ਰੀਏ ਬੈਂਕਾਂ ਨੂੰ ਜਾਣ-ਬੁੱਝ ਕੇ ਕਰਜ਼ ਨਾ ਚੁਕਾਉਣ ਵਾਲਿਆਂ ਅਤੇ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਫੈਸਲਾਕੁੰਨ ਕਾਰਵਾਈ ਦਾ ਅਧਿਕਾਰ ਦਿਤਾ ਗਿਆ ਹੈ। ਉਹ ਸਬੰਧਤ ਅਧਾਰਿਟੀ ਤੋਂ ਐਲਓਸੀ ਜਾਰੀ ਕਰਨ ਦੀ ਬੇਨਤੀ ਕਰ ਸਕਦੇ ਹਨ। ਵਿੱਤੀ ਸੇਵਾ ਵਿਭਾਗ ਨੇ ਵੀ ਸਾਰੇ ਸਰਕਾਰੀ ਬੈਂਕਾਂ ਦੇ ਮੁਖੀਆਂ ਨੂੰ ਅਡਵਾਇਜ਼ਰੀ ਜਾਰੀ ਕਰ ਸਰਕੂਲਰ ਵਿਚ ਤਬਦੀਲੀਆਂ ਦੀ ਜਾਣਕਾਰੀ ਲੈਣ ਅਤੇ ਜ਼ਰੂਰਤ ਪੈਣ 'ਤੇ ਉਸ ਦੇ ਹਿਸਾਬ ਨਾਲ ਕਾਰਵਾਈ ਕਰਨ ਨੂੰ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement