ਖ਼ਬਰਾਂ |

ਤਾਜ਼ਾ |

ਸਰਕਾਰ ਕਿਸਾਨਾਂ ਦੀ ਮਦਦ ਲਈ ਨਵੀਂ ਯੋਜਨਾ ’ਤੇ ਕੰਮ ਕਰ ਰਹੀ ਹੈ : ਚੌਹਾਨ 
Published : Dec 23, 2024, 10:34 pm IST
Updated : Dec 23, 2024, 10:34 pm IST
SHARE ARTICLE
Shivraj Singh Chouhan
Shivraj Singh Chouhan

ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨੂੰ ਰੋਕਣ ’ਤੇ ਜ਼ੋਰ ਦਿਤਾ

ਪੁਣੇ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਨੂੰ ਦੂਜੇ ਸੂਬਿਆਂ ਅਤੇ ਬਾਜ਼ਾਰਾਂ ’ਚ ਲਿਜਾਣ ’ਚ ਮਦਦ ਕਰਨ ਲਈ ਇਕ ਨਵੀਂ ਯੋਜਨਾ ’ਤੇ ਕੰਮ ਕਰ ਰਹੀਆਂ ਹਨ। 

ਗੋਖਲੇ ਇੰਸਟੀਚਿਊਟ ਆਫ ਪਾਲਿਟਿਕਸ ਐਂਡ ਇਕਨਾਮਿਕਸ (ਏ.ਈ.ਆਰ.ਸੀ.) ਦੇ ਡਾਇਮੰਡ ਜੁਬਲੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਚੌਹਾਨ ਨੇ ਕਿਹਾ, ‘‘... ਕੇਂਦਰ ਸਰਕਾਰ ਕਿਸਾਨਾਂ ਦੇ ਉਤਪਾਦਾਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਤਕ ਪਹੁੰਚਾਉਣ ਲਈ ਇਕ ਨਵੀਂ ਯੋਜਨਾ ’ਤੇ ਕੰਮ ਕਰ ਰਹੀ ਹੈ।’’ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਦੇਸ਼ ਦੀ ਜੀ.ਡੀ.ਪੀ. ’ਚ 18 ਫ਼ੀ ਸਦੀ ਯੋਗਦਾਨ ਪਾਉਂਦਾ ਹੈ ਅਤੇ ਸਰਕਾਰ ਇਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਚੀਜ਼ਾਂ ’ਤੇ ਕੰਮ ਕਰ ਰਹੀ ਹੈ। 

ਉਨ੍ਹਾਂ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨੂੰ ਰੋਕਣ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ, ‘‘ਕੁਦਰਤੀ ਖੇਤੀ ਵਲ ਵਧਣਾ ਸਮੇਂ ਦੀ ਲੋੜ ਹੈ ਅਤੇ ਸਾਨੂੰ ਇਸ ਨੂੰ ਪੂਰੀ ਸਮਰੱਥਾ ਨਾਲ ਅੱਗੇ ਵਧਾਉਣਾ ਹੋਵੇਗਾ।’’ ਉਨ੍ਹਾਂ ਕਿਹਾ ਕਿ 25 ਦਸੰਬਰ ਨੂੰ ਨਦੀਆਂ ਨੂੰ ਜੋੜਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਚੌਹਾਨ ਨੇ ਘੱਟ ਪਾਣੀ ਨਾਲ ਵਧੇਰੇ ਸਿੰਚਾਈ ਕਰਨ ਲਈ ਤਕਨੀਕਾਂ ਵਿਕਸਤ ਕਰਨ ਦਾ ਸੱਦਾ ਦਿਤਾ। ਮੰਤਰੀ ਨੇ ਕਿਹਾ ਕਿ ਪ੍ਰਯੋਗਸ਼ਾਲਾ ਦੇ ਕੰਮ ਨੂੰ ਖੇਤਾਂ ਤਕ ਲਿਜਾਣ ਦੀ ਜ਼ਰੂਰਤ ਹੈ ਅਤੇ ਖੋਜਕਰਤਾਵਾਂ ਨੂੰ ਸਿਰਫ ਪ੍ਰਯੋਗਸ਼ਾਲਾਵਾਂ ਤਕ ਸੀਮਤ ਨਹੀਂ ਰਹਿਣਾ ਚਾਹੀਦਾ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਖੇਤਰ ਨਾਲ ਸਬੰਧਤ ਜਾਣਕਾਰੀ ਸਿਰਫ ਅੰਗਰੇਜ਼ੀ ਭਾਸ਼ਾ ਤਕ ਸੀਮਤ ਨਹੀਂ ਹੋਣੀ ਚਾਹੀਦੀ ਅਤੇ ਇਸ ਨੂੰ ਵੱਖ-ਵੱਖ ਭਾਸ਼ਾਵਾਂ ’ਚ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪ੍ਰਯੋਗਸ਼ਾਲਾਵਾਂ ਅਤੇ ਫਾਰਮਾਂ ਵਿਚਕਾਰ ਫ਼ਰਕ ਨੂੰ ਪੂਰਾ ਕੀਤਾ ਜਾ ਸਕੇ। 

SHARE ARTICLE

ਏਜੰਸੀ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement